ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿੱਚ ਜਿੱਥੇ ਇਸ ਵਾਰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਫੀ ਉਥਲ-ਪੁਥਲ ਦੇਖਣ ਨੂੰ ਮਿਲੀ ਹੈ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਇੱਕ ਵੱਡਾ ਇਤਿਹਾਸ ਸਿਰਜ ਦਿੱਤਾ ਗਿਆ ਹੈ ਜਿੱਥੇ ਬਾਕੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਬੀਤੇ ਕੱਲ ਜਿਥੇ ਆਪਣੀ ਕੈਬਨਿਟ ਮੰਡਲ ਦਾ ਗਠਨ ਕੀਤਾ ਗਿਆ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਭੇਜੇ ਜਾਣ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਵਿਰੋਧੀ ਪਾਰਟੀਆਂ ਵੱਲੋਂ ਵੀ ਲਗਾਤਾਰ ਆਮ ਆਦਮੀ ਪਾਰਟੀ ਉਪਰ ਕਈ ਤਰਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਪਾਰਟੀਆਂ ਨਾਲ ਜੁੜੀਆਂ ਹੋਈਆਂ ਖ਼ਬਰਾਂ ਸਾਹਮਣੇ ਆਈਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਰਹੀਆਂ ਹਨ।
ਹੁਣ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਦਸ ਦਿਨਾਂ ਬਾਅਦ ਪ੍ਰਕਾਸ਼ ਸਿੰਘ ਬਾਦਲ ਬਾਰੇ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਜਿੱਥੇ ਇਸ ਵਾਰ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਲੰਬੀ ਹਲਕੇ ਤੋਂ ਹਾਰ ਗਏ ਸਨ। ਉੱਥੇ ਹੀ ਹੁਣ ਉਨ੍ਹਾਂ ਵੱਲੋਂ ਲੰਬੀ ਹਲਕੇ ਵਿਚ ਲੋਕਾਂ ਦਾ ਧੰਨਵਾਦ ਕਰਨ ਲਈ ਦੌਰੇ ਤੇ ਨਿਕਲਣ ਦੀ ਖਬਰ ਸਾਹਮਣੇ ਆਈ ਹੈ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਵਰਕਰਾਂ ਨੂੰ ਹਿੰਮਤ ਅਤੇ ਹੌਂਸਲਾ ਰੱਖਦੇ ਹੋਏ ਜ਼ਮੀਨੀ ਪੱਧਰ ਤੇ ਲੋਕਾਂ ਦੇ ਹਿਤਾਂ ਵਿੱਚ ਕੰਮ ਕਰਦੇ ਹੋਏ ਡਟੇ ਰਹਿਣ ਵਾਸਤੇ ਆਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਹੈ ਕਿ ਜਿੱਥੇ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕਾਂ ਵੱਲੋਂ ਚੁਣਿਆ ਗਿਆ ਹੈ ਉਥੇ ਹੀ ਲੋਕਾਂ ਦੀ ਚਾਹਤ ਬਦਲਾਅ ਲਿਆਉਣ ਦੀ ਸੀ। ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਦੇ ਮੌਕੇ ਐਮਰਜੰਸੀ ਲੱਗਣ ਤੋਂ ਬਾਅਦ ਵੀ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਕਾਂਗਰਸ ਸਰਕਾਰ ਵੱਲੋਂ ਵੀ ਕੀਤੇ ਗਏ ਝੂਠੇ ਵਾਅਦਿਆਂ ਦੇ ਕਾਰਨ ਲੋਕਾਂ ਵੱਲੋਂ ਉਸ ਪਾਰਟੀ ਨੂੰ ਨਾਮਨਜ਼ੂਰ ਕੀਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅੱਜ ਇੱਥੇ ਲੰਬੀ ਹਲਕੇ ਦੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਦੇ ਵਿੱਚ ਜਾ ਕੇ ਲੋਕਾਂ ਦੇ ਮੁਖਾਤਬ ਹੁੰਦਿਆਂ ਹੋਇਆਂ ਆਖਿਆ ਗਿਆ ਹੈ ਕਿ ਹਾਰ-ਜਿੱਤ ਜ਼ਿੰਦਗੀ ਦਾ ਇਕ ਹਿੱਸਾ ਹੁੰਦੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …