Breaking News

ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ਚ ਹੋਇਆ ਇਹ ਨਵਾਂ ਵੱਡਾ ਖੁਲਾਸਾ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਦੇ ਵਿੱਚ ਮਿਹਨਤ ਕਰਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਖੇਡਾ ਦੇ ਵਿਚ ਮਾਂ ਖੇਡ ਕਬੱਡੀ ਨੂੰ ਪਿਆਰ ਕਰਨ ਵਾਲੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਅੰਤਰਰਾਸ਼ਟਰੀ ਪੱਧਰ ਤੇ ਇਸ ਖੇਡ ਨੂੰ ਪ੍ਰਫੁੱਲਤ ਕੀਤਾ ਹੈ। ਉੱਥੇ ਹੀ ਬੀਤੇ ਦਿਨੀ 14 ਮਾਰਚ ਨੂੰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਘਟਨਾ ਉਸ ਸਮੇਂ ਵਾਪਰੀ ਸੀ ਜਦੋਂ ਨਕੋਦਰ ਅਧੀਨ ਆਉਂਦੇ ਪਿੰਡ ਮੱਲੀਆਂ ਵਿਖੇ ਚੱਲ ਰਹੇ ਇੱਕ ਕਬੱਡੀ ਟੂਰਨਾਮੈਂਟ ਦੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਉੱਪਰ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ, ਜਿਸ ਕਾਰਨ ਉਸ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਦਿਹਾਤੀ ਪੁਲਸ ਜਲੰਧਰ ਵੱਲੋਂ ਹੁਣ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ਵਿੱਚ ਵੱਡੀ ਕਾਮਯਾਬੀ ਹੱਥ ਕੀਤੀ ਗਈ ਹੈ। ਇਸ ਮਾਮਲੇ ਵਿਚ ਜਿਥੇ ਪੁਲੀਸ ਨੇ ਕਤਲ ਦੇ ਮੁਲਜ਼ਮਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਮਦਦ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਉਥੇ ਹੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਇਸ ਮੁਲਜ਼ਮ ਦੀ ਪਛਾਣ ਯਾਦਵਿੰਦਰ ਸਿੰਘ ਉਰਫ ਯਾਦ ਵਾਸੀ ਅਭੈਪੁਰ, ਪੀਲੀਭੀਤ, ਯੂ.ਪੀ. ਵਜੋਂ ਹੋਈ ਹੈ ।

ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਸਤਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਸਿਮਰਨਜੀਤ ਜੁਝਾਰ ਤੋਂ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਇਸ ਵਾਰਦਾਤ ਵਿੱਚ ਉਸ ਦਾ ਜੀਜਾ ਯਾਦਵਿੰਦਰ ਸਿੰਘ ਉਰਫ ਯਾਦ ਵਾਸੀ ਅਭੈਪੁਰ, ਪੀਲੀਭੀਤ, ਯੂ.ਪੀ. ਵੀ ਸ਼ਾਮਲ ਸਨ। ਜਿੱਥੇ ਯਾਦਵਿੰਦਰ ਨੇ ਆਪਣੇ ਜੀਜਾ ਜੁਝਾਰ, ਸੁੱਖਾ ਦੁਨਿਕਾ ਅਤੇ ਸਨਾਵਰ ਢਿੱਲੋਂ ਦੇ ਕਹਿਣ ‘ਤੇ ਸ਼ੂਟਰਾਂ ਨੂੰ ਵਾਰਦਾਤ ਵਾਲੀ ਥਾਂ ‘ਤੇ ਛਾਪੇਮਾਰੀ ਕਰਵਾਉਣ, ਅਤੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਅਤੇ ਭੱਜਣ ‘ਚ ਮਦਦ ਕਰਨ ਦਾ ਕੰਮ ਕੀਤਾ ਸੀ।

ਉੱਥੇ ਹੀ ਗ੍ਰਿਫਤਾਰ ਕੀਤੇ ਗਏ ਇਸ ਦੋਸ਼ੀ ਯਾਦਵਿੰਦਰ ਕੋਲੋਂ ਪੁਲਿਸ ਵੱਲੋਂ ਇੱਕ ਪਿਸਤੌਲ 32 ਬੋਰ ਅਤੇ ਇੱਕ 30 ਬੋਰ ਦਾ ਪਿਸਤੌਲ ਅਤੇ ਮਹਿੰਦਰ ਕਾਰ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿਚ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਕੌਸ਼ਲ ਚੌਧਰੀ, ਅਮਿਤ ਡਾਗਰ ਵਾਸੀ ਫਤਿਹ ਨਗਰੀ,ਸਿਮਰਨਜੀਤ ਉਰਫ਼ ਜੁਝਾਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …