ਆਈ ਤਾਜ਼ਾ ਵੱਡੀ ਖਬਰ
ਮਾਪਿਆ ਵੱਲੋ ਜਿੱਥੇ ਆਪਣੀਆਂ ਧੀਆਂ ਨੂੰ ਦੁਨੀਆ ਦੀ ਹਰ ਖੁਸ਼ੀ ਦਿੱਤੀ ਜਾਂਦੀ ਹੈ ਉਥੇ ਹੀ ਉਨ੍ਹਾਂ ਦੇ ਰਸਤੇ ਵਿੱਚ ਆਉਣ ਵਾਲੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾਂਦਾ ਹੈ। ਜਿੱਥੇ ਮਾਪਿਆ ਵੱਲੋਂ ਆਪਣੀਆਂ ਧੀਆਂ ਨੂੰ ਪੂਰੀ ਤਰ੍ਹਾਂ ਪੜ੍ਹਾਇਆ-ਲਿਖਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਪੈਰਾਂ ਸਿਰ ਕੀਤਾ ਜਾਂਦਾ ਹੈ। ਜਿੱਥੇ ਅੱਜ ਦੇ ਦੌਰ ਵਿੱਚ ਕੋਈ ਵੀ ਔਰਤ ਮਰਦਾਂ ਤੋਂ ਪਿੱਛੇ ਨਹੀ ਰਹੀ ਹੈ। ਹਰ ਖਿੱਤੇ ਵਿੱਚ ਔਰਤਾਂ ਵੱਲੋਂ ਮਰਦਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਅੱਗੇ ਵਧਿਆ ਜਾ ਰਿਹਾ ਹੈ। ਪਰ ਸਮਾਜ ਵਿੱਚ ਫੈਲੀਆਂ ਹੋਈਆਂ ਕੁੱਝ ਕੁਰੀਤੀਆਂ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਜਿਥੇ ਮਾਪਿਆਂ ਵੱਲੋਂ ਆਪਣੀਆਂ ਧੀਆਂ ਨੂੰ ਖੁਸ਼ੀ ਖੁਸ਼ੀ ਵਿਆਹ ਕਰ ਕੇ ਸਹੁਰੇ ਘਰ ਵਿਦਾ ਕੀਤਾ ਜਾਂਦਾ ਹੈ। ਉਥੇ ਹੀ ਦਹੇਜ ਦੇ ਲਾਲਚੀਆਂ ਵੱਲੋਂ ਉਹਨਾਂ ਮਾਸੂਮ ਧੀਆਂ ਨੂੰ ਦਹੇਜ ਦੀ ਬਲੀ ਚੜ੍ਹਾ ਦਿਤਾ ਜਾਂਦਾ ਹੈ।
ਪੰਜਾਬ ਵਿੱਚ ਲਗਾਤਾਰ ਹੀ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਕਈ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਕੁੜੀ ਵੱਲੋਂ ਪਹਿਲਾ ਫੋਨ ਕੀਤਾ ਗਿਆ ਅਤੇ ਬਾਅਦ ਵਿੱਚ ਇਹ ਹੋਇਆ, ਜਿੱਥੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਨਾਜ ਮੰਡੀ ਧਨੌਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਵਿੱਚ ਬਧਨੀ ਕਲਾਂ ਤੋ ਵਿਆਹੀ ਗਈ ਲੜਕੀ ਰਮਨਦੀਪ ਕੌਰ ਨੂੰ ਸਹੁਰਿਆਂ ਵੱਲੋਂ ਦਹੇਜ਼ ਦੀ ਬਲੀ ਚੜ੍ਹਾ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਦੋ ਸਾਲ ਪਹਿਲਾਂ ਆਪਣੀ 20 ਸਾਲਾਂ ਧੀ ਦਾ ਵਿਆਹ ਆਪਣੀ ਹੈਸੀਅਤ ਮੁਤਾਬਕ ਕੀਤਾ ਗਿਆ ਸੀ। ਜਿੱਥੇ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸਨੂੰ ਦਹੇਜ਼ ਵਾਸਤੇ ਪਰੇਸ਼ਾਨ ਕੀਤਾ ਗਿਆ ਅਤੇ ਉਸ ਦੇ ਪਤੀ ਹਰਪ੍ਰੀਤ ਸਿੰਘ ਵੱਲੋਂ ਦਹੇਜ਼ ਦੀ ਮੰਗ ਕੀਤੀ ਗਈ।
ਜਿਸ ਕਾਰਨ ਇਨ੍ਹਾਂ ਦੋ ਸਾਲਾਂ ਦੇ ਦੌਰਾਨ ਉਨ੍ਹਾਂ ਦੀ ਬੇਟੀ 5 ਤੋਂ 6 ਵਾਰ ਆਪਣੇ ਪੇਕੇ ਪਰਿਵਾਰ ਆਈ ਜਿੱਥੇ ਕੁਝ ਪਤਵੰਤੇ ਲੋਕਾਂ ਵੱਲੋਂ ਸਮਝਾ ਬੁਝਾ ਕੇ ਭੇਜ ਦਿੱਤਾ ਜਾਂਦਾ ਰਿਹਾ। ਉਥੇ ਹੀ ਐਤਵਾਰ ਦੀ ਰਾਤ ਨੂੰ ਲੜਕੀ ਵੱਲੋਂ ਆਪਣੇ ਪੇਕਿਆਂ ਨੂੰ ਰੋਂਦੇ ਹੋਏ ਫੋਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਫੋਨ ਬੰਦ ਹੋ ਗਿਆ ਅਤੇ ਉਸ ਲੜਕੀ ਦੀ ਜਠਾਣੀ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੀ ਬੇਟੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।
ਜਿੱਥੇ ਪੁੱਛਣ ਤੇ ਉਨ੍ਹਾਂ ਦੇ ਜੁਆਈ ਵੱਲੋਂ ਕੋਈ ਵੀ ਜਵਾਬ ਨਾ ਦਿੱਤਾ ਗਿਆ ਅਤੇ ਕਿਥੇ ਆਖਿਆ ਗਿਆ ਕਿ ਉਹ ਬਿਮਾਰ ਹੋਣ ਤੇ ਬਰਨਾਲੇ ਦੇ ਹਸਪਤਾਲ ਵਿੱਚ ਦਾਖਲ ਹੈ, ਉਸ ਤੋਂ ਬਾਅਦ ਆਖਿਆ ਗਿਆ ਕਿ ਉਸ ਨੇ ਪੱਖੇ ਨਾਲ ਫਾਹਾ ਲੈ ਲਿਆ ਹੈ। ਜਿੱਥੇ ਪਰਵਾਰਕ ਮੈਂਬਰ ਘਰ ਤੋਂ ਫ਼ਰਾਰ ਹੋ ਗਏ ਹਨ। ਉੱਥੇ ਹੀ ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …