ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਫ਼ੈਸਲੇ ਆਏ ਦਿਨ ਹੀ ਲਏ ਜਾ ਰਹੇ ਹਨ ਅਤੇ ਇਹਨਾਂ ਦੇ ਨਾਲ ਲੋਕਾਂ ਵਿੱਚ ਇਕ ਬਹੁਤ ਵੱਡੀ ਰਾਹਤ ਵੇਖੀ ਜਾ ਰਹੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ। ਉਹਨਾਂ ਨੂੰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਜਿੱਥੇ ਹੁਣ ਪੰਜਾਬ ਸਰਕਾਰ ਵੱਲੋਂ ਆਪਣੇ ਨਵੇਂ ਕੈਬਨਿਟ ਮੰਡਲ ਦਾ ਗਠਨ ਕੀਤਾ ਗਿਆ ਸੀ ਅਤੇ ਨਵੇਂ ਮੰਤਰੀਆਂ ਵੱਲੋਂ ਅਹੁਦਾ ਸੰਭਾਲਦਿਆ ਵੱਖ ਵੱਖ ਵਿਭਾਗਾਂ ਉਪਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਸੀ। ਉਥੇ ਹੀ ਨਵੀਂ ਸਰਕਾਰ ਵੱਲੋਂ ਬਹੁਤ ਸਾਰੇ ਨਵੇਂ ਫੈਸਲੇ ਵੀ ਲਏ ਜਾ ਰਹੇ ਹਨ ਜੋ ਪੰਜਾਬ ਦੇ ਨਿਵਾਸੀਆਂ ਦੇ ਹਿੱਤ ਵਿੱਚ ਹਨ। ਜਿਸ ਨਾਲ ਪੰਜਾਬ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲਣ ਜਾ ਰਹੀਆਂ ਹਨ।
ਹੁਣ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਮਾਨ ਸਰਕਾਰ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ ਜਿੱਥੇ ਇਹ ਕਦਮ ਚੁੱਕਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਨਵੇਂ ਟਰਾਂਸਪੋਰਟ ਮੰਤਰੀ ਵੱਲੋਂ ਕੀਤੀ ਗਈ ਮੀਟਿੰਗ ਵਿਚ ਇਕ ਵੱਖਰਾ ਫੈਸਲਾ ਲਿਆ ਗਿਆ ਹੈ, ਜਿਸ ਸਦਕਾ ਵਾਪਰ ਵਾਲੇ ਇਨ੍ਹਾਂ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਵਾਲੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਕਿਉਂਕਿ ਪੰਜਾਬ ਵਿੱਚ ਰੁਝਾਨਾਂ ਹੀ ਅੱਠ ਤੋਂ ਦਸ ਮੌਤਾਂ ਐਕਸੀਡੈਂਟ ਹਾਦਸਿਆਂ ਦੇ ਕਾਰਨ ਹੋ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ ਹੁਣ ਹਾਦਸਿਆਂ ਵਾਲੀ ਜਗਾ ਦੀ ਸ਼ਨਾਖਤ ਕਰਨ ਲਈ ਜੀ ਆਈ ਐਸ ਆਧਾਰਤ ਤਕਨਾਲੋਜੀ ਨਾਲ ਲੈਸ ਆਈ ਆਰ ਏ ਡੀ ਸ਼ੁਰੂ ਕੀਤਾ ਗਿਆ ਹੈ। ਇਸ ਨਵੇਂ ਪ੍ਰਾਜੈਕਟ ਦੇ ਲਾਂਚ ਕਰਨ ਦੇ ਨਾਲ ਹੀ ਪੰਜਾਬ ਸੜਕੀ ਹਾਦਸਿਆਂ ਨੂੰ ਰੋਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਜਿਸ ਵੱਲੋਂ ਹਾਦਸਿਆਂ ਨੂੰ ਰੋਕਣ ਦਾ ਤੋੜ ਕੱਢਿਆ ਗਿਆ ਹੈ।
ਇਸ ਪ੍ਰੋਜੈਕਟ ਦੇ ਤਹਿਤ ਹੀ ਹਾਦਸੇ ਦੀ ਵੀਡੀਓ ਅਤੇ ਤਸਵੀਰਾਂ ਮੋਬਾਇਲ ਐਪਲੀਕੇਸ਼ਨ ਤੇ ਅਪਲੋਡ ਹੋ ਜਾਣਗੀਆਂ। ਇਸ ਸਿਸਟਮ ਨੂੰ ਮੋਬਾਈਲ ਐਪਲੀਕੇਸ਼ਨ ਨਾਲ ਜੋੜ ਦਿੱਤਾ ਗਿਆ ਹੈ। ਇਸ ਸਿਸਟਮ ਦਾ ਅਕਸੈਸ ਪੁਲਿਸ ਦੇ ਨਾਲ ਲੋਕ ਨਿਰਮਾਣ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਵੀ ਦਿੱਤਾ ਗਿਆ ਹੈ। ਅਗਰ ਇਹ ਸਿਸਟਮ ਕਾਰਗਰ ਸਾਬਤ ਹੁੰਦਾ ਹੈ ਤਾਂ, ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …