ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਇਕ ਵਾਰ ਫਿਰ ਤੋਂ ਕਰੋਨਾ ਦਾ ਕਹਿਰ ਵਧਦਾ ਹੋਇਆ ਨਜ਼ਰ ਆ ਰਿਹਾ ਹੈ। ਪੰਜਾਬ ਸਰਕਾਰ ਨੇ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾ ਤਾਲਾਬੰਦੀ ਲਗਾ ਦਿੱਤੀ ਗਈ ਸੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਬਹੁਤ ਸਾਰੇ ਉਪਰਾਲੇ ਵੀ ਕੀਤੇ ਗਏ ਸਨ। ਜਿੱਥੇ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਅਤੇ ਦਫਤਰਾਂ ਦਾ ਕੰਮ ਵੀ ਲੋਕਾਂ ਵੱਲੋਂ ਘਰ ਤੋਂ ਹੀ ਕੀਤਾ ਜਾਣਾ ਸ਼ੁਰੂ ਕਰ ਦਿੱਤਾ ਗਿਆ ਸੀ। ਉਥੇ ਹੀ ਕਰੋਨਾ ਕੇਸਾਂ ਉਪਰ ਟੀਕਾਕਰਨ ਅਤੇ ਕਰੋਨਾ ਪਾਬੰਦੀਆਂ ਦੇ ਜ਼ਰੀਏ ਠੱਲ੍ਹ ਪਾਈ ਗਈ ਸੀ। ਜਿਸ ਤੋਂ ਬਾਅਦ ਲੋਕਾਂ ਵੱਲੋਂ ਮੁੜ ਤੋਂ ਜ਼ਿੰਦਗੀ ਨੂੰ ਪੈਰਾਂ ਸਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਬਾਹਰ ਕਈ ਦੇਸ਼ਾਂ ਵਿੱਚ ਕਰੋਨਾ ਦੇ ਮਾਮਲੇ ਵਧਣ ਲੱਗੇ ਹਨ। ਭਾਰਤ ਦੇ ਕਈ ਸੂਬਿਆਂ ਵਿੱਚ ਵੀ ਕਰੋਨਾ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਹੈ। ਬੀਤੇ ਕੱਲ ਜਿਥੇ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਨੂੰ ਕਰੋਨਾ ਸਬੰਧੀ ਪੱਤਰ ਜਾਰੀ ਕੀਤੇ ਗਏ ਹਨ ਅਤੇ ਸੁਝਾਅ ਮੰਗੇ ਗਏ। ਉਥੇ ਹੀ ਅੱਜ ਪੰਜਾਬ ਸਰਕਾਰ ਵੱਲੋਂ ਵੀ ਨਵੀਆਂ ਗਾਈਡਲਾਈਨਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਹੁਣ ਪੰਜਾਬ ਵਿੱਚ ਵੀ 24 ਘੰਟਿਆਂ ਦੌਰਾਨ ਏਨੇ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੇ ਖ਼ਤਰੇ ਦੀ ਘੰਟੀ ਵੱਜਣ ਨਾਲ ਸਰਕਾਰ ਚਿੰਤਾ ਵਿਚ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਮਾਸਕ ਲਗਾਉਣ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਉਥੇ ਹੀ 24 ਘੰਟਿਆਂ ਦੌਰਾਨ ਕਰੋਨਾ ਦੇ 30 ਮਾਮਲੇ ਦਰਜ ਕੀਤੇ ਗਏ ਹਨ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿੱਥੇ ਅੱਜ ਪੰਜਾਬ ਦੇ ਸਿਹਤ ਮੰਤਰੀਡਾਕਟਰ ਵਿਜੈ ਸਿੰਗਲਾ ਵੱਲੋਂ ਸਾਰੇ ਸਿਵਲ ਸਰਜਨਾਂ ਦੇ ਨਾਲ ਇਕ ਮੀਟਿੰਗ ਕੀਤੀ ਗਈ ਹੈ।
ਜਿੱਥੇ ਉਨ੍ਹਾਂ ਵੱਲੋਂ ਇਨ੍ਹਾਂ ਕਰੋਨਾ ਦੇ ਵਧ ਰਹੇ ਮਾਮਲਿਆਂ ਉੱਪਰ ਚਰਚਾ ਕੀਤੀ ਗਈ ਹੈ ਅਤੇ ਲੋਕਾਂ ਵਿੱਚ ਜਨਤਕ ਥਾਵਾਂ ਤੇ ਮਾਸਕ ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਉੱਥੇ ਹੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਪਾਬੰਦੀਆਂ ਦੀ ਪਾਲਣਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਪੰਜਾਬ ਵਿੱਚ ਟੀਕਾਕਰਨ ਅਤੇ ਕਰੋਨਾ ਟੈਸਟਾ ਦੀ ਸਮਰੱਥਾ ਨੂੰ ਵੀ ਵਧਾ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …