ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਪੰਜਾਬ ਦੇ ਵਿੱਚ ਬਣੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਐਲਾਨ ਤੇ ਐਲਾਨ ਕਰਦੀ ਹੋਈ ਨਜ਼ਰ ਆ ਰਹੀ ਹੈ । ਦੂਜੇ ਪਾਸੇ ਗਰਮੀਆਂ ਦੇ ਮੌਸਮ ਵਿੱਚ ਪੰਜਾਬ ਚ ਬਿਜਲੀ ਸੰਕਟ ਵੀ ਲਗਾਤਾਰ ਵਧ ਰਿਹਾ ਹੈ । ਜਿਸ ਤੋਂ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਪਰ ਲੰਬੇ ਲੰਬੇ ਲੱਗ ਰਹੇ ਬਿਜਲੀ ਦੇ ਕੱਟ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਜ਼ਿਆਦਾ ਵਧਾ ਰਹੇ ਹਨ । ਇਸੇ ਵਿਚਕਾਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਕਈ ਪਾਵਰ ਪਲਾਂਟਾਂ ਦੇ ਕੋਲੋਂ ਬਹੁਤ ਜਿਅਾਦਾ ਬਿਜਲੀ ਦੀ ਕਮੀ ਹੈ ਅਤੇ ਕਈ ਯੂਨਿਟ ਕੋਲੇ ਦੀ ਘਾਟ ਕਾਰਨ ਬੰਦ ਹੋ ਚੁੱਕੇ ਹਨ ।
ਦੱਸ ਦੇਈਏ ਕਿ ਗੋਇੰਦਵਾਲ ਸਾਹਿਬ ਦੇ 540-ਮੈਗਾਵਾਟ ਦੇ ਜੀ. ਵੀ. ਕੇ. ਪਾਵਰ ਪਲਾਂਟ ਦੇ ਦੋਵੇਂ ਯੂਨਿਟ ਕੋਲੇ ਦੀ ਘਾਟ ਕਾਰਨ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਜੇਕਰ ਗੱਲ ਕੀਤੀ ਜਾਵੇ ਤਲਵੰਡੀ ਸਾਬੋ ਪਾਵਰ ਪਲਾਂਟ ਦੀ ਤਾਂ ਤਲਵੰਡੀ ਸਾਬੋ ਪਾਵਰ ਪਲਾਂਟ ਦਾ 660 ਮੈਗਾਵਾਟ ਯੂਨਿਟ ਵੀ ਕੰਮ ਨਹੀਂ ਕਰ ਰਿਹਾ, ਜਿਸ ਨਾਲ ਬਿਜਲੀ ਉਤਪਾਦਨ ‘ਚ 1200 ਮੈਗਾਵਾਟ ਦੀ ਕਮੀ ਦਰਜ ਕੀਤੀ ਗਈ।
ਇਸ ਦੇ ਨਾਲ ਹੀ ਦੱਸ ਦਈਏ ਕਿ ਤਲਵੰਡੀ ਸਾਬੋ ਪਾਵਰ ਪਲਾਂਟ ਦੁਆਰਾ 5680 ਮੈਗਾਵਾਟ ਦੀ ਸਥਾਪਿਤ ਸਮਰੱਥਾ ਦੇ ਮੁਕਾਬਲੇ ਸਿਰਫ਼ 3150 ਮੈਗਾਵਾਟ ਬਿਜਲੀ ਪੈਦਾ ਕੀਤੀ ਜਾ ਰਹੀ ਹੈ ਕਿਉਂਕਿ ਤਲਵੰਡੀ ਸਾਬੋ ਪਾਵਰ ਪਲਾਂਟ ਕੋਲ ਵੀ ਕੋਲੇ ਦਾ ਸੀਮਤ ਭੰਡਾਰ ਹੈ, ਜਦੋਂ ਕਿ 1980 ਮੈਗਾਵਾਟ ਦੇ ਤਲਵੰਡੀ ਸਾਬੋ ਪਾਵਰ ਪਲਾਂਟ ਦਾ ਇਕ ਯੂਨਿਟ ਵੀ ਕੰਮ ਨਹੀਂ ਕਰ ਰਿਹਾ।
ਜ਼ਿਕਰਯੋਗ ਹੈ ਕਿ ਜਿਸ ਤਰ੍ਹਾਂ ਪੰਜਾਬ ਦੇ ਵਿੱਚ ਲਗਾਤਾਰ ਬਿਜਲੀ ਦੀ ਘਾਟ ਪਾਈ ਜਾ ਰਹੀ ਹੈ ਕਿ ਪਾਵਰ ਪਲਾਂਟ ਵੀ ਬੰਦ ਹੋ ਚੁੱਕੇ ਹਨ । ਦੂਜੇ ਪਾਸੇ ਪਾਵਰਕੌਮ ਵੀ ਲਗਾਤਾਰ ਬਿਜਲੀ ਦੀ ਸਪਲਾਈ ਨੂੰ ਪੂਰਾ ਕਰਨ ਲਈ ਬਾਹਰੋਂ ਬਿਜਲੀ ਮੰਗਵਾ ਰਿਹਾ ਹੈ, ਪਰ ਲੋੜੀਂਦੀ ਮਾਤਰਾ ਵਿੱਚ ਬਿਜਲੀ ਦੀ ਸਪਲਾਈ ਪੂਰੀ ਨਾ ਹੋਣ ਕਰਕੇ ਕਈ ਪੇਂਡੂ ਖੇਤਰਾਂ ਦੇ ਵਿੱਚ ਕਈ ਕਈ ਘੰਟਿਆਂ ਦੀ ਬਿਜਲੀ ਦੇ ਕੱਟ ਲੱਗ ਰਹੇ ਹਨ । ਜਿਸ ਕਾਰਨ ਹੁਣ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਕੋਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਿੰਨੀ ਜਲਦੀ ਹੋ ਸਕੇ ਬਿਜਲੀ ਦੀ ਘਾਟ ਨੂੰ ਪੂਰਾ ਕੀਤਾ ਜਾਵੇ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …