ਆਈ ਤਾਜ਼ਾ ਵੱਡੀ ਖਬਰ
ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਸੰਭਾਲਦਿਆਂ ਹੀ ਬਹੁਤ ਸਾਰੇ ਐਲਾਨ ਕਰਨੇ ਅਤੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਇੱਕ ਤੋਂ ਬਾਅਦ ਇੱਕ ਪੂਰਾ ਕੀਤਾ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਉਪਰ ਰੋਕ ਲਗਾਈ ਜਾ ਰਹੀ ਹੈ ਜਿਸ ਦਾ ਸਮਾਜ ਉੱਪਰ ਗਹਿਰਾ ਅਸਰ ਹੁੰਦਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਗੈਰ ਸਮਾਜਕ ਅਨਸਰਾਂ ਨੂੰ ਠੱਲ੍ਹ ਪਾਈ ਜਾ ਰਹੀ ਹੈ। ਉੱਥੇ ਹੀ ਆਵਾਜ਼ ਪ੍ਰਦੂਸ਼ਣ ਨੂੰ ਵੀ ਘੱਟ ਕਰਨ ਲਈ ਸਖਤੀ ਵਰਤਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਜਿਸ ਨੂੰ ਦੇਖਦੇ ਹੋਏ ਵੱਖ-ਵੱਖ ਅਧਿਕਾਰੀਆਂ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ।
ਹੁਣ ਦੁਕਾਨਦਾਰਾਂ ਨੂੰ ਸਾਵਧਾਨ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਅਤੇ 20 ਦਿਨਾਂ ਵਿੱਚ ਇਹ ਕੰਮ ਹੋਣਾ ਚਾਹੀਦਾ ਹੈ ਨਹੀਂ ਤਾਂ 21 ਵੇਂ ਦਿਨ ਸਖਤ ਕਾਰਵਾਈ ਸ਼ੁਰੂ ਹੋ ਜਾਵੇਗੀ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਲੁਧਿਆਣੇ ਦੀ ਤਰਜ਼ ਤੇ ਜਲੰਧਰ ਵਿੱਚ ਵੀ ਟਰੈਫਿਕ ਪੁਲੀਸ ਵੱਲੋਂ ਮੋਟਰਸਾਈਕਲਾਂ ਦੇ ਪਟਾਕਿਆਂ ਵਾਲੇ ਸਾਈਲੈਂਸਰ ਵੇਚਣ ਅਤੇ ਉਨ੍ਹਾਂ ਦੀ ਵਰਤੋਂ ਕਰਨ ਉਪਰ ਰੋਕ ਲਗਾਉਣ ਵਾਸਤੇ ਅੱਜ ਇਕ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਸੂਬੇ ਵਿੱਚ ਸ਼ਾਂਤਮਈ ਮਾਹੌਲ ਨੂੰ ਸਥਾਪਤ ਰੱਖਣ ਵਾਸਤੇ ਸਾਈਲੈਂਸਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਮਕੈਨਿਕਾਂ ਨੂੰ ਬੁਲਾਇਆ ਗਿਆ ਸੀ।
ਜਿਨ੍ਹਾਂ ਨੂੰ ਸਾਰੇ ਪਟਾਕਿਆਂ ਵਾਲੇ ਸਾਈਲੈਂਸਰ ਵਾਪਸ ਕੰਪਨੀਆਂ ਨੂੰ ਭੇਜਣ ਦੇ ਆਦੇਸ਼ ਜਾਰੀ ਕੀਤੇ ਗਏ, ਜਿਸ ਵਾਸਤੇ 20 ਦਾ ਸਮਾਂ ਦਿੱਤਾ ਗਿਆ ਹੈ। ਅਗਰ ਇਹਨਾਂ ਦਿਨਾਂ ਦੇ ਵਿਚ ਕੋਈ ਵੀ ਉਲੰਘਣਾ ਕਰਦਾ ਦੇਖਿਆ ਜਾਂਦਾ ਹੈ ਤਾਂ 21 ਵੇਂ ਦਿਨ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ।
ਕਿਉਂਕਿ ਟ੍ਰੈਫਿਕ ਪੁਲਿਸ ਵੱਲੋ ਪਟਾਖਿਆਂ ਵਾਲੇ ਸਾਈਲੈਂਸਰ ਵੇਚਣ ਅਤੇ ਫਿੱਟ ਕਰਨ ਵਾਲਿਆਂ ਦੇ ਖਿਲਾਫ ਸਖਤੀ ਨਾਲ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਮੀਟਿੰਗ ਵਿੱਚ ਦੁਕਾਨਦਾਰਾਂ ਵੱਲੋਂ ਜ਼ਮੀਨੀ ਸਚਾਈ ਦੱਸੀ ਗਈ ਹੈ। ਜਿਸ ਦੇ ਅਧਾਰ ਤੇ ਹੁਣ ਏਡੀਸੀਪੀ ਟਰੈਫਿਕ ਗਣੇਸ਼ ਕੁਮਾਰ ਅਤੇ ਏਸੀਪੀ ਰੌਸ਼ਨ ਲਾਲ ਦੀ ਅਗਵਾਈ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ, ਉਥੇ ਹੀ ਦੁਕਾਨਦਾਰਾਂ ਨੂੰ ਵੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …