ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਜਿਥੇ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਗਿਆ ਹੈ ਅਤੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ। ਕਿਉਂਕਿ ਕਈ ਲੋਕਾਂ ਦੇ ਰੁਜ਼ਗਾਰ ਜਾਣ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਉੱਥੇ ਹੀ ਬਹੁਤ ਸਾਰੇ ਲੋਕ ਇਸ ਬੇਰੁਜਗਾਰੀ ਦੇ ਚਲਦੇ ਹੋਏ ਜਿੱਥੇ ਮਾਨਸਿਕ ਤਣਾਅ ਦੇ ਦੌਰ ਵਿੱਚੋਂ ਗੁਜ਼ਰੇ, ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਲੋਕਾਂ ਵੱਲੋਂ ਜ਼ਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉਥੇ ਹੀ ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਨੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਕਿਉਂਕਿ ਉਹ ਵਧ ਰਹੀ ਮਹਿੰਗਾਈ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਵਾਰਾਂ ਨੂੰ ਕਈ ਮੁਸ਼ਕਿਲ ਪੇਸ਼ ਆ ਰਹੀਆਂ ਹਨ।
ਹੁਣ ਪੰਜਾਬ ਵਿੱਚ ਲੋਕਾਂ ਨੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ 15 ਅਪ੍ਰੈਲ ਤੋਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਅੰਦਰ ਵੱਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਕੀਤੀ ਗਈ ਹੈ। ਜਿੱਥੇ ਇਸ ਮੀਟਿੰਗ ਵਿੱਚ ਪੰਜਾਬ ਭਰ ਦੇ ਬੇਕਰੀ ਉਤਪਾਦਾ ਅਤੇ ਨਿਰਮਾਤਾਵਾਂ ਵੱਲੋਂ ਕਿਹਾ ਗਿਆ ਕੇ ਵੱਧ ਰਹੀ ਮਹਿੰਗਾਈ ਦੇ ਕਾਰਨ ਉਨ੍ਹਾਂ ਵੱਲੋਂ ਆਪਣੇ ਉਤਪਾਦਾਂ ਦੀਆਂ ਕੀਮਤਾਂ ਵਿੱਚ 15 ਫ਼ੀਸਦੀ ਵਾਧਾ ਕੀਤਾ ਜਾ ਰਿਹਾ ਹੈ।
ਕਿਉਂਕਿ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਕਾਰਣ ਮੈਦਾ, ਚੀਨੀ ਅਤੇ ਡੀਜ਼ਲ ਮਹਿੰਗਾ ਹੋਇਆ ਹੈ ਜਿਸ ਕਾਰਨ ਹੁਣ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ ਬੇਕਰੀ ਉਤਪਾਦਾਂ ਦੀਆਂ ਕੀਮਤਾਂ ਨੂੰ ਵੀ ਵਧਾ ਦਿੱਤਾ ਜਾਵੇਗਾ। ਕਿਉਂਕਿ ਪਹਿਲਾਂ ਹੀ ਜਿੱਥੇ ਮਜ਼ਦੂਰਾਂ ਦੀ ਤਨਖਾਹ ਭੱਤਿਆਂ ਵਿੱਚ 30 ਫੀਸਦੀ ਦਾ ਵਾਧਾ ਕੀਤਾ ਗਿਆ ਸੀ।
ਉਥੇ ਹੀ ਬਾਕੀ ਚੀਜ਼ਾਂ ਦੀਆਂ ਵਧ ਰਹੀਆਂ ਕੀਮਤਾਂ ਦੇ ਕਾਰਣ ਵੀ ਬੇਕਰੀ ਬਿਸਕੁਟ, ਜੂਸ, ਦੇ ਉਤਪਾਦਾਂ ਦੀਆਂ ਕੀਮਤਾਂ ਵਿੱਚ 15 ਅਪ੍ਰੈਲ ਤੋਂ 15 ਫੀਸਦੀ ਪ੍ਰਤੀ ਕਿੱਲੋ ਵਿੱਚ ਵਾਧਾ ਕੀਤੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਕਿਉਂਕਿ ਇਸ ਵਾਧੇ ਨੂੰ ਚੁੱਕ ਕੇ ਪਿਛਲੇ ਲੰਮੇ ਸਮੇਂ ਤੋਂ ਰੋਕਿਆ ਜਾ ਰਿਹਾ ਸੀ ਉਥੇ ਹੀ ਹੁਣ ਮਹਿੰਗਾਈ ਦੇ ਚੱਲਦੇ ਹੋਏ ਇਨ੍ਹਾਂ ਬੇਕਰੀ ਉਤਪਾਦ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਜਿੱਥੇ ਅੰਕਲ ਫੂਡ ਦੇ ਅੰਮਿਤ ਡੰਗ ਤੋਂ ਇਲਾਵਾ ਬਾਕੀ ਸਾਰੇ ਵਪਾਰੀ ਵੀ ਮੌਜੂਦ ਹੋਏ। ਉੱਥੇ ਹੀ ਸਾਰਿਆਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …