ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਫਰਵਰੀ ਦੌਰਾਨ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿਥੇ ਆਮ ਆਦਮੀ ਪਾਰਟੀ ਬਹੁਮਤ ਨਾਲ ਸੱਤਾ ਵਿਚ ਆ ਚੁੱਕੀ ਹੈ ਅਤੇ ਬਾਕੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਆਪਣਾ ਅਹੁਦਾ ਸੰਭਾਲਦੇ ਹੀ ਜਿੱਥੇ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਅਤੇ ਮੰਤਰੀਆ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਉਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਹੋਏ ਵਾਅਦੇ ਨੂੰ ਇਕ ਤੋਂ ਬਾਅਦ ਇਕ ਲਗਾਤਾਰ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਆਏ ਦਿਨ ਕੋਈ ਨਾ ਕੋਈ ਵੱਖਰਾ ਫੈਸਲਾ ਲਿਆ ਜਾ ਰਿਹਾ ਹੈ ਜਿਸ ਨਾਲ ਪੰਜਾਬ ਨੂੰ ਆਰਥਿਕ ਤੌਰ ਤੇ ਮਜ਼ਬੂਤ ਕੀਤਾ ਜਾ ਸਕੇ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ ਕਿ ਪਰਿਵਾਰ ਲਈ ਇਹ ਵੱਡਾ ਝਟਕਾ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਸਾਰੇ ਸਾਬਕਾ ਵਿਧਾਇਕਾਂ ਨੂੰ ਇਕ ਇਕ ਪੈਨਸ਼ਨ ਜਾਰੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਸ ਨਾਲ ਬਹੁਤ ਸਾਰੇ ਸਾਬਕਾ ਵਿਧਾਇਕਾਂ ਨੂੰ ਝਟਕਾ ਲਗਾ ਸੀ। ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਇਕ ਹੋਰ ਸਖਤ ਫੈਸਲਾ ਲਿਆ ਗਿਆ ਹੈ, ਜਿਸ ਵਿੱਚ ਪੰਜਾਬ ਦੇ ਸਾਰੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਸੁਰੱਖਿਆ ਵਿਚ ਕਟੌਤੀ ਕੀਤੀ ਜਾ ਰਹੀ ਹੈ।
ਜਿਨ੍ਹਾਂ ਲੋਕਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਹੈ ਉਨ੍ਹਾਂ ਵਿੱਚ ਪੰਜਾਬ ਦੇ 184 ਲੋਕ ਸ਼ਾਮਲ ਹਨ। ਜਿਨ੍ਹਾਂ ਕੋਲੋਂ ਉਨ੍ਹਾਂ ਦੀ ਸੁਰੱਖਿਆ ਵਾਪਸ ਲਈ ਜਾ ਰਹੀ ਹੈ ਉਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦਾ ਪਰਵਾਰ ਵੀ ਸ਼ਾਮਲ ਹੈ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦੇ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼ਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਪਰਿਵਾਰ ਅਤੇ ਬਾਕੀ ਵਿਧਾਇਕਾਂ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਭਾਰੀ ਝਟਕੇ ਲੱਗੇ ਹਨ।
ਆਪ ਸਰਕਾਰ ਵੱਲੋਂ ਜਿਥੇ ਉਨ੍ਹਾਂ ਸਾਰਿਆਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਗਈ ਹੈ। ਉਨ੍ਹਾਂ ਵਿੱਚ ਅਮਰਜੀਤ ਸਿੰਘ ਚਾਵਲਾ, ਜਗਜੀਤ ਸਿੰਘ ਤਲਵੰਡੀ, ਸਾਬਕਾ ਐੱਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਜਥੇਦਾਰ ਪਟਨਾ ਸਾਹਿਬ ਗਿਆਨੀ ਇਕਬਾਲ ਸਿੰਘ,ਕਾਂਗਰਸ ਨੇਤਾ ਕੈਪਟਨ ਸੰਦੀਪ ਸੰਧੂ, ਸਾਬਕਾ ਡੀ. ਜੀ. ਪੀ. ਸਿੱਧਾਰਥ ਚਟੋਪਾਧਿਆਏ ਦੇ ਬੇਟੇ ਸਿੱਧਾਂਤ ਚਟੋਪਾਧਿਆਏ, ਮਨਪ੍ਰੀਤ ਸਿੰਘ ਬਾਦਲ ਦੇ ਬੇਟੇ ਅਰਜੁਨ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ, ਬਰਿੰਦਰ ਸਿੰਘ ਢਿੱਲੋਂ,ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ, ਜੋਗਿੰਦਰ ਸਿੰਘ ਜਿੰਦੂ, ਮਨਤਾਰ ਸਿੰਘ ਬਰਾੜ, ਪ੍ਰਕਾਸ਼ ਚੰਦ ਗਰਗ, ਪ੍ਰੇਮ ਮਿੱਤਲ, ਰਣਜੀਤ ਸਿੰਘ ਢਿੱਲੋਂ, ਅਰਵਿੰਦ ਖੰਨਾ, ਸਰਬਜੀਤ ਸਿੰਘ ਮੱਕੜ,ਬੀਬੀ ਜਗੀਰ ਕੌਰ, ਮਦਨ ਮੋਹਨ ਮਿੱਤਲ, ਗੁਲਜ਼ਾਰ ਸਿੰਘ ਰਣੀਕੇ, ਸੋਹਨ ਸਿੰਘ ਠੰਡਲ, ਤੋਤਾ ਸਿੰਘ, ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ, ਵਰਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ, ਜਨਮੇਜਾ ਸਿੰਘ ਸੇਖੋਂ,ਐੱਸ.ਜੀ.ਪੀ.ਸੀ. ਮੈਂਬਰ ਸੁਰਜੀਤ ਸਿੰਘ ਗੜ੍ਹੀ, ਰਾਜਿੰਦਰ ਸਿੰਘ ਮਹਿਤਾ, ਦੇ ਨਾਂ ਸ਼ਾਮਲ ਹਨ
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …