ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਦੌਰ ਵਿੱਚ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ, ਜਿਸ ਦਾ ਭਰਪੂਰ ਫਾਇਦਾ ਦੇਸ਼ ਦੇ ਲੋਕਾਂ ਨੂੰ ਹੋਇਆ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਜਿੱਥੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਕੇ ਭਰੋਸਾ ਦੁਆਇਆ ਜਾ ਰਿਹਾ ਸੀ ਕਿ ਇਸ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ। ਉੱਥੇ ਹੀ ਦੇਸ਼ ਭਰ ਦੇ ਕਿਸਾਨਾਂ ਵੱਲੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਇੱਕ ਸਾਲ ਤੋਂ ਵਧੇਰੇ ਸਮੇਂ ਲਈ ਰੋਸ ਪ੍ਰਦਰਸ਼ਨ ਜਾਰੀ ਰੱਖੇ ਗਏ ਅਤੇ ਉਨ੍ਹਾਂ ਨੂੰ ਰੱਦ ਕਰਵਾ ਦਿੱਤਾ।
ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ 6 ਅਪ੍ਰੈਲ ਤੋਂ ਇਹ ਕੰਮ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਜਨਤਾ ਪਾਰਟੀ ਦਾ 42ਵਾਂ ਸਥਾਪਨਾ ਦਿਵਸ 6 ਅਪ੍ਰੈਲ 2022 ਨੂੰ ਆਪਣੇ ਭਾਜਪਾ ਦੇ ਵਰਕਰਾਂ ਸਮੇਤ ਉਤਸ਼ਾਹ ਨਾਲ ਮਨਾ ਰਹੇ ਹਨ। ਇਸ ਤੋਂ ਪਹਿਲਾਂ ਭਾਜਪਾ ਪਾਰਟੀ ਵੱਲੋਂ ਆਪਣੇ ਸਥਾਪਨਾ ਦਿਵਸ ਨੂੰ ਹਰ ਸਾਲ ਆਪਣੇ ਵਰਕਰਾਂ ਅਤੇ ਆਪਣੇ ਹਲਕਿਆਂ ਦੇ ਵਿੱਚ ਵੱਖ-ਵੱਖ ਪ੍ਰੋਗਰਾਮ ਕਰਕੇ ਮਨਾਇਆ ਜਾਂਦਾ ਹੈ।
ਉੱਥੇ ਹੀ ਇਸ ਵਾਰ 6 ਅਪ੍ਰੈਲ ਤੋਂ ਲੈ ਕੇ 14 ਅਪ੍ਰੈਲ ਤੱਕ ਪੰਜਾਬ ਭਰ ਵਿੱਚ ਭਾਜਪਾ ਵਰਕਰਾਂ ਵੱਲੋਂ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ। ਜਿਸ ਦੀ ਜਾਣਕਾਰੀ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਗਾਇਨ ਗਾ ਕੇ ਅਤੇ 9 ਵਜੇ ਸਾਰੇ ਵਰਕਰਾਂ ਵੱਲੋਂ 6 ਅਪ੍ਰੈਲ ਨੂੰ ਆਪਣੇ ਘਰ ਦੀਆਂ ਛੱਤਾਂ ਤੇ ਝੰਡੇ ਲਹਿਰਾਏ ਜਾਣਗੇ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸਵੇਰੇ 10 ਵਜੇ ਸੰਬੋਧਨ ਕੀਤਾ ਜਾਵੇਗਾ ਜਿਸ ਵਾਸਤੇ ਸਿੱਧਾ ਪ੍ਰਸਾਰਣ ਜਾਰੀ ਕਰਨ ਵਾਸਤੇ ਵੱਖ-ਵੱਖ ਪ੍ਰੋਗਰਾਮਾਂ ਦੇ ਵਿੱਚ ਵੱਡੀਆਂ ਸਕਰੀਨਾਂ ਲਗਾਈਆਂ ਜਾਣਗੀਆਂ।
ਜਿੱਥੇ ਭਾਰਤੀ ਜਨਤਾ ਪਾਰਟੀ ਦੇ 12ਵੇਂ ਸਥਾਪਨਾ ਦਿਵਸ ਦੇ ਮੌਕੇ ਤੇ 6 ਤੋਂ 14 ਅਪਰੈਲ ਤੱਕ ਵੱਖ ਵੱਖ ਸਮਾਗਮ ਕਰਵਾਏ ਜਾਣਗੇ ਉੱਥੇ ਹੀ 14 ਅਪ੍ਰੈਲ ਨੂੰ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਉੱਪਰ ਵੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਜਾਣਗੇ। ਜਿਸ ਵਾਸਤੇ ਭਾਜਪਾ ਵਰਕਰਾਂ ਵੱਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਉਲੀਕੇ ਜਾਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …