ਆਈ ਤਾਜ਼ਾ ਵੱਡੀ ਖਬਰ
ਚੋਣਾਂ ਤੋਂ ਪਹਿਲਾਂ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ,ਜਿਸ ਨਾਲ ਉਹਨਾ ਵਲੋ ਆਪਣੀ ਪਾਰਟੀ ਦੀ ਜਿੱਤ ਨੂੰ ਬਰਕਰਾਰ ਰੱਖਿਆ ਜਾ ਸਕੇ। ਉਥੇ ਹੀ ਆਮ ਲੋਕਾਂ ਦੀ ਪਾਰਟੀ ਬਣਾ ਕੇ ਚੋਣ ਮੈਦਾਨ ਵਿਚ ਨਿੱਤਰੇ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਬਹੁਮਤ ਨਾਲ਼ ਸਰਕਾਰ ਬਣਾਈ ਗਈ। ਉੱਥੇ ਹੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੂਰੇ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਵਾਅਦਾ ਕੀਤਾ ਗਿਆ ਹੈ। ਉਥੇ ਵੀ ਪਾਰਟੀ ਦੇ ਵਿਧਾਇਕਾਂ ਵੱਲੋਂ ਚੋਣਾਂ ਜਿੱਤਦੇ ਕੀ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ।
ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਸਪਤਾਲਾਂ ਲਈ ਇਹ ਸਖਤ ਹੁਕਮ ਲਾਗੂ ਕੀਤੇ ਗਏ ਹਨ ਜਿਸ ਨਾਲ ਜਨਤਾ ਵਿੱਚ ਖੁਸ਼ੀ ਵੇਖੀ ਜਾ ਰਹੀ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਜਿਥੇ ਭਗਵੰਤ ਸਿੰਘ ਮਾਨ ਵੱਲੋਂ ਇਕ ਤੋਂ ਬਾਅਦ ਇਕ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਨੂੰ ਵੀ ਪੂਰੇ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਕੀਤੀ ਗਈ ਇਸ ਤਬਦੀਲੀ ਨੂੰ ਲੈ ਕੇ ਜਿੱਥੇ ਲੋਕਾਂ ਵਿਚ ਖ਼ੁਸ਼ੀ ਹੈ ਉਥੇ ਹੀ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਲਈ ਕੁਝ ਖਾਸ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਜਿੱਥੇ ਉਨ੍ਹਾਂ ਵੱਲੋਂ ਪੰਜਾਬ ਦੇ ਸਾਰੇ ਜ਼ਿਲਿਆਂ ਦੇ ਸਿਵਲ ਸਰਜਨ ਅਤੇ ਮੈਡੀਕਲ ਸੁਪਰਡੈਂਟਾਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਹਸਪਤਾਲ ਵਿੱਚ ਡਿਊਟੀ ਤੇ ਤਾਇਨਾਤ ਕਰਮਚਾਰੀਆਂ ਨੂੰ ਡਿਊਟੀ ਸਮੇਂ ਦੀ ਵਰਦੀ ਪਹਿਨਣੀ ਲਾਜ਼ਮੀ ਕੀਤੀ ਗਈ ਹੈ ਅਤੇ ਹਰ ਕਰਮਚਾਰੀ ਦੇ ਗਲ ਵਿਚ ਪਹਿਚਾਣ ਪੱਤਰ ਹੋਣਾ ਵੀ ਲਾਜ਼ਮੀ ਹੈ।
ਉਥੇ ਹੀ ਮਰੀਜ਼ਾਂ ਦੇ ਨਾਲ ਵਧੀਆ ਸਲੂਕ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਗਈ ਹੈ। ਸਾਰੇ ਕਰਮਚਾਰੀਆਂ ਨੂੰ ਸਮੇਂ ਸਿਰ ਆਉਣ ਵਾਸਤੇ ਆਖਿਆ ਗਿਆ ਹੈ ਅਗਰ ਕੋਈ ਵੀ ਵਿਅਕਤੀ ਗੈਰ ਹਾਜਰ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਲੈ ਕੇ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸਰਕਾਰੀ ਹਸਪਤਾਲਾਂ ਵਿੱਚ ਪੇਸ਼ ਆਉਣ ਵਾਲੀਆਂ ਲੋਕਾਂ ਦੀਆ ਸਮੱਸਿਆਵਾਂ ਦਾ ਖਾਤਮਾ ਵੀ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …