ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਚੋਣਾਂ ਤੋਂ ਪਹਿਲਾਂ ਲੋਕਾਂ ਲਈ ਵੱਖ ਵੱਖ ਸੁਵਿਧਾਵਾਂ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ। ਉਥੇ ਹੀ ਚੋਣਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ 35 ਹਜ਼ਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ ਉੱਥੇ 25000 ਨਵੀਆਂ ਨੌਕਰੀਆਂ ਦਿੱਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਹੈ ਜਿਸ ਬਾਰੇ ਇਕ ਮਹੀਨੇ ਦੇ ਅੰਦਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ 300 ਯੂਨਿਟ ਬਿਜਲੀ ਮੁਫ਼ਤ ਦਿੱਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਸੀ।
ਇਸ ਗੱਲ ਨੂੰ ਸੁਣ ਕੇ ਜਿਥੇ ਲੋਕਾਂ ਵਿਚ ਖੁਸ਼ੀ ਸੀ ਉਥੇ ਹੀ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਵੱਲੋਂ ਇਸ ਸੁਪਨੇ ਨੂੰ ਪੂਰੇ ਹੁੰਦੇ ਹੋਏ ਵੇਖਿਆ ਜਾ ਰਿਹਾ ਸੀ। ਹੁਣ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਨਹੀਂ ਮਿਲ ਸਕੇਗੀ ਅਤੇ ਤਿੰਨ ਮਹੀਨਿਆਂ ਵਿੱਚ ਇਹ ਕੰਮ ਹੋਣ ਜਾ ਰਿਹਾ ਹੈ, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਪੰਜਾਬ ਵਿੱਚ ਸਾਰੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਉਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਇੱਕ ਚਿੱਠੀ ਲਿਖ ਕੇ ਸੂਬਾ ਸਰਕਾਰ ਨੂੰ ਸਖਤ ਹੁਕਮ ਜਾਰੀ ਕੀਤੇ ਗਏ ਹਨ।
ਜਿਸ ਵਿਚ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਪ੍ਰੀਪੇਡ ਮੀਟਰ ਤਿੰਨ ਮਹੀਨਿਆਂ ਦੇ ਅੰਦਰ ਲਗਾਉਣ ਦੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜਿਸ ਅਨੁਸਾਰ ਲੋਕਾਂ ਨੂੰ ਪਹਿਲਾਂ ਪ੍ਰੀ-ਪੇਡ ਮੀਟਰ ਲਗਵਾਉਣੇ ਪੈਣਗੇ ਅਤੇ ਉਨ੍ਹਾਂ ਨੂੰ ਰੀਚਾਰਜ ਕਰਨਾ ਪਵੇਗਾ ਉਸ ਅਨੁਸਾਰ ਹੀ ਲੋਕਾਂ ਨੂੰ ਬਿਜਲੀ ਮਿਲ ਸਕੇਗੀ। ਅਗਰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਆਦੇਸ਼ ਪੰਜਾਬ ਵਿੱਚ ਲਾਗੂ ਹੁੰਦੇ ਹਨ ਤਾਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨਹੀਂ ਮਿਲ ਸਕੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …