Breaking News

2 ਬੱਚਿਆਂ ਦੇ ਪਿਤਾ ਨੂੰ ਪੰਜਾਬ ਚ ਇਥੇ ਮਿਲੀ ਇਸ ਤਰਾਂ ਦਰਦਨਾਕ ਮੌਤ ਦੇਖ ਕੰਬੀ ਲੋਕਾਂ ਦੀ ਰੂਹ

ਆਈ ਤਾਜ਼ਾ ਵੱਡੀ ਖਬਰ 

ਅੱਜਕਲ ਹਰ ਇਨਸਾਨ ਵੱਲੋਂ ਆਪਣੇ ਕੰਮਕਾਜ ਉਪਰ ਜਾਣ ਲਈ ਆਪਣੇ ਵਾਹਨਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਜਿਸ ਸਦਕਾ ਉਹ ਆਪਣੀ ਕੰਮ ਵਾਲੀ ਜਗ੍ਹਾ ਤੇ ਕੰਮ ਤੋਂ ਘਰ ਆਸਾਨੀ ਨਾਲ ਪਹੁੰਚ ਸਕਣ। ਪਰ ਅਜਿਹੇ ਬਹੁਤ ਸਾਰੇ ਲੋਕ ਕਈ ਵਾਰ ਅਜਿਹੇ ਭਿਆਨਕ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਵੀ ਨਹੀਂ ਗਿਆ ਹੁੰਦਾ। ਉਥੇ ਹੀ ਕੁਝ ਵੱਡੇ ਵਾਹਨਾਂ ਵਾਲੇ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦੇ ਹੋਏ ਵੀ ਕਈ ਲੋਕ ਵੱਖ-ਵੱਖ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਹੋਈ ਮੌਤ ਨਾਲ ਉਨ੍ਹਾਂ ਪਰਿਵਾਰਾਂ ਵਿੱਚ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਜਿੱਥੇ ਪਰਿਵਾਰ ਵਿੱਚ ਕਮਾਉਣ ਵਾਲੇ ਇਨਸਾਨ ਦੀ ਮੌਤ ਹੋ ਜਾਂਦੀ ਹੈ। ਜਿਸ ਦੇ ਜਾਣ ਨਾਲ ਉਸ ਦੇ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਜਾਂਦਾ ਹੈ। ਪੰਜਾਬ ਵਿੱਚ ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਨ੍ਹਾਂ ਨੂੰ ਠੱਲ ਪਾਉਣ ਲਈ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸਖਤੀ ਵਰਤੀ ਜਾਂਦੀ ਹੈ, ਇਸ ਸਭ ਦੇ ਬਾਵਜੂਦ ਵੀ ਆਏ ਦਿਨ ਅਜਿਹੀਆਂ ਦੁਖਦਾਈ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਦੋ ਬੱਚਿਆਂ ਦੇ ਪਿਤਾ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਪਠਾਨਕੋਟ ਹਾਈਵੇ ਤੇ ਸਥਿਤ ਟੋਲ ਪਲਾਜ਼ਾ ਦੇ ਨਜ਼ਦੀਕ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਮੋਟਰਸਾਈਕਲ ਸਵਾਰ ਸਟੀਫਨ ਪੁੱਤਰ ਜਾਰਜ ਵਾਸੀ ਰਾਵਾਂ, ਜਲੰਧਰ ਦੇ ਟ੍ਰਿਨਟੀ ਕਾਲਜ ਵਿਚ ਬਤੌਰ ਡਰਾਈਵਰ ਕੰਮ ਕਰਦਾ ਸੀ, ਜੋ ਆਪਣੀ ਡਿਊਟੀ ਖਤਮ ਕਰਨ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਿਹਾ ਸੀ ਤਾਂ ਰਸਤੇ ਵਿੱਚ ਇੱਕ ਸੜਕ ਦੇ ਕਿਨਾਰੇ ਖੜ੍ਹੇ ਟਰੱਕ ਦੀ ਲਾਪ੍ਰਵਾਹੀ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਉਸਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਅਤੇ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …