Breaking News

ਪੰਜਾਬ ਸਰਕਾਰ ਨੇ ਕੀਤਾ ਦੁੱਧ ਦੀਆਂ ਕੀਮਤਾਂ ‘ਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ- ਕਿਸਾਨਾਂ ਲਈ ਖੁਸ਼ਖਬਰੀ

ਆਈ ਤਾਜ਼ਾ ਵੱਡੀ ਖਬਰ 

ਭਾਰਤ ਵਿੱਚ ਵੱਧ ਰਹੀਆ ਮਹਿੰਗਾਈ ਦੀਆਂ ਕੀਮਤਾਂ ਨੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ ਜਿੱਥੇ ਲੋਕ ਪਹਿਲਾਂ ਹੀ ਕਰੋਨਾ ਦੇ ਕਾਰਣ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰੇ ਹਨ। ਕਿਉਂਕਿ ਕਰੋਨਾ ਦੇ ਵਧ ਰਹੇ ਕੇਸਾਂ ਦੇ ਕਾਰਨ ਜਿਥੇ ਦੇਸ਼ ਅੰਦਰ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਬਹੁਤ ਸਾਰੇ ਲੋਕਾਂ ਦੇ ਰੋਜਗਾਰ ਬੰਦ ਹੋ ਗਏ ਸਨ। ਉਥੇ ਹੀ ਇਸ ਆਰਥਿਕ ਤੰਗੀ ਦੇ ਚੱਲਦੇ ਹੋਏ ਬਹੁਤ ਸਾਰੇ ਪਰਿਵਾਰਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਦੇਸ਼ ਦੇ ਪੰਜ ਸੂਬਿਆਂ ਵਿਚ ਹੋਈਆਂ ਚੋਣਾਂ ਤੋਂ ਬਾਅਦ ਜਿੱਥੇ ਹੁਣ ਕੇਂਦਰ ਸਰਕਾਰ ਵੱਲੋਂ ਪੈਟਰੋਲ ,ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।

ਉਥੇ ਹੀ ਲੋਕਾਂ ਉਪਰ ਪੈਣ ਵਾਲਾ ਇਹ ਵਿੱਤੀ ਬੋਝ ਉਹਨਾਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਕਰ ਰਿਹਾ ਹੈ। ਸਰਕਾਰ ਵੱਲੋਂ ਹੁਣ ਵੱਖ-ਵੱਖ ਖੇਤਰਾਂ ਦੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹੁਣ ਦੁੱਧ ਦੀਆਂ ਕੀਮਤਾਂ ਵਿਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤੇ ਜਾਣ ਦਾ ਐਲਾਨ ਕੀਤਾ ਹੈ ਇਸ ਯਤਨ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਇੱਕ ਹੋਰ ਫ਼ੈਸਲਾ ਕੀਤਾ ਗਿਆ ਹੈ ਜਿੱਥੇ ਅੱਜ ਪੰਜਾਬ ਦੇ ਵਿੱਤ ਮੰਤਰੀ ਅਤੇ ਪੰਜਾਬ ਦੇ ਸਹਿਕਾਰਤਾ ਮੰਤਰੀ ਸਤਪਾਲ ਸਿੰਘ ਚੀਮਾ ਵੱਲੋਂ ਪਸ਼ੂ ਪਾਲਣ ਨਾਲ ਜੁੜੇ ਹੋਏ ਕਿਸਾਨਾਂ ਨੇ ਇਕ ਵੱਡੀ ਰਾਹਤ ਦਿੱਤੀ ਗਈ ਹੈ।

ਜਿੱਥੇ ਉਨ੍ਹਾਂ ਵੱਲੋਂ ਡੇਅਰੀ ਧੰਦੇ ਨਾਲ ਜੁੜੇ ਹੋਏ ਕਿਸਾਨਾਂ ਵਾਸਤੇ ਦੁੱਧ ਦੀ ਖਰੀਦ ਦੀ ਕੀਮਤ ਵਿੱਚ 1 ਅਪ੍ਰੈਲ 2022 ਤੋਂ ਬਦਲਾਅ ਕਰ ਦਿੱਤਾ ਹੈ। ਜਿੱਥੇ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ 20 ਰੁਪਏ ਦਾ ਵਾਧਾ ਕੀਤਾ ਜਾ ਰਿਹਾ ਹੈ । ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਡੇਅਰੀ ਨਾਲ ਜੁੜੇ ਹੋਏ ਕਿਸਾਨਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਇਸ ਦੇ ਨਾਲ ਬਹੁਤ ਵੱਡਾ ਫਾਇਦਾ ਹੋ ਰਿਹਾ ਹੈ।

ਉਥੇ ਹੀ ਉਨ੍ਹਾਂ ਵੱਲੋਂ ਸਮੂਹ ਦੁੱਧ ਉਤਪਾਦਨ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਵੇਰਕਾ ਦੀਆਂ ਪਿੰਡ ਪੱਧਰੀ ਦੁੱਧ ਸਹਿਕਾਰੀ ਸਭਾਵਾਂ ਨਾਲ ਜੁੜਨ ਅਤੇ ਇਸ ਨੂੰ ਹੋਰ ਮਜਬੂਤ ਬਣਾਉਣ। ਇਸ ਤੋਂ ਪਹਿਲਾਂ ਵੀ ਇਕ ਮਾਰਚ 2022 ਨੂੰ ਮਿਲਕਫੈਡ ਨੇ ਦੁੱਧ ਦੀਆਂ ਕੀਮਤਾਂ ਵਿੱਚ ਬੰਦ ਕੀਤਾ ਸੀ ਜਿੱਥੇ ਦੁੱਧ ਖ਼ਰੀਦ ਦਾ ਰੇਟ ਵੀਹ ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਧ ਗਿਆ ਸੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …