ਆਈ ਤਾਜ਼ਾ ਵੱਡੀ ਖਬਰ
ਅੱਜ ਤੇਜ਼ ਰਫ਼ਤਾਰ ਜ਼ਿੰਦਗੀ ਦੇ ਵਿੱਚ ਲੋਕਾਂ ਵੱਲੋਂ ਜਿੱਥੇ ਭਿਆਨਕ ਸੜਕ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਉਥੇ ਹੀ ਕਈ ਲੋਕ ਬਿਨਾਂ ਕਸੂਰ ਤੋਂ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆ ਜਾਂਦੇ ਹਨ ਜਿਸ ਕਾਰਨ ਕਈ ਵਾਹਨ ਚਾਲਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ, ਜਿਸ ਸਦਕਾ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਦੇਸ਼ ਵਿੱਚ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਬਹੁਤ ਸਾਰੇ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਮੇਂ-ਸਮੇਂ ਤੇ ਕੀਤੀ ਜਾਂਦੀ ਹੈ, ਜਿਸ ਨਾਲ ਵਾਪਰਨ ਵਾਲੇ ਹਾਦਸੇ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਕੀਮਤੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ।
ਹੁਣ ਇੱਥੇ ਵਿਆਹ ਤੋਂ ਵਾਪਸ ਪਰਤ ਰਿਹਾ ਨਾਲ ਭਿਆਨਕ ਹਾਦਸਾ ਵਾਪਰਨ ਕਾਰਨ ਛੇ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਜਿਸ ਕਾਰਨ ਖ਼ੁਸ਼ੀਆਂ ਦੇ ਮੌਕੇ ਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਅਮੇਠੀ ਜ਼ਿਲੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਬਰਾਤੀਆਂ ਨਾਲ ਭਰੀ ਹੋਈ ਬੱਸ ਉਸ ਸਮੇਂ ਹਾਦਸਾਗ੍ਰਸਤ ਹੋ ਗਈ, ਜਦੋਂ ਵਿਆਹ ਤੋਂ ਵਾਪਸ ਪਰਤ ਰਹੇ ਬਰਾਤੀਆਂ ਦੀ ਗੱਡੀ ਇਕ ਟਰੱਕ ਨਾਲ ਟਕਰਾ ਗਈ।
ਜੀਪ ਅਤੇ ਟਰੱਕ ਵਿਚਕਾਰ ਹੋਈ ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਲੋਕਾਂ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਨਜ਼ਦੀਕ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਸੁਪਰੀਡੈਂਟ ਦਿਨੇਸ਼ ਸਿੰਘ ਨੇ ਦੱਸਿਆ ਹੈ ਕਿ ਬਰਾਤੀਆਂ ਦੀ ਜੀਪ ਜਿਥੇ ਤੇਜ਼ ਰਫ਼ਤਾਰ ਵਿਚ ਸੀ ਉਥੋਂ ਹੀ ਐਤਵਾਰ ਰਾਤ ਨੂੰ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਸਮੇਂ 12:15 ਇਹ ਭਿਆਨਕ ਹਾਦਸਾ ਵਾਪਰ ਗਿਆ।
ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੁਲੀਸ ਵੱਲੋਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਜਿਨ੍ਹਾਂ ਦੀ ਪਹਿਚਾਣ ਕੁੱਲੂ 40 ਸਾਲ, ਉਸ ਦਾ ਬੇਟਾ ਸੌਰਵ 8 ਸਾਲ,ਸ਼ਿਵ ਮਿਲਨ , ਤ੍ਰਿਵੇਨੀ ਅਤੇ ਰਵੀ ਤਿਵਾੜੀ ਤੋਂ ਇਲਾਵਾ 30 ਸਾਲਾ ਕ੍ਰਿਸ਼ਨ ਕੁਮਾਰ ਵੀ ਸ਼ਾਮਲ ਸਨ। ਇਸ ਹਾਦਸੇ ਵਿੱਚ 4 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …