ਆਈ ਤਾਜ਼ਾ ਵੱਡੀ ਖਬਰ
ਵੱਖ-ਵੱਖ ਸੰਸਥਾਵਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਜਿੱਥੇ ਆਏ ਦਿਨ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਰੋਨਾ ਦੇ ਦੌਰ ਵਿਚ ਵੀ ਜਿਥੇ ਕਈ ਸੰਸਥਾਵਾਂ ਵੱਲੋਂ ਅੱਗੇ ਵਧ ਕੇ ਲੋਕਾਂ ਦੀ ਮਦਦ ਕੀਤੀ ਗਈ ਅਤੇ ਉਨ੍ਹਾਂ ਨਾਲ ਪੀੜਤ ਹੋਣ ਵਾਲੇ ਮਰੀਜ਼ਾਂ ਦਾ ਇਲਾਜ ਕਰਵਾਉਣ ਵਾਸਤੇ ਹਸਪਤਾਲਾਂ ਵਿਚ ਵੀ ਖਾਸ ਪ੍ਰਬੰਧ ਕੀਤਾ ਗਿਆ। ਜਿੱਥੇ ਲੋਕਾਂ ਵੱਲੋਂ ਆਕਸੀਜਨ ਤੱਕ ਦੇ ਲੰਗਰ ਲਗਾ ਦਿੱਤੇ ਗਏ। ਉਥੇ ਹੀ ਲੋਕਾਂ ਦੇ ਘਰਾਂ ਵਿੱਚ ਖਾਣਾ ਬਣਾ ਕੇ ਵੀ ਮੁਹਈਆ ਕਰਵਾਇਆ ਜਾਂਦਾ ਰਿਹਾ। ਪਰ ਕੁਝ ਸੰਸਥਾਵਾਂ ਵੱਲੋਂ ਗੈਰ ਸਮਾਜਿਕ ਘਟਨਾਵਾਂ ਨੂੰ ਅੰਜਾਮ ਦਿੱਤੇ ਜਾਣ ਕਾਰਣ ਉਹ ਵਿਵਾਦਾਂ ਵਿਚ ਫਸ ਜਾਂਦੀਆਂ ਹਨ।
ਇਸ ਸਮੇਂ ਜਿਥੇ ਹਰਿਆਣਾ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਕਈ ਮਾਮਲਿਆਂ ਦੇ ਤਹਿਤ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਹੁਣ ਜੇਲ ਵਿੱਚ ਬੰਦ ਰਾਮ ਰਹੀਮ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਦਾਲਤ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਦਿੱਤੀ ਗਈ ਫਰਲੋ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਰੱਦ ਕਰ ਦਿੱਤਾ ਗਿਆ ਹੈ।
ਬੀਤੇ ਦਿਨੀਂ ਜਿੱਥੇ ਫਰਵਰੀ ਮਹਿਨੇ ਦੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਇਸ ਸਮੇਂ ਦੇ ਦੌਰਾਨ ਜਿੱਥੇ ਉਹ ਬਾਹਰ ਆਪਣੇ ਡੇਰੇ ਦੇ ਅੰਦਰ ਹੀ ਮੌਜੂਦ ਰਹੇ ਅਤੇ ਉਨ੍ਹਾਂ ਦੀ ਸੁਰੱਖਿਆ ਵਾਸਤੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਸੀ। ਉਥੇ ਹੀ ਹਰਿਆਣਾ ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਜਿੱਥੇ ਖਤਰਨਾਕ ਅਪਰਾਧੀ ਸ਼੍ਰੇਣੀ ਵਿੱਚ ਆਉਣ ਵਾਲੇ ਕੈਦੀਆਂ ਨੂੰ ਫ਼ਰਲੋ ਨਹੀਂ ਦਿੱਤੀ ਜਾਣੀ ਚਾਹੀਦੀ। ਜਿੱਥੇ ਇਹ ਚੁਣੌਤੀ ਡੇਰਾ ਮੁਖੀ ਨੂੰ ਫਰਲੋ ਮਿਲਣ ਤੋਂ ਬਾਅਦ ਪਰਮਜੀਤ ਸਿੰਘ ਸਹੋਲੀ ਨਾਮ ਦੇ ਆਜ਼ਾਦ ਉਮੀਦਵਾਰ ਵੱਲੋਂ ਦਿੱਤੀ ਗਈ ਸੀ। ਜਿੱਥੇ ਅੱਜ ਅਦਾਲਤ ਵਿੱਚ ਇਹ ਆਪਣਾ ਫੈਸਲਾ ਸੁਣਾਇਆ ਗਿਆ ਹੈ। ਉਥੇ ਹੀ ਡੇਰਾ ਮੁਖੀ ਦੀ ਫਰਲੋ ਦੇ ਖਿਲਾਫ ਦਾਇਰ ਕੀਤੀ ਗਈ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …