ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਵੱਲੋਂ ਜਿੱਥੇ ਬਹੁਤ ਸਾਰੇ ਪੁਖ਼ਤਾ ਕਦਮ ਚੁੱਕੇ ਜਾਂਦੇ ਹਨ ਜਿਸ ਨਾਲ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ। ਉਥੇ ਹੀ ਪੁਲਸ ਪ੍ਰਸ਼ਾਸਨ ਦੀ ਲਾਪ੍ਰਵਾਹੀ ਅਤੇ ਕੁਝ ਲੋਕਾਂ ਵੱਲੋਂ ਵਰਤੀ ਅਣਗਹਿਲੀ ਦੇ ਕਾਰਨ ਕਈ ਅਜਿਹੇ ਵੱਡੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਨਾਲ ਬਹੁਤ ਸਾਰੇ ਲੋਕਾਂ ਦੀ ਜਾਨ ਤੱਕ ਚਲੇ ਜਾਂਦੀ ਹੈ। ਅਜਿਹੇ ਸੜਕ ਹਾਦਸਿਆਂ ਨੂੰ ਰੋਕਣ ਲਈ ਜਿੱਥੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਵਾਹਨ ਚਾਲਕਾਂ ਨੂੰ ਵੀ ਉਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾਦੇ ਹਨ। ਪਰ ਪੁਲਿਸ ਪ੍ਰਸ਼ਾਸਨ ਵੱਲੋਂ ਸਮੇਂ ਸਿਰ ਕਾਰਵਾਈ ਨਾ ਕੀਤੇ ਜਾਣ ਕਾਰਨ ਵੀ ਕੁਝ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਜਿਸ ਦਾ ਖਮਿਆਜਾ ਕਈ ਲੋਕਾਂ ਨੂੰ ਭੁਗਤਣਾ ਪੈ ਜਾਦਾ ਹੈ।
ਹੁਣ ਪੰਜਾਬ ਵਿੱਚ ਇੱਥੇ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਉ ਵਿੱਚ ਤਹਿਸੀਲ ਰੋਡ ਤੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਇੱਟਾਂ ਨਾਲ ਓਵਰਲੋਡ ਭਰਿਆ ਹੋਇਆ ਟਰੱਕ ਪਲਟ ਗਿਆ ਹੈ ਜਿਸ ਦੀ ਚਪੇਟ ਵਿੱਚ ਆਉਣ ਕਾਰਨ ਦੋ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਟਾ ਨਾਲ ਭਰਿਆ ਹੋਇਆ ਇੱਕ ਟਰੱਕ ਦੇਰ ਰਾਤ ਜਾ ਰਿਹਾ ਸੀ ਤੇ ਉਸ ਸਮੇਂ ਹੀ ਐਸਐਸਪੀ ਦੇ ਦਫ਼ਤਰ ਦੇ ਅੰਦਰੋਂ ਇਕ ਗੱਡੀ ਬਾਹਰ ਨਿਕਲੀ ਸੀ।
ਜਿਸ ਨੂੰ ਬਚਾਉਂਦੇ ਹੋਏ ਅਤੇ ਸਾਈਡ ਤੇ ਕਰਦੇ ਹੋਏ ਇਸ ਦਾ ਸੰਤੁਲਨ ਵਿਗੜ ਗਿਆ ਅਤੇ ਅੱਗੇ ਜਾ ਰਹੇ ਮੋਟਰਸਾਈਕਲ ਨੂੰ ਇਸ ਟਰੱਕ ਵੱਲੋਂ ਟੱਕਰ ਮਾਰ ਦਿੱਤੀ ਗਈ ਅਤੇ ਸਾਹਮਣੇ ਤੋਂ ਆ ਰਿਹਾ ਇਕ ਮੋਟਰ ਸਾਈਕਲ ਵੀ ਇਸ ਦੀ ਚਪੇਟ ਵਿਚ ਆ ਗਿਆ। ਖੁਸ਼ਕਿਸਮਤੀ ਰਹੀ ਹੈ ਕੇ ਮੋਟਰਸਾਈਕਲ ਨੌਜਵਾਨਾਂ ਵੱਲੋਂ ਛਾਲਾਂ ਮਾਰ ਕੇ ਆਪਣੇ-ਆਪ ਨੂੰ ਬਚਾਇਆ ਗਿਆ।
ਉਥੇ ਹੀ ਇਕ ਨੌਜਵਾਨ ਨੂੰ ਮੋਟਰਸਾਈਕਲ ਹੇਠਾਂ ਆ ਗਿਆ ਸੀ ਜਿਸ ਨੂੰ ਉਸਦੇ ਦੋਸਤ ਵੱਲੋਂ ਖਿੱਚ ਕੇ ਸਾਈਡ ਤੇ ਕੀਤਾ ਗਿਆ। ਉੱਥੇ ਹੀ ਲੋਕਾਂ ਵੱਲੋਂ ਤੁਰੰਤ ਹੀ ਇੱਟਾਂ ਨੂੰ ਸਾਈਡ ਤੇ ਕੀਤਾ ਗਿਆ ਕਿਉਂਕਿ ਉਹ ਲੋਕਾਂ ਵੱਲੋਂ ਇਹ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਸੀ ਕਿ ਟਰੱਕ ਦੇ ਹੇਠਾਂ ਆ ਗਿਆ ਹੋਵੇ। ਉਥੇ ਹੀ ਲੋਕਾਂ ਵੱਲੋਂ ਇਸ ਲਈ ਪੁਲਿਸ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਕਿ ਵਾਧੂ ਭਾਰ ਵਾਲੀਆਂ ਗੱਡੀਆਂ ਨੂੰ ਸ਼ਹਿਰ ਅੰਦਰ ਨਹੀਂ ਆਉਣ ਦੇਣਾ ਚਾਹੀਦਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਜਗਰਾਓਂ ਦੇ ਵਿਧਾਇਕ ਸਰਬਜੀਤ ਕੌਰ ਮਾਣੂਕੇ, ਅਤੇ ਪੁਲਿਸ ਅਫਸਰ ਘਟਨਾ ਸਥਾਨ ਤੇ ਪਹੁੰਚੇ। ਜਿਨ੍ਹਾਂ ਹਸਪਤਾਲ ਵਿੱਚ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …