ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ । ਪਹਿਲੀ ਵਾਰ ਇਸ ਪਾਰਟੀ ਨੇ ਪੰਜਾਬ ‘ਚ 92 ਸੀਟਾ ਨਾਲ ਭਾਰੀ ਬਹੁਮਤ ਹਾਸਿਲ ਕੀਤੀ ਹੈ । ਜਿਸ ਦੇ ਚਲਦੇ ਹੁਣ ਇਹ ਸਰਕਾਰ ਕਾਫ਼ੀ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ । ਹੁਣ ਤਕ ਇਸ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਦੇ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਚੁੱਕੇ ਹਨ। ਜਿਹਨਾ ਐਲਾਨਾਂ ਦੇ ਚਲਦੇ ਹੁਣ ਪੰਜਾਬ ਦੇ ਲੋਕਾਂ ਦੀਆਂ ਇਹ ਆਸਾਂ ਤੇ ਉਮੀਦਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਕਿ ਸ਼ਾਇਦ ਪੰਜਾਬ ਦੇ ਵਿੱਚ “ਆਪ” ਕੁਝ ਨਵਾਂ ਕਰੇਗੀ ਤੇ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੇਗੀ । ਪੰਜਾਬ ਦੇ ਨਵੇਂ ਆਮ ਆਦਮੀ ਪਾਰਟੀ ਤੋਂ ਬਣੇ ਸੀਐਮ ਭਗਵੰਤ ਮਾਨ ਵੀ ਲਗਾਤਾਰ ਹੁਣ ਪੰਜਾਬੀਅਤ ਲਈ ਕਾਰਜ ਕਰਦੇ ਹੋਏ ਨਜ਼ਰ ਆ ਰਹੇ ਹਨ।
ਇਸੇ ਵਿਚਕਾਰ ਹੁਣ ਭਗਵੰਤ ਮਾਨ ਦੇ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬੇਸ਼ੱਕ ਪੰਜਾਬ ਵਿੱਚ ਹੁਣ ਸਰਕਾਰ ਬਦਲ ਚੁੱਕੀ ਹੈ , ਪਰ ਧਰਨੇ ਪ੍ਰਦਰਸ਼ਨ ਉਸੇ ਤਰ੍ਹਾਂ ਹੀ ਜਾਰੀ ਹਨ । ਦਰਅਸਲ ਹੁਣ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਅਜੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਵੱਖ ਵੱਖ ਵਰਗ ਰੋਸ ਪ੍ਰਦਰਸ਼ਨ ਕਰਦੇ ਹੋਏ ਨਜ਼ਰ ਆ ਰਹੇ ਹਨ । ਜਿਸ ਦੇ ਚਲਦੇ ਹੁਣ ਆਮ ਆਦਮੀ ਪਾਰਟੀ ਵੱਲੋਂ ਬਾਹਰਲੇ ਲੋਕਾਂ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮੁੱਖ ਮੰਤਰੀ ਦੇ ਸੰਗਰੂਰ ਵਿੱਚ ਘਰ ਦੇ ਬਾਹਰ ਧਰਨਾ ਦਿੱਤਾ ਗਿਆ ।
ਦੱਸ ਦੇਈਏ ਕਿ ਮੁੱਖਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਪਹਿਲੀ ਵਾਰ ਧਰਨਾ ਲਗਾਇਆ ਗਿਆ ਹੈ । ਜ਼ਿਕਰਯੋਗ ਹੈ ਕਿ ਸੰਗਰੂਰ ਵਿਖੇ ਭਗਵੰਤ ਮਾਨ ਦੇ ਘਰ ਦੇ ਬਾਹਰ ਪੰਥਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਸ਼ੋਤਮ ਸਿੰਘ ਫੱਗੂਵਾਲਾ ਦੇ ਵੱਲੋਂ ਇਹ ਧਰਨਾ ਭਗਵੰਤ ਮਾਨ ਦੇ ਘਰ ਤੇ ਬਾਹਰ ਲਗਾਇਆ ਗਿਆ ।
ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਵੱਲੋਂ ਰਾਜ ਸਭਾ ਦੇ ਲਈ ਜੋ ਉਮੀਦਵਾਰ ਐਲਾਨੇ ਗਏ ਹਨ ਉਨ੍ਹਾਂ ਪੰਜ ਚਿਹਰਿਆਂ ਦਾ ਪੰਜਾਬ ਦੇ ਲਈ ਕੋਈ ਵੀ ਯੋਗਦਾਨ ਨਹੀਂ ਹੈ । ਜਿਸ ਦੇ ਵਿਰੋਧ ਵਜੋਂ ਅੱਜ ਉਨ੍ਹਾਂ ਦੇ ਵੱਲੋਂ ਇਹ ਧਰਨਾ ਦਿੱਤਾ ਗਿਆ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਭਾਜਪਾ ਅਤੇ ਆਰਐੱਸਐੱਸ ਨਾਲ ਜੁੜੇ ਹੋਏ ਵਰਕਰ ਹਨ, ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਰਾਜ ਸਭਾ ਦੇ ਲਈ ਨਿਯੁਕਤ ਕੀਤਾ ਗਿਆ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …