Breaking News

ਕਰੋਨਾ ਨੇ ਫਿਰ ਮਚਾਈ ਤੜਥਲੀ – 5 ਵੱਡੇ ਸ਼ਹਿਰਾਂ ਚ ਹੋ ਗਿਆ ਸੰਪੂਰਨ ਲਾਕ ਡਾਊਨ ਦਾ ਹੁਕਮ

ਆਈ ਤਾਜ਼ਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਸਾਰੀ ਦੁਨੀਆ ਵਿਚ ਭਾਰੀ ਤਬਾਹੀ ਮਚਾਈ ਹੈ ਅਤੇ ਬਹੁਤ ਸਾਰੇ ਦੇਸ਼ਾਂ ਵਿੱਚ ਮੌਤਾਂ ਦਾ ਅੰਕੜਾ ਬਹੁਤ ਜ਼ਿਆਦਾ ਹੋ ਗਿਆ ਸੀ ਜਿਸਦੇ ਚਲਦੇ ਹੋਏ ਉਨ੍ਹਾਂ ਦੇਸ਼ਾਂ ਵੱਲੋਂ ਸਖਤੀ ਵਰਤੀ ਗਈ ਅਤੇ ਆਪਣੀਆਂ ਸਰਹੱਦਾਂ ਉਪਰ ਵੀ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਜਿੱਥੇ ਹਵਾਈ ਉਡਾਨਾਂ ਨੂੰ ਕਾਫੀ ਲੰਮੇ ਸਮੇਂ ਤਕ ਬੰਦ ਰਖਿਆ ਗਿਆ। ਉਥੇ ਹੀ ਟੀਕਾਕਰਨ ਮੁਹਿੰਮ ਦਾ ਆਗਾਜ਼ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਟੀਕਾਕਰਨ ਦੇ ਨਾਲ ਸੁਰੱਖਿਅਤ ਕੀਤਾ ਜਾ ਸਕੇ। ਅਮਰੀਕਾ ਇਸ ਦੀ ਲਪੇਟ ਵਿੱਚ ਆਉਣ ਕਾਰਨ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਉੱਥੇ ਹੀ ਇਸ ਕਰੋਨਾ ਦੇ ਨਵੇਂ ਰੂਪ ਵੀ ਕਈ ਦੇਸ਼ਾਂ ਵਿੱਚ ਸਾਹਮਣੇ ਆ ਚੁੱਕੇ ਹਨ। ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਬਹੁਤ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕਈ ਦੇਸ਼ਾਂ ਵਿੱਚ ਇਸ ਕਰੋਨਾ ਦੇ ਨਵੇਂ ਰੂਪ ਲੋਕਾਂ ਨੂੰ ਪ੍ਰਭਾਵਤ ਕਰ ਰਹੇ ਹਨ।

ਹੁਣ ਕਰੋਨਾ ਨੇ ਫਿਰ ਤੋਂ ਇੱਥੇ ਤਰਥੱਲੀ ਮਚਾ ਦਿੱਤੀ ਹੈ ਜਿਥੇ ਪੰਜ ਵੱਡੇ ਸ਼ਹਿਰਾਂ ਵਿਚ ਪੂਰਨ ਰੂਪ ਨਾਲ ਤਾਲਾਬੰਦੀ ਕਰਨ ਦਾ ਹੁਕਮ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਚੀਨ ਵਿਚ ਜਿਥੇ ਲਗਾਤਾਰ ਕਰੋਨਾ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਚੀਨ ਦੇ ਆਰਥਿਕ ਸ਼ਹਿਰ ਸ਼ੰਘਾਈ ਦੇ ਵਿੱਚ ਤਾਲਾਬੰਦੀ ਕਰਨ ਦਾ ਆਦੇਸ਼ ਦਿੱਤਾ ਗਿਆ ਸੀ। ਉੱਥੇ ਹੀ ਹੁਣ ਲਗਾਤਾਰ ਓਮੀਕਰੋਨ ਵੈਰੀਏਂਟ ਦੇ ਵਧ ਰਹੇ ਮਾਮਲਿਆਂ ਦੇ ਚਲਦੇ ਹੋਏ ਚੀਨ ਦੇ 5 ਵੱਡੇ ਸ਼ਹਿਰਾਂ ਵਿੱਚ ਪੂਰਨ ਰੂਪ ਨਾਲ ਤਾਲਾਬੰਦੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਉੱਥੇ ਹੀ ਚੀਨ ਦੇ 12 ਹਜ਼ਾਰ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਕਰੋਨਾ ਤੋਂ ਪੀੜਤ ਹੋਣ ਤੇ ਜਿਥੇ ਭਰਤੀ ਕਰਵਾਇਆ ਗਿਆ ਹੈ ਉਥੇ ਹੀ ਹੁਣ ਸਰਕਾਰੀ ਹਸਪਤਾਲਾਂ ਵਿੱਚ ਜਗ੍ਹਾ ਨਹੀਂ ਬਚੀ ਹੈ।

ਸਰਕਾਰ ਵੱਲੋਂ ਜਿਥੇ ਪੂਰੀ ਤਰ੍ਹਾਂ ਤਾਲਾਬੰਦੀ ਕੀਤੀ ਗਈ ਹੈ ਉਥੇ ਹੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਬੈਂਕਾਂ ਨੂੰ ਚਾਲੂ ਰੱਖਿਆ ਗਿਆ ਹੈ ਅਤੇ ਕਰਮਚਾਰੀਆਂ ਨੂੰ ਬੈਂਕਾਂ ਵਿੱਚ ਰਹਿਣ ਦੀ ਹਰ ਇਕ ਸੁਵਿਧਾ ਦਿੱਤੀ ਗਈ ਹੈ ਜਿਸ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਚੀਨ ਵਿੱਚ ਇੱਕ ਵਾਰ ਫਿਰ ਤੋਂ ਕਰੋਨਾ ਦੀ ਚੌਥੀ ਲਹਿਰ ਨੇ ਦਸਤਕ ਦਿੱਤੀ ਹੈ ਜਿਸ ਕਾਰਨ ਲੋਕਾਂ ਵਿੱਚ ਵੀ ਡਰ ਵੇਖਿਆ ਜਾ ਰਿਹਾ ਹੈ। ਕਰੋਨਾ ਨਾਲ ਪੀੜਤ ਲੋਕ 62 ਹਜ਼ਾਰ ਤੋਂ ਪਾਰ ਹੋ ਚੁੱਕੇ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …