ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਦੀ ਸਿਆਸਤ ਵਿਚ ਕਾਫੀ ਬਦਲਾਅ ਦੇਖਿਆ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਹੀ ਸਾਰੇ ਕੰਮ ਕੀਤੇ ਜਾਣੇ ਸ਼ੁਰੂ ਕਰ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ 117 ਵਿਧਾਨ ਸਭਾ ਸੀਟਾਂ ਵਿਚੋਂ 92 ਸੀਟਾਂ ਉਤੇ ਜਿੱਤ ਹਾਸਿਲ ਕੀਤੀ ਗਈ ਹੈ। ਉਥੇ ਹੀ ਕੱਲ ਆਮ ਆਦਮੀ ਪਾਰਟੀ ਵੱਲੋਂ ਆਪਣੇ ਕੈਬਨਿਟ ਦਾ ਗਠਨ ਵੀ ਕੀਤਾ ਗਿਆ ਹੈ। ਜਿੱਥੇ ਇਸ ਵਿਚ 8 ਉਨ੍ਹਾਂ ਵਿਧਾਇਕਾ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਪਹਿਲੀ ਵਾਰ ਚੋਣਾਂ ਜਿੱਤੇ ਹਨ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਕਈ ਤਰਾਂ ਦੇ ਸ਼ਬਦੀ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ।
ਜਿੱਥੇ ਕੁਝ ਲੋਕਾਂ ਨੂੰ ਕੈਬਨਿਟ ਮੰਡਲ ਵਿੱਚ ਸ਼ਾਮਲ ਨਾ ਕੀਤੇ ਜਾਣ ਨੂੰ ਲੈ ਕੇ ਦੂਜੀਆਂ ਪਾਰਟੀਆਂ ਵੱਲੋਂ ਕਈ ਤਰਾਂ ਦੇ ਤੰਜ ਕੱਸੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਰਾਘਵ ਚੱਢਾ ਦੇ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਵਿੱਚ ਜਿਥੇ ਨੌਜਵਾਨ ਨੇਤਾ ਰਾਘਵ ਚੱਢਾ ਨੂੰ ਆਮ ਆਦਮੀ ਪਾਰਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਅਤੇ ਜਿਸ ਵੱਲੋਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਯੋਗਦਾਨ ਪਾਇਆ ਗਿਆ ਹੈ ਜਿਸ ਵੱਲੋਂ ਸਰਗਰਮ ਹੋ ਕੇ ਭਗਵੰਤ ਮਾਨ ਨੂੰ ਸਮਰਥਨ ਕੀਤਾ ਗਿਆ।
ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਜਿਥੇ ਰਾਜ ਸਭਾ ਵਿੱਚ ਕ੍ਰਿਕਟਰ ਹਰਭਜਨ ਸਿੰਘ ਨੂੰ ਭੇਜਣ ਦਾ ਨਾਮ ਸਾਹਮਣੇ ਲਿਆਂਦਾ ਗਿਆ ਸੀ। ਅਤੇ ਇਸ ਉਪਰ ਕਾਫੀ ਚਰਚਾ ਹੋ ਰਹੀ ਸੀ ਉਥੇ ਹੀ ਹੁਣ ਨੌਜਵਾਨ ਨੇਤਾ ਰਾਘਵ ਚੱਢਾ ਦਾ ਨਾਮ ਸਾਹਮਣੇ ਆਇਆ ਹੈ ਜਿਸ ਨੂੰ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਪੰਜਾਬ ਤੋਂ ਰਾਜ ਸਭਾ ਵਿੱਚ ਭੇਜ ਸਕਦੀ ਹੈ।
ਕ੍ਰਿਕਟਰ ਹਰਭਜਨ ਸਿੰਘ ਦੇ ਨਾਮ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਅੰਦਰ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਭੇਜਣ ਦਾ ਨਾਂ ਉੱਭਰ ਕੇ ਸਾਹਮਣੇ ਆ ਰਿਹਾ ਹੈ। ਇਸ ਬਾਰੇ ਅਜੇ ਆਮ ਆਦਮੀ ਪਾਰਟੀ ਵੱਲੋਂ ਅਧਿਕਾਰਤ ਤੌਰ ਤੇ ਕੋਈ ਵੀ ਐਲਾਨ ਨਹੀਂ ਕੀਤਾ ਗਿਆ ਹੈ। ਉਥੇ ਹੀ ਆਖਿਆ ਜਾ ਰਿਹਾ ਹੈ ਕਿ ਰਾਘਵ ਚੱਢਾ ਭਗਵੰਤ ਮਾਨ ਦੇ ਕਾਫ਼ੀ ਨਜ਼ਦੀਕ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …