ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਹੋਈਆਂ ਚੋਣਾਂ ਤੋਂ ਬਾਅਦ ਜਿੱਥੇ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਨਾਲ ਵਿਰੋਧੀ ਧਿਰਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਉਥੇ ਹੀ ਵਿਰੋਧੀ ਧਿਰਾਂ ਵੱਲੋਂ ਜਿੱਥੇ ਆਮ ਆਦਮੀ ਪਾਰਟੀ ਉਪਰ ਬਹੁਤ ਸਾਰੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ। ਜਿਸ ਤੇ ਚਲਦਿਆਂ ਹੋਇਆਂ ਆਮ ਆਦਮੀ ਪਾਰਟੀ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ ਅਤੇ ਕਈ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਇਨ੍ਹਾਂ ਹੋਈਆਂ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਰਿਕਾਰਡ ਤੋੜ ਜਿੱਤ ਹਾਸਲ ਕੀਤੀ ਗਈ ਹੈ ਅਤੇ ਆਮ ਆਦਮੀ ਪਾਰਟੀ ਦੇ ਹੀ ਪੰਜ ਮੈਂਬਰਾਂ ਨੂੰ ਰਾਜ ਸਭਾ ਵਿੱਚ ਬਿਨਾਂ ਕਿਸੇ ਵਿਰੋਧ ਦੇ ਭੇਜ ਦਿਤਾ ਗਿਆ ਹੈ।
ਇਨ੍ਹਾਂ ਚੋਣਾਂ ਦੇ ਵਿਚ ਜਿੱਥੇ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਹੁਣ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਸੰਸਦ ਮੈਂਬਰ ਆਗੂਆਂ ਵੱਲੋਂ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ ਜਿਥੇ ਇਹ ਦੋਸ਼ ਲਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਭਾਜਪਾ ਪਾਰਟੀ ਉਪਰ ਸ਼ਬਦੀ ਹਮਲਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਅਤੇ ਰਾਜ ਸਭਾ ਦੇ ਮੈਬਰ ਰਾਘਵ ਚੱਡਾ ਵੱਲੋਂ ਭਾਜਪਾ ਪਾਰਟੀ ਨੂੰ ਸ਼ਰਾਰਤੀ ਅਨਸਰਾਂ ਦੀ ਪਾਰਟੀ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਭਾਜਪਾ ਵੱਲੋਂ ਉਨ੍ਹਾਂ ਅਪਰਾਧੀ ਅਨਸਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਬੀਤੇ ਦਿਨੀਂ ਦਿੱਲੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਪਰ ਹਮਲਾ ਕੀਤਾ ਗਿਆ ਸੀ।
ਉਥੇ ਹੀ ਉਨ੍ਹਾਂ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਬਿਆਨ ਵਿੱਚ ਕਿਹਾ ਗਿਆ ਹੈ ਕੇ ਭਾਜਪਾ ਵਿੱਚ ਸ਼ਰਾਰਤੀ ਅਨਸਰ ਸ਼ਾਮਲ ਹੋ ਰਹੇ ਹਨ ਜਦ ਕਿ ਆਮ ਆਦਮੀ ਪਾਰਟੀ ਪੜ੍ਹੇ ਲਿਖੇ ਲੋਕਾਂ ਦੀ ਪਾਰਟੀ ਹੈ। ਜਿਨ੍ਹਾਂ ਵੱਲੋਂ ਦੇਸ਼ ਦੇ ਵਿਕਾਸ ਕਾਰਜਾਂ ਉਪਰ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਉਥੇ ਹੀ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਵੱਲੋਂ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਗਏ ਹਨ। ਜਿੱਥੇ ਦੇਸ਼ ਵਿੱਚ ਆਮ ਆਦਮੀ ਪਾਰਟੀ ਵੱਲੋਂ ਚੰਗੇ ਸਕੂਲ, ਚੰਗੀ ਸਿਹਤ ਸੇਵਾਵਾਂ ਦੇਣ ਦੀ ਵਚਨਬੱਧਤਾ ਦਰਸਾਈ ਗਈ ਹੈ। ਉੱਥੇ ਹੀ ਭਾਜਪਾ ਦੇ ਅਨਸਰਾਂ ਵੱਲੋਂ ਆਮ ਆਦਮੀ ਪਾਰਟੀ ਉਪਰ ਅਪਰਾਧਿਕ ਹਮਲੇ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉੱਪਰ ਵੀ ਹਮਲਾ ਕੀਤਾ ਗਿਆ ਸੀ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …