Breaking News

ਰਾਧਾ ਸਵਾਮੀ ਡੇਰਾ ਬਿਆਸ ਵਲੋਂ ਹੁਣ ਹੋ ਗਿਆ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਹਵਾਈ ਉਡਾਨਾਂ ਉਪਰ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਇਸ ਮੁਸ਼ਕਲ ਦੌਰ ਵਿੱਚ ਜਿੱਥੇ ਬਹੁਤ ਸਾਰੀਆਂ ਧਾਰਮਿਕ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਇਹਨਾਂ ਸੰਸਥਾਵਾਂ ਵੱਲੋਂ ਆਪਣੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਵੀ ਕਾਫੀ ਸਮੇਂ ਰੱਦ ਕਰ ਦਿੱਤਾ ਗਿਆ ਸੀ। ਉਥੇ ਹੀ ਇਨ੍ਹਾਂ ਸੰਸਥਾਵਾਂ ਵੱਲੋਂ ਲੋਕਾਂ ਨੂੰ ਭੋਜਨ ਤੱਕ ਵੀ ਮੁਹਾਈਆ ਕਰਵਾਇਆ ਜਾਂਦਾ ਰਿਹਾ। ਫਿਰ ਕਰੋਨਾ ਟੀਕਾਕਰਨ ਦੀ ਮੁਹਿੰਮ ਵੀ ਬਹੁਤ ਸਾਰੀਆਂ ਸੰਸਥਾਵਾਂ ਅਤੇ ਡੇਰਿਆਂ ਵਿੱਚ ਸ਼ੁਰੂ ਕੀਤੀ ਗਈ।

ਇਨ੍ਹਾਂ ਸੰਸਥਾਵਾਂ ਦੀ ਮਦਦ ਨਾਲ ਬਹੁਤ ਹੀ ਜਲਦ ਪੰਜਾਬ ਦੇ ਲੋਕਾਂ ਦਾ ਕਰੋਨਾ ਟੀਕਾਕਰਨ ਸੰਪੂਰਨ ਕਰ ਦਿੱਤਾ ਗਿਆ। ਉਥੇ ਹੀ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲੋਕਾਂ ਵੱਲੋਂ ਮੁੜ ਤੋਂ ਜ਼ਿੰਦਗੀ ਨੂੰ ਲੀਹ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਾਰੀਆਂ ਪਾਬੰਦੀਆਂ ਖਤਮ ਕੀਤੀਆਂ ਜਾ ਰਹੀਆਂ ਹਨ। ਰਾਧਾ ਸੁਆਮੀ ਸਤਿਸੰਗ ਘਰ ਬਿਆਸ ਦੇ ਦੇਸ਼ ਭਰ ਹੋਣ ਵਾਲੇ ਪ੍ਰੋਗਰਾਮਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਡੇਰਾ ਬਿਆਸ ਵੱਲੋਂ ਹੋਣ ਵਾਲੇ ਪ੍ਰੋਗਰਾਮਾਂ ਸਬੰਧੀ ਵੇਰਵਾ ਜਾਰੀ ਕੀਤਾ ਗਿਆ ਹੈ।

ਜਿੱਥੇ ਪੰਜਾਬ ਦੇ ਮੇਨ ਡੇਰਾ ਬਿਆਸ ਵਿੱਚ 20 ਮਾਰਚ ਅਤੇ 27 ਮਾਰਚ ਨੂੰ ਸਵੇਰੇ 9 ਵਜੇ ਤੋਂ ਆਰੰਭ ਹੋ ਰਹੇ ਹਨ। ਉਥੇ ਹੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਨ੍ਹਾਂ ਪ੍ਰੋਗਰਾਮਾਂ ਤੋਂ ਬਾਅਦ ਨਾਮਦਾਨ ਵੀ ਦਿੱਤਾ ਜਾਵੇਗਾ। ਜਿਨ੍ਹਾਂ ਲੋਕਾਂ ਨੂੰ ਮਾਰਚ ਅਤੇ ਜੁਲਾਈ ਵਿਚ ਨਾਮਦਾਨ ਨਹੀਂ ਦਿੱਤਾ ਗਿਆ ਸੀ ਉਨ੍ਹਾਂ ਸਭ ਨੂੰ ਨਾਮਦਾਨ ਮਿਲ ਜਾਵੇਗਾ।

ਡੇਰਾ ਬਿਆਸ ਵੱਲੋਂ ਜਿੱਥੇ ਸਤਿਸੰਗ ਸੈਂਟਰ ਆਫ ਇੰਡੀਆ ਦੇ ਰਿਟਾਇਰਡ ਕਰਨਲ ਜੀ ਐਸ ਭੁੱਲਰ ਵੱਲੋਂ ਡੇਰੇ ਵਿਚ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਸੂਚੀ ਅਤੇ ਤਰੀਕਾਂ ਬਾਰੇ ਸੰਗਤ ਨੂੰ ਸੂਚਨਾ ਪਹੁੰਚਾਉਣ ਲਈ ਇਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਗਿਣਤੀ ਨੰਬਰ 43/ ਸਤਿਸੰਗ ਪ੍ਰੋਗਰਾਮ /780 ਦੇ ਜ਼ਰੀਏ ਇਹ ਜਾਣਕਾਰੀ ਜੋਨਲ ਸੈਕਟਰੀ, ਏਰੀਆ ਸੈਕਟਰੀ ਕੋਡੀਨੇਟਰ ਅਤੇ ਸੈਕਟਰੀ ਨੂੰ ਸੂਚਿਤ ਕੀਤਾ ਗਿਆ ਹੈ। ਜਿਸ ਵਿੱਚ ਡੇਰੇ ਵੱਲੋਂ 2022 ਦੇ ਅੰਤ ਤਕ ਅਤੇ 2023 ਦੇ ਨਵੇਂ ਸਾਲ ਵਾਲੇ ਦਿਨ ਹੋਣ ਵਾਲੇ ਪ੍ਰੋਗਰਾਮਾਂ ਦੀ ਸੂਚੀ ਜਾਰੀ ਕੀਤੀ ਗਈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …