ਆਈ ਤਾਜ਼ਾ ਵੱਡੀ ਖਬਰ
ਰੂਸ ਯੂਕਰੇਨ ਦੇ ਵਿਚਕਾਰ ਜਾਰੀ ਹੋਏ ਯੁੱਧ ਨੂੰ ਜਿੱਥੇ ਦੋ ਮਹੀਨੇ ਦਾ ਸਮਾਂ ਹੋਣ ਨੂੰ ਆ ਪਹੁੰਚਾ ਹੈ ਉਥੇ ਹੀ ਇਸ ਯੁੱਧ ਦੇ ਖਤਮ ਹੋਣ ਦੀਆਂ ਉਮੀਦਾਂ ਨਜ਼ਰ ਨਹੀਂ ਆ ਰਹੀਆਂ ਹਨ।ਬੀਤੇ ਦਿਨੀਂ ਇਥੇ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਸਾਰੀ ਦੁਨੀਆਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਸੀ ਕਿ ਉਸ ਵੱਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਉਸ ਵੱਲੋਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ ਜਿਸ ਦਾ ਅਸਰ ਯੂਕਰੇਨ ਦੇ ਨਾਲ ਨਾਲ ਬਾਕੀ ਸਾਰੇ ਦੇਸ਼ ਤੇ ਵੀ ਪੈ ਸਕਦਾ ਹੈ। ਯੂਕਰੇਨ ਵਿੱਚ ਜਿੱਥੇ ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਨੂੰ ਰੋਕੇ ਜਾਣ ਵਾਸਤੇ ਬਹੁਤ ਵਿਸ਼ਵ ਨੂੰ ਉਸ ਉਪਰ ਕਈ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਜਿਸ ਨਾਲ ਉਸ ਨੂੰ ਆਰਥਿਕ ਤੌਰ ਤੇ ਕਮਜ਼ੋਰ ਕੀਤਾ ਜਾ ਸਕੇ।
ਹੁਣ ਯੂਕਰੇਨ ਅਤੇ ਰੂਸ ਵਿਚਕਾਰ ਚੱਲ ਰਹੀ ਜੰਗ ਦੇ ਦੌਰਾਨ ਯੂਕ੍ਰੇਨ ਤੋਂ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਲਾਸ਼ਾਂ ਦੇ ਢੇਰ ਲੱਗ ਰਹੇ ਹਨ ਅਤੇ ਲੋਕਾਂ ਵਿੱਚ ਸਹਿਮ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਰੂਸ ਵੱਲੋਂ ਲਗਾਤਾਰ ਹਮਲੇ ਜਾਰੀ ਕੀਤੇ ਜਾ ਰਹੇ ਹਨ ਅਤੇ ਯੂਕਰੇਨ ਦੀ ਰਾਜਧਾਨੀ ਉਪਰ ਕਬਜ਼ਾ ਕੀਤਾ ਨਹੀਂ ਕੀਤਾ ਗਿਆ ਹੈ ਉਥੇ ਹੀ ਇਨ੍ਹਾਂ ਹਮਲਿਆਂ ਨੂੰ ਤੇਜ਼ ਕਰ ਦਿੱਤਾ ਗਿਆ। ਜਿੱਥੇ ਰਾਜਧਾਨੀ ਕੀਵ ਉਪਰ ਰੂਸੀ ਫੌਜਾਂ ਵੱਲੋਂ ਹਮਲਿਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ ਜਿਥੇ ਰਾਜਧਾਨੀ ਕੀਵ ਦੇ ਇਲਾਕੇ ਹੋਣ ਕਾਰਨ ਲੋਕਾਂ ਦੀ ਮੌਤ ਹੋ ਗਈ ਹੈ।
ਉਥੇ ਹੀ ਰੂਸ ਦੇ ਅਧਿਕਾਰੀਆਂ ਵੱਲੋਂ ਯੂਕ੍ਰੇਨ ਵਿਚ ਫੌਜੀ ਟਿਕਾਣਿਆਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ , ਜਿਸ ਦਾ ਖੰਡਨ ਯੁਕਰੇਨ ਦੇ ਲੋਕਾਂ ਵੱਲੋਂ ਕੀਤਾ ਜਾ ਰਿਹਾ ਹੈ। ਜਿੱਥੇ ਇੱਕ ਪ੍ਰਮੁੱਖ ਜੰਗੀ ਬੇੜੇ ਨੂੰ ਕਾਲੇ ਸਾਗਰ ਦੇ ਵਿਚ ਯੂਕਰੇਨ ਵੱਲੋਂ ਨਸ਼ਟ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਰੂਸ ਵੱਲੋਂ ਗੁੱਸੇ ਵਿਚ ਆ ਕੇ ਨਵੇਂ ਹਮਲੇ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਹੁਣ ਯੂਕਰੇਨ ਤੋਂ ਸਾਹਮਣੇ ਆਉਣ ਵਾਲੀ ਜਾਣਕਾਰੀ ਦੇ ਅਨੁਸਾਰ ਜਿਥੇ ਰਾਜਧਾਨੀ ਦੇ ਬਾਹਰ ਪੈਂਦੇ ਕਸਬੇ ਅਤੇ ਪਿੰਡਾਂ ਵਿੱਚ ਨੌਂ ਸੌ ਤੋਂ ਵਧੇਰੇ ਨਾਗਰਿਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਵਿਚੋਂ ਬਹੁਤ ਸਾਰੇ ਲੋਕਾਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।
ਉਥੇ ਹੀ ਰਾਜਧਾਨੀ ਕੀਵ ਦੇ ਮੇਅਰ ਵੱਲੋਂ ਜਾਣਕਾਰੀ ਜਾਰੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਜਿਨ੍ਹਾਂ ਲੋਕਾਂ ਵੱਲੋਂ ਸ਼ਹਿਰ ਨੂੰ ਛੱਡ ਕੇ ਚਲੇ ਗਏ ਸਨ ਉਹ ਵਾਪਸ ਨਾ ਆਉਣ, ਕਿਉਂਕਿ ਰੂਸੀ ਫੌਜੀਆਂ ਵੱਲੋਂ ਫਿਰ ਤੋਂ ਹਮਲੇ ਕੀਤੇ ਜਾ ਸਕਦੇ ਹਨ। ਰੂਸ ਵੱਲੋਂ ਚਿਤਾਵਨੀ ਜਾਰੀ ਕਰਨ ਤੋਂ ਬਾਅਦ ਇਹ ਦੂਜਾ ਵੱਡਾ ਹਮਲਾ ਕੀਤਾ ਗਿਆ ਹੈ ਜਿਥੇ ਸ਼ੁੱਕਰਵਾਰ ਨੂੰ ਮਿਜਾਈਲ ਪਲਾਂਟ ਨੂੰ ਯੂਕਰੇਨ ਦੇ ਵਿਚ ਨਿਸ਼ਾਨਾ ਬਣਾਇਆ ਗਿਆ ਹੈ। ਇਸ ਸਮੇਂ ਰੂਸ ਵੱਲੋਂ ਯੂਕਰੇਨ ਉਪਰ ਵੱਡੇ ਸ਼ਹਿਰਾਂ ਅਤੇ ਦੁਕਾਨਾਂ ਉੱਪਰ ਹਮਲੇ ਕੀਤੇ ਜਾ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …