ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਨਵੀਂ ਪਾਰਟੀ ਆਮ ਆਦਮੀ ਪਾਰਟੀ ਸੱਤਾ ਵਿਚ ਆ ਚੁੱਕੀ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ 2022 ਵਿਚ ਇਤਿਹਾਸ ਸਿਰਜ ਦਿੱਤਾ ਗਿਆ ਹੈ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ 92 ਸੀਟਾਂ ਉਪਰ ਕਬਜ਼ਾ ਕੀਤਾ ਗਿਆ ਹੈ। ਜਿੱਥੇ ਆਪਣੇ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਹੈ ਉਥੇ ਹੀ ਵੱਖ ਵੱਖ ਵਿਭਾਗਾਂ ਤੇ ਤੈਨਾਤ ਕੀਤੇ ਗਏ ਮੰਤਰੀਆਂ ਵੱਲੋਂ ਆਪਣੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਲਗਾਤਾਰ ਕੀਤੇ ਜਾ ਰਹੇ ਹਨ ਜਿਸ ਨਾਲ ਪੰਜਾਬ ਵਾਸੀ ਵੀ ਖੁਸ਼ ਨਜ਼ਰ ਆ ਰਹੇ ਹਨ।
ਪੰਜਾਬ ਵਿੱਚ ਜਿੱਥੇ ਇਹ ਬਦਲਾਅ ਦੇਖਿਆ ਜਾ ਰਿਹਾ ਹੈ ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਉਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਹੁਣ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਵੱਲੋਂ ਭਗਵੰਤ ਮਾਨ ਸਰਕਾਰ ਉਪਰ ਇਹ ਗੱਲ ਆਖ ਕੇ ਨਿਸ਼ਾਨਾ ਸਾਧਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਉਨ੍ਹਾਂ ਲਾਭਪਾਤਰੀਆਂ ਨੂੰ ਇਕ ਵੱਡੀ ਰਾਹਤ ਦਿੱਤੀ ਗਈ ਹੈ ਜਿਨ੍ਹਾਂ ਨੂੰ ਸਰਕਾਰ ਵੱਲੋਂ ਰਾਸ਼ਨ ਮੁਹਈਆ ਕਰਵਾਇਆ ਜਾਂਦਾ ਹੈ।
ਹੁਣ ਮਾਨ ਸਰਕਾਰ ਵੱਲੋਂ ਲਾਗੂ ਕੀਤੀ ਗਈ ਇਸ ਯੋਜਨਾ ਵਿੱਚ ਕੁਝ ਬਦਲਾਅ ਕਰ ਦਿੱਤਾ ਗਿਆ ਹੈ ਤਾਂ ਜੋ ਲਾਭਪਾਤਰੀਆਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਦੇ ਜਿੱਥੇ ਬਹੁਤ ਸਾਰੇ ਗਰੀਬ ਪਰਿਵਾਰ ਇਸ ਯੋਜਨਾ ਦੇ ਤਹਿਤ ਰਾਸ਼ਨ ਪ੍ਰਾਪਤ ਕਰਦੇ ਹਨ। ਉਥੇ ਹੀ ਭਗਵੰਤ ਮਾਨ ਸਰਕਾਰ ਵੱਲੋਂ ਰਾਸ਼ਨ ਦੀ ਡਿਲਵਰੀ ਸਹੀ ਢੰਗ ਨਾਲ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਐਲਾਨ ਕੀਤਾ ਹੈ, ਜਿੱਥੇ ਲੋਕਾਂ ਨੂੰ ਆਪਸ਼ਨ ਦਿਤੀ ਜਾਵੇਗੀ, ਉੱਥੇ ਹੀ ਉਹ ਰਾਸ਼ਨ ਡੀਪੂ ਤੋਂ ਵੀ ਰਾਸ਼ਨ ਲੈ ਸਕਦੇ ਹਨ।
ਪੰਜਾਬ ਸਰਕਾਰ ਦੇ ਇਸ ਜੋਸ਼ਨਾ ਉਪਰ ਹੁਣ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਵੱਲੋਂ ਨਿਸ਼ਾਨਾ ਸਾਧਦਿਆ ਹੋਇਆ ਆਖਿਆ ਗਿਆ ਹੈ ਕਿ ਕੇਂਦਰ ਸਰਕਾਰ ਦੇ ਨਾਲ਼ ਪੰਜਾਬ ਸਰਕਾਰ ਵੱਲੋਂ ਟਕਰਾਅ ਦੀ ਗੱਲ ਕੀਤੀ ਜਾ ਰਹੀ ਹੈ ਜਿਸ ਨੂੰ ਦਸ ਦਿਨ ਸੱਤਾ ਵਿੱਚ ਆਏ ਹੋਏ ਨਹੀਂ ਹੋਏ। ਉਨ੍ਹਾਂ ਕਿਹਾ ਕਿ ਰਾਸ਼ਨ ਦੇਣ ਦੀ ਇਹ ਯੋਜਨਾ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਗਈ ਹੈ, ਉਥੇ ਹੀ ਗਰੀਬ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜਿਸ ਲਈ ਟਕਰਾਅ ਦੀ ਥਾਂ ਤੇ ਸੂਬਾ ਸਰਕਾਰ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …