ਆਈ ਤਾਜ਼ਾ ਵੱਡੀ ਖਬਰ
ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦਾ ਪਾਲਣ ਕਰਨ ਦਾ ਹੁਕਮ ਜਾਰੀ ਕੀਤਾ ਜਾਂਦਾ ਹੈ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਾਹਨ ਚਾਲਕਾਂ ਵਾਸਤੇ ਬਹੁਤ ਸਾਰੇ ਸਖਤ ਨਿਯਮ ਲਾਗੂ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਪਾਲਣਾ ਨਾ ਕਰਨ ਤੇ ਉਨ੍ਹਾਂ ਨੂੰ ਭਾਰੀ ਜਾਨੀ-ਮਾਲੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਜਿੱਥੇ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ ਉਥੇ ਹੀ ਪੰਜਾਬ ਵਿੱਚ ਵੀ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।
ਜਿੱਥੇ ਭਿਆਨਕ ਸੜਕ ਹਾਦਸਿਆਂ ਦੀ ਚਪੇਟ ਵਿੱਚ ਹੋਣ ਕਾਰਨ ਕਈ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਇਸ ਦੁਨੀਆਂ ਤੋਂ ਜਾਣ ਵਾਲੇ ਪਰਿਵਾਰਕ ਮੈਂਬਰਾਂ ਦੀ ਕਮੀ ਪੂਰੀ ਨਹੀਂ ਹੋ ਸਕਦੀ । ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਥੇ ਨੌਜਵਾਨ ਦੀ ਹੋਈ ਦਰਦਨਾਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਭਾਦਸੋਂ ਨਾਭਾ ਰੋਡ ਉੱਤੇ ਵਾਪਰਿਆ ਹੈ ਜਿੱਥੇ ਇੱਕ ਟਰੱਕ ਅਤੇ ਸਕੂਟਰ ਦੀ ਭਿਆਨਕ ਟੱਕਰ ਹੋਣ ਕਾਰਨ ਸਕੂਟਰ ਸਵਾਰ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।
ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਟਰ ਸਵਾਰ ਨੌਜਵਾਨ ਤੇਜ ਪਰਤਾਪ ਸਿੰਘ ਪੁੱਤਰ ਰਣਜੀਤ ਸਿੰਘ ਉਮਰ 24 ਸਾਲ ਚਾਸਵਾਲ ਵੱਲ ਜਾ ਰਿਹਾ ਸੀ ਤਾਂ ਉਸ ਸਮੇਂ ਹੀ ਪਿਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ ਗਈ।
ਇਸ ਟਰੱਕ ਨੂੰ ਸੰਗਰੂਰ ਜਿਲੇ ਦਾ ਰਹਿਣ ਵਾਲਾ ਚਰਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਖਨੋਰੀ ਚਲਾ ਰਿਹਾ ਸੀ , ਜੋ ਇਸ ਹਾਦਸੇ ਤੋਂ ਬਾਅਦ ਘਟਨਾ ਸਥਾਨ ਤੋਂ ਫ਼ਰਾਰ ਹੋ ਗਿਆ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੁਲਸ ਵੱਲੋਂ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ। ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਨੌਜਵਾਨ ਦੀ ਲਾਸ਼ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ। ਇਸ ਘਟਨਾ ਕਾਰਨ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …