ਆਈ ਤਾਜ਼ਾ ਵੱਡੀ ਖਬਰ
ਦੇਸ਼ ਚ ਜਿੱਥੇ ਪਹਿਲਾ ਦੋ ਸਾਲਾਂ ਤੋਂ ਹੁਣ ਤੱਕ ਕਰੋਨਾ ਦੇ ਕਾਰਨ ਬਹੁਤ ਸਾਰੀਆਂ ਵੱਖ-ਵੱਖ ਖੇਤਰਾਂ ਦੀਆਂ ਮਹਾਨ ਸਖਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿਚ ਜਾ ਬਿਰਾਜੀਆ ਹਨ। ਉੱਥੇ ਹੀ ਉਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਥੇ ਹੀ ਹੋਰ ਵੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਬਿਮਾਰੀਆਂ ਅਤੇ ਵਾਪਰਨ ਵਾਲੇ ਕਈ ਹਾਦਸਿਆ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਜਾਂਦੀਆਂ ਹਨ। ਉਥੇ ਹੀ ਧਾਰਮਿਕ ਜਗਤ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜੋ ਬਹੁਤ ਸਾਰੇ ਲੋਕਾਂ ਨੂੰ ਗੁਰੂ ਦੇ ਲੜ ਲਾਉਂਦੀਆਂ ਹਨ।
ਅਜਿਹੀਆਂ ਸਖਸੀਅਤਾਂ ਜਿੱਥੇ ਬਹੁਤ ਸਾਰੇ ਲੋਕਾਂ ਲਈ ਇੱਕ ਚਾਨਣ ਮੁਨਾਰਾ ਬਣਦੀਆਂ ਹਨ। ਉਥੇ ਹੀ ਉਨ੍ਹਾਂ ਦੇ ਅਚਾਨਕ ਤੁਰ ਜਾਣ ਦੀ ਖ਼ਬਰ ਸਾਹਮਣੇ ਆਉਣ ਤੇ ਸ਼ਰਧਾਲੂਆਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਪੰਜਾਬ ਵਿੱਚ ਇਸ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾ ਕਿਸੇ ਵੀ ਜਾਣ-ਪਹਿਚਾਣ ਦਾ ਮੁਹਤਾਜ ਨਹੀਂ ਹੈ। ਉਥੇ ਹੀ ਇਸ ਗੁਰਦੁਆਰਾ ਸਾਹਿਬ ਦੀਆਂ ਪ੍ਰੰਪਰਾਵਾਂ ਨੂੰ ਅੱਗੇ ਚਲਾਉਣ ਅਤੇ ਸ਼ਰਧਾਲੂਆਂ ਦਾ ਮਾਰਗ ਦਰਸ਼ਨ ਕਰਨ ਵਾਲੇ ਸੰਤ ਹਮੇਸ਼ਾਂ ਲੋਕਾਂ ਦੀ ਰਹਿਨੁਮਾਈ ਕਰਦੇ ਹਨ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ ਬਾਬਾ ਕਰਨੈਲ ਸਿੰਘ ਨਾਨਕਸਰ ਝੋਰੜਾਂ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਅੱਜ ਤੜਕੇ ਹੀ ਉਹ ਸੱਚ ਖੰਡ ਜਾ ਬਿਰਾਜੇ ਹਨ।
ਉਨ੍ਹਾਂ ਦੇ ਇਸ ਫਾਨੀ ਸੰਸਾਰ ਤੋਂ ਜਾਣ ਬਾਰੇ ਜਾਣਕਾਰੀ ਮਿਲਦੇ ਹੀ ਦੇਸ਼ ਵਿਦੇਸ਼ ਵਿੱਚ ਸ਼ਰਧਾਲੂਆਂ ਸੋਗ ਦੀ ਲਹਿਰ ਫੈਲ ਗਈ ਹੈ। ਬਾਬਾ ਕਰਨੈਲ ਸਿੰਘ ਜੀ ਗੁਰਦੁਆਰਾ ਨਾਨਕਸਰ ਕਲੇਰਾਂ ਦੇ ਦੂਜੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਈਸ਼ਰ ਸਿੰਘ ਜੀ ਦੇ ਸਮੇਂ ਤੋਂ ਹੀ ਇਸ ਧਾਰਮਿਕ ਅਸਥਾਨ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਆਪਣੀਆਂ ਧਾਰਮਿਕ ਸੇਵਾਵਾਂ ਨਿਭਾਉਂਦੇ ਆ ਰਹੇ ਸਨ।
ਜਿਨ੍ਹਾਂ ਨੇ ਹਮੇਸ਼ਾ ਹੀ ਦੁਨਿਆਵੀ ਕੰਮਾਂ ਤੋਂ ਪਾਸਾ ਵਟਦੇ ਹੋਏ ਧਾਰਮਿਕ ਸੇਵਾਵਾਂ ਵਿੱਚ ਆਪਣਾ ਜੀਵਨ ਨਿਸ਼ਾਵਰ ਕਰ ਦਿੱਤਾ, ਉਨ੍ਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਆਖਿਆ ਹੈ ਕਿ ਬਾਬਾ ਕਰਨੈਲ ਸਿੰਘ ਜੀ ਉਹਨਾਂ ਦੀ ਸੱਜੀ ਬਾਂਹ ਮੰਨੇ ਜਾਂਦੇ ਸਨ। ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ, ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਨਾਨਕਸਰ ਝੋਰੜਾਂ ਤੇਰਾ ਮੰਜਲਾਂ ਵਿਖੇ ਬਾਅਦ ਦੁਪਹਿਰ ਅੱਜ ਢਾਈ ਵਜੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਦਿਹਾਂਤ ਦੀ ਖਬਰ ਮਿਲਣ ਤੇ ਵੱਖ-ਵੱਖ ਧਾਰਮਿਕ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …