Breaking News

ਮੰਤਰੀ ਨਾ ਬਣਾਏ ਜਾਣ ਤੋਂ ਬਾਅਦ ਪ੍ਰੋ. ਬਲਜਿੰਦਰ ਕੌਰ ਵਲੋਂ ਆ ਗਿਆ ਇਹ ਵੱਡਾ ਬਿਆਨ

ਆਈ ਤਾਜ਼ਾ ਵੱਡੀ ਖਬਰ 

ਇਸ ਵਾਰ ਜਿੱਥੇ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਆਮ ਆਦਮੀ ਪਾਰਟੀ ਵੱਲੋਂ ਬਹੁਮਤ ਹਾਸਲ ਕਰ ਕੇ ਦੂਜੀਆਂ ਰਵਾਇਤੀ ਪਾਰਟੀਆਂ ਨੂੰ ਇਕ ਵੱਡੀ ਹਾਰ ਦਿੱਤੀ ਗਈ ਹੈ। ਉੱਥੇ ਹੀ ਸੱਤਾ ਵਿਚ ਆਈ ਇਸ ਆਮ ਆਦਮੀ ਪਾਰਟੀ ਨੂੰ ਆਮ ਲੋਕਾਂ ਦੀ ਸਰਕਾਰ ਵੀ ਆਖਿਆ ਜਾ ਰਿਹਾ ਹੈ। ਜਿੱਥੇ ਪੰਜਾਬ ਦੇ ਵੱਖ ਵੱਖ 117 ਵਿਧਾਨ ਸਭਾ ਹਲਕਿਆਂ ਤੋਂ ਆਮ ਲੋਕਾਂ ਵੱਲੋਂ ਇਹ ਚੋਣਾਂ ਲੜੀਆਂ ਗਈਆਂ ਜਿਨ੍ਹਾਂ ਦਾ ਕੋਈ ਵੀ ਸਿਆਸਤ ਨਾਲ ਵਾਹ-ਵਾਸਤਾ ਨਹੀਂ ਸੀ। ਉਥੇ ਕਿ ਆਮ ਪਰਵਾਰਾਂ ਤੋਂ ਉਠ ਕੇ ਸਿਆਸਤ ਵਿੱਚ ਆਏ ਇਹਨਾਂ ਵੱਖ-ਵੱਖ ਖੇਤਰਾਂ ਦੇ ਉਮੀਦਵਾਰਾਂ ਨੂੰ ਲੋਕਾਂ ਵੱਲੋਂ ਭਾਰੀ ਗਿਣਤੀ ਵਿੱਚ ਵੋਟਾਂ ਪਾ ਕੇ ਜਿੱਤ ਹਾਸਲ ਕਰਵਾਈ ਗਈ ਹੈ।

ਪਾਰਟੀ ਵੱਲੋਂ ਕਮਾਨ ਸੰਭਾਲਦੇ ਹੀ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਮੰਤਰੀ ਨਾਂ ਬਣਾਏ ਜਾਣ ਤੋਂ ਬਾਦ ਪ੍ਰੋ. ਬਲਜਿੰਦਰ ਕੌਰ ਵੱਲੋਂ ਇਹ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਅੱਜ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਹੈ ਅਤੇ ਨਵੇਂ ਬਣੇ ਮੰਤਰੀਆਂ ਵੱਲੋਂ ਸਹੁੰ ਚੁਕੀ ਗਈ ਹੈ।

ਉਥੇ ਹੀ ਦੂਸਰੀ ਵਾਰ ਚੋਣਾਂ ਜਿੱਤ ਚੁੱਕੇ ਵਿਧਾਇਕਾਂ ਨੂੰ ਮੰਤਰੀ ਨਾਂ ਬਣਾਏ ਜਾਣ ਦੇ ਕਾਰਨ ਬਹੁਤ ਸਾਰੀਆਂ ਵਿਰੋਧੀ ਪਾਰਟੀਆਂ ਵੱਲੋਂ ਟਿੱਪਣੀਆਂ ਵੀ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਲੈ ਕੇ ਹੁਣ ਪ੍ਰੋ. ਬਲਜਿੰਦਰ ਕੌਰ ਵੱਲੋਂ ਇਕ ਵੱਡਾ ਬਿਆਨ ਦਿੱਤਾ ਗਿਆ ਹੈ ਜਿਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਵੱਲੋਂ ਜਿੱਥੇ ਅੱਜ ਨਵੇਂ ਕੈਬਨਿਟ ਮੰਤਰੀਆਂ ਦਾ ਗਠਨ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਸਾਰਿਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੰਮ ਕੀਤਾ ਜਾਵੇਗਾ ਅਤੇ ਅਸੀਂ ਪਾਰਟੀ ਦੀ ਹਰ ਗੱਲ ਮੰਨ ਕੇ ਉਸਦੇ ਫ਼ੈਸਲੇ ਦੇ ਨਾਲ ਚੱਲਾਂਗੇ।

ਸਾਨੂੰ ਪਾਰਟੀ ਦੇ ਕਿਸੇ ਵੀ ਫੈਸਲੇ ਉਪਰ ਕੋਈ ਇਤਰਾਜ਼ ਨਹੀਂ ਹੈ ਅਤੇ ਨਾ ਹੀ ਕੋਈ ਨਰਾਜਗੀ ਵਾਲੀ ਗੱਲ ਹੈ ਕੇ ਉਨ੍ਹਾਂ ਨੂੰ ਪੰਜਾਬ ਕੈਬਨਿਟ ਵਿੱਚ ਜਗ੍ਹਾ ਨਹੀਂ ਮਿਲੀ ਹੈ। ਉਹਨਾਂ ਸਪਸ਼ਟ ਕੀਤਾ ਕਿ ਪਾਰਟੀ ਬਹੁਤ ਸਾਰੇ ਉਤਰਾਅ-ਚੜ੍ਹਾਅ ਵਿੱਚੋਂ ਲੰਘ ਕੇ ਅੱਜ ਇਸ ਮੁਕਾਮ ਤੇ ਪਹੁੰਚੀ ਹੈ, ਇਸ ਲਈ ਉਹ ਹਮੇਸ਼ਾਂ ਪਾਰਟੀ ਦੇ ਫ਼ੈਸਲੇ ਦਾ ਸਨਮਾਨ ਕਰਨਗੇ, ਉਨ੍ਹਾਂ ਨੂੰ ਪਾਰਟੀ ਦੇ ਕਿਸੇ ਵੀ ਫੈਸਲੇ ਤੋਂ ਕੋਈ ਇਤਰਾਜ਼ ਨਹੀਂ ਹੈ ਜੋ ਵੀ ਪਾਰਟੀ ਉਨ੍ਹਾਂ ਨੂੰ ਕਹੇਗੀ ਉਹ ਸਭ ਮਨਜ਼ੂਰ ਹੋਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …