ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਜਿਥੇ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਉੱਥੇ ਹੀ ਦੇਸ਼-ਵਿਦੇਸ਼ ਵਿਚ ਇਸ ਜਿੱਤ ਦੇ ਜਸ਼ਨ ਵੀ ਮਨਾਏ ਜਾ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਇਸ ਨਵੀਂ ਸਰਕਾਰ ਤੋਂ ਜਿੱਥੇ ਬਹੁਤ ਸਾਰੀਆਂ ਉਮੀਦਾਂ ਹਨ, ਉਥੇ ਰਵਾਇਤੀ ਪਾਰਟੀਆਂ ਨੂੰ ਇਨ੍ਹਾਂ ਚੋਣਾਂ ਵਿਚ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਜਿਨ੍ਹਾਂ ਵੱਲੋਂ ਹੁਣ ਲਗਾਤਾਰ ਆਮ ਆਦਮੀ ਪਾਰਟੀ ਦੀ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਆਲੋਚਨਾ ਕੀਤੀ ਜਾ ਰਹੀ ਹੈ। ਜਿੱਥੇ ਕੱਲ ਕਰਵਾਏ ਗਏ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਵੀ ਪਾਰਟੀਆਂ ਵੱਲੋਂ ਆਲੋਚਨਾ ਕੀਤੀ ਗਈ ਸੀ। ਹੁਣ ਭਗਵੰਤ ਮਾਨ ਦੇ ਵਿਰੋਧੀਆਂ ਵੱਲੋਂ ਇਹ ਗੱਲ ਨੂੰ ਲੈ ਕੇl ਸਿਆਸਤ ਗਰਮਾ ਗਈ ਹੈ।
ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹਨਾਂ ਦੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਸਾਰੇ ਸਰਕਾਰੀ ਦਫਤਰਾਂ ਵਿਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਸਵਿਧਾਨ ਦੇ ਨਿਰਮਾਤਾ ਡਾਕਟਰ ਬੀ ਆਰ ਅੰਬੇਦਕਰ ਜੀ ਦੀ ਤਸਵੀਰ ਲਗਾਈ ਜਾਵੇਗੀ।
ਉਥੇ ਹੀ ਮੁੱਖ ਮੰਤਰੀ ਦੇ ਦਫਤਰ ਵਿੱਚ ਹੁਣ ਸ਼ਹੀਦੇ ਆਜ਼ਮ ਭਗਤ ਸਿੰਘ ਅਤੇ ਡਾਕਟਰ ਬੀ ਆਰ ਅੰਬੇਦਕਰ ਦੀ ਤਸਵੀਰ ਦੇਖਣ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਇਹ ਮੁੱਦਾ ਉਠਾਇਆ ਗਿਆ ਹੈ ਕਿ ਮੁੱਖ ਮੰਤਰੀ ਦੇ ਦਫ਼ਤਰ ਵਿੱਚ ਮੁੱਖ ਮੰਤਰੀ ਦੀ ਕੁਰਸੀ ਦੇ ਪਿਛਲੇ ਪਾਸੇ ਉਪਰ ਲਗਾਈ ਗਈ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਨੂੰ ਉਸ ਜਗ੍ਹਾ ਤੋਂ ਹਟਾ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਬੀਜੇਪੀ ਦੇ ਮੁਖ ਸਕੱਤਰ ਸੁਭਾਸ਼ ਸ਼ਰਮਾ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇਸ ਤਸਵੀਰ ਨੂੰ ਮੁੜ ਤੋਂ ਬਹਾਲ ਕਰਨਾ ਚਾਹੀਦਾ ਹੈ ਜਿਸ ਨੂੰ ਹਟਾ ਦਿੱਤਾ ਗਿਆ ਹੈ।
ਜਦ ਕਿ ਪਹਿਲਾਂ ਜਾਰੀ ਹੋਈਆ ਕੈਪਟਨ ਅਤੇ ਬਾਦਲ ਦੀਆਂ ਤਸਵੀਰਾਂ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਦਿਖਾਈ ਦੇ ਰਹੀ ਹੈ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਇਸ ਵਾਸਤੇ ਆਮ ਆਦਮੀ ਪਾਰਟੀ ਵੱਲੋਂ ਮਾਫੀ ਵੀ ਮੰਗੀ ਜਾਵੇ। ਇਸ ਮਾਮਲੇ ਨੂੰ ਲੈ ਕੇ ਜਿਥੇ ਵਿਰੋਧੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ ਉਥੇ ਹੀ ਸੋਸ਼ਲ ਮੀਡੀਆ ਉੱਪਰ ਸਿਆਸਤ ਗਰਮਾ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …