ਆਈ ਤਾਜ਼ਾ ਵੱਡੀ ਖਬਰ
ਹਰ ਇੱਕ ਮਾਂ-ਬਾਪ ਆਪਣੇ ਬੱਚੇ ਦੇ ਬਿਹਤਰ ਭਵਿੱਖ ਦੀ ਕਾਮਨਾ ਕਰਦਾ ਹੈ ਅਤੇ ਜਿਸ ਵਾਸਤੇ ਉਸ ਵੱਲੋਂ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਨੂੰ ਵੀ ਬੱਚੇ ਦੇ ਬਿਹਤਰ ਭਵਿੱਖ ਲਈ ਵਰਤ ਦਿੱਤਾ ਜਾਂਦਾ ਹੈ। ਜਿੱਥੇ ਬੱਚਿਆਂ ਨੂੰ ਬਿਹਤਰ ਭਵਿੱਖ ਦੇਣ ਵਾਸਤੇ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜ ਦਿੱਤਾ ਜਾਂਦਾ ਹੈ। ਉਥੇ ਹੀ ਵਿਦੇਸ਼ ਗਏ ਪੁੱਤਰਾਂ ਦੀ ਸੁੱਖ ਸ਼ਾਂਤੀ ਲਈ ਮਾਪਿਆਂ ਵੱਲੋਂ ਪ੍ਰਮਾਤਮਾ ਅੱਗੇ ਹਰ ਵਕਤ ਅਰਦਾਸ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਘਰ ਪਰਤਣ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾਂਦਾ ਹੈ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਉਹਨਾਂ ਪੁੱਤਰਾਂ ਵੱਲੋਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਨਾਲ ਨਾਲ ਆਪਣੇ ਮਾਂ-ਬਾਪ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।
ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕਰਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ। ਵਿਦੇਸ਼ਾਂ ਦੀ ਧਰਤੀ ਤੇ ਜਿਥੇ ਨੌਜਵਾਨਾਂ ਵੱਲੋਂ ਦਿਨ-ਰਾਤ ਸਖਤ ਮਿਹਨਤ ਕੀਤੀ ਜਾਂਦੀ ਹੈ ਅਤੇ ਇਹ ਕੰਮ ਕਾਰ ਦੇ ਦੌਰਾਨ ਬਹੁਤ ਸਾਰੇ ਪੰਜਾਬੀ ਨੌਜਵਾਨਾਂ ਦੇ ਨਾਲ ਭਿਆਨਕ ਹਾਦਸੇ ਵਾਪਰ ਜਾਂਦੇ ਹਨ। ਜਿੱਥੇ ਇਨ੍ਹਾਂ ਹਾਦਸਿਆਂ ਬਾਰੇ ਸੁਣ ਕੇ ਹੀ ਪੰਜਾਬ ਵਿੱਚ ਬੈਠੇ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਵਿਦੇਸ਼ ਵਿੱਚ 27 ਸਾਲਾਂ ਨੌਜਵਾਨ ਦੀ ਹੋਈ ਇਸ ਤਰਾਂ ਦਰਦਨਾਕ ਮੌਤ ਦੇ ਕਾਰਨ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਪੰਜਾਬ ਦੇ ਆਦਮਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਆਦਮਪੁਰ ਇਲਾਕੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਥੋਂ ਦੇ ਨਿਊਜ਼ੀਲੈਂਡ ਗਏ ਇਕ 27 ਸਾਲਾ ਦੇ ਪੰਜਾਬੀ ਨੌਜਵਾਨ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਹ ਭਿਆਨਕ ਹਾਦਸਾ ਨਿਊਜ਼ੀਲੈਂਡ ਦੇ ਕੁਈਨਜ਼ ਟਾਊਨ ਵਿਖੇ ਵਾਪਰਿਆ। ਜਿੱਥੇ ਪੰਜਾਬੀ ਨੌਜਵਾਨ ਤਜਿੰਦਰ ਸਿੰਘ ਦੀ ਇਸ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਹਾਦਸੇ ਵਿਚ ਇਕ ਹੋਰ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਜੋ ਇਸ ਸਮੇਂ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਉਥੇ ਹੀ ਇਸ ਘਟਨਾ ਦੀ ਜਾਣਕਾਰੀ ਪਿੰਡ ਅਤੇ ਇਲਾਕੇ ਵਿੱਚ ਪਹੁੰਚਦੇ ਹੀ ਸੋਗ ਦੀ ਲਹਿਰ ਫੈਲ ਗਈ। ਜਵਾਨ ਪੁੱਤਰ ਦੀ ਮੌਤ ਦੀ ਖਬਰ ਸੁਣਦੇ ਹੀ ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਨੌਜਵਾਨ ਦੀ ਮੌਤ ਦੇ ਨਾਲ ਨਿਊਜ਼ੀਲੈਂਡ ਵਿੱਚ ਵੀ ਪੰਜਾਬੀ ਕਮਿਉਨਿਟੀ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …