ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬਾਕੀ ਪਾਰਟੀਆਂ ਜਿਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਲਗਾਤਾਰ ਪੰਜਾਬ ਦੀ ਸੱਤਾ ਤੇ ਕਬਜ਼ਾ ਕੀਤਾ ਜਾ ਰਿਹਾ ਸੀ। ਉਥੇ ਹੀ ਹੁਣ ਪੰਜਾਬ ਵਿਚ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜਿੱਥੇ ਕਾਂਗਰਸ ਦੇ 10 ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਿਧਾਇਕਾਂ ਵੱਲੋਂ ਜਿੱਤ ਹਾਸਲ ਕੀਤੀ ਗਈ ਹੈ। ਉਥੇ ਹੀ ਆਮ ਆਦਮੀ ਪਾਰਟੀ ਦੇ 92 ਵਿਧਾਇਕ ਜਿੱਤ ਹਾਸਲ ਕਰਨ ਵਿੱਚ ਕਾਮਯਾਬ ਰਹੇ ਹਨ। ਪੰਜਾਬ ਵਿੱਚ ਹੋਈਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਇਕ ਵੱਡੀ ਪਾਰਟੀ ਬਣ ਕੇ ਉੱਭਰੀ ਹੈ, ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਉੱਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਆਪਣੀ ਹਾਰ ਨੂੰ ਸਵੀਕਾਰਦੇ ਹੋਏ ਜਿੱਥੇ ਲੋਕਾਂ ਦੇ ਫੈਸਲੇ ਨੂੰ ਕਬੂਲ ਕੀਤਾ ਗਿਆ ਹੈ। ਉਥੇ ਹੀ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਵੱਡੀ ਚਿੰਤਾ ਪੈ ਗਈ ਹੈ ਜਿਸ ਬਾਰੇ ਉਨ੍ਹਾਂ ਵੱਲੋਂ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਵਿੱਚ ਚੋਣਾਂ ਦੌਰਾਨ ਜਿੱਥੇ ਲੰਬੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਉਨ੍ਹਾਂ ਵੱਲੋਂ ਬੀਤੇ ਦਿਨੀਂ ਲੰਬੀ ਹਲਕੇ ਦੇ ਦੌਰੇ ਦੌਰਾਨ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦਾ ਧੰਨਵਾਦ ਕੀਤਾ ਗਿਆ ਅਤੇ ਆਪਣੇ ਵਰਕਰਾਂ ਨੂੰ ਲਗਾਤਾਰ ਲੋਕਾਂ ਦੇ ਨਾਲ ਜੁੜ ਕੇ ਕੰਮ ਕਰਨ ਵਾਸਤੇ ਆਦੇਸ਼ ਵੀ ਜਾਰੀ ਕੀਤੇ ਗਏ।
ਉੱਥੇ ਹੀ ਹੁਣ ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਲੋਕਾਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਉਨ੍ਹਾਂ ਵੱਲੋਂ ਗੁਰਦੁਆਰਿਆਂ ਦੀ ਜ਼ਿੰਮੇਵਾਰੀ ਗੈਰਾਂ ਦੇ ਹਥ ਵਿਚ ਨਾ ਦਿੱਤੀ ਜਾਵੇ ਨਹੀਂ ਤਾਂ ਗੁਰੂ ਘਰਾਂ ਵਿੱਚ ਵੀ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਬੋਲ ਬਾਲਾ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਸਰਕਾਰ ਹੈ ਜਿਸ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਬੇਸ਼ੱਕ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਜਿੱਤ ਹਾਸਲ ਕਰਵਾਈ ਗਈ ਹੋਵੇ, ਪਰ ਹੁਣ ਐਸਜੀਪੀਸੀ ਦੀਆਂ ਚੋਣਾਂ ਵਿੱਚ ਲੋਕਾਂ ਨੂੰ ਧਿਆਨ ਰੱਖਣਾ ਚਾਹੀਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …