Breaking News

ਪੰਜਾਬ ਚ ਵਜਿਆ ਖਤਰੇ ਦਾ ਘੁੱਗੂ, ਇਥੇ 24 ਘੰਟਿਆਂ ਚ ਆ ਗਏ ਏਨੇ ਜਿਆਦਾ ਕੇਸ, ਪ੍ਰਸ਼ਾਸਨ ਨੂੰ ਪਈ ਹੱਥਾਂ ਪੈਰਾਂ ਦੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸਿਹਤ ਮੰਤਰੀ ਵਿਜੈ ਸਿੰਗਲਾ ਵੱਲੋਂ ਕਈ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਉਥੇ ਹੀ ਕਈ ਥਾਵਾਂ ਦੇ ਉਪਰ ਮੁੜ ਤੋਂ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਵਿਦਿਅਕ ਅਦਾਰਿਆਂ, ਦਫਤਰਾਂ, ਬੱਸਾਂ, ਅਤੇ ਹੋਰ ਜਨਤਕ ਥਾਵਾਂ ਉਪਰ ਲੋਕਾਂ ਨੂੰ ਜਿੱਥੇ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਇਨ੍ਹਾਂ ਸਾਰੀਆਂ ਜਗ੍ਹਾ ਉਪਰ ਲੋਕਾਂ ਦਾ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਉਥੇ ਹੀ ਵੱਖ-ਵੱਖ ਸੰਸਥਾਵਾਂ ਦੇ ਵਿਚ ਮਾਸਕ ਦੀ ਵਰਤੋਂ ਕੀਤੇ ਤੋਂ ਬਿਨ੍ਹਾਂ ਕਿਸੇ ਵੀ ਵਿਅਕਤੀ ਨੂੰ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ।

ਪੰਜਾਬ ਦੇ ਕੁਝ ਜ਼ਿਲ੍ਹਿਆਂ ਦੇ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਹੀ ਬੀਤੇ ਦਿਨੀਂ ਸਿਹਤ ਮੰਤਰੀ ਵੱਲੋਂ ਸਾਰੇ ਸਿਵਲ ਸਰਜਨਾਂ ਨਾਲ ਮੀਟਿੰਗ ਕੀਤੀ ਗਈ ਸੀ। ਉਥੇ ਹੀ ਵੱਖ-ਵੱਖ ਅਧਿਕਾਰੀਆਂ ਨੂੰ ਇਸ ਇਤਿਹਾਸਕ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਪੰਜਾਬ ਵਿਚ ਏਥੇ ਫਿਰ ਤੋਂ ਖ਼ਤਰੇ ਦਾ ਘੁੱਗੂ ਵੱਜ ਗਿਆ ਹੈ ਜਿਥੇ 24 ਘੰਟਿਆਂ ਦੌਰਾਨ ਇਹਨੇ ਕੇਸ ਆਉਣ ਕਾਰਨ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਾਨਗਰ ਲੁਧਿਆਣਾ ਦੇ ਵਿੱਚ ਹੁਣ ਸਿਵਲ ਸਰਜਨ ਵੱਲੋਂ ਕਰੋਨਾ ਟੀਕਾਕਰਨ ਅਤੇ ਟੈਸਟਾਂ ਦੀ ਸਮਰੱਥਾ ਨੂੰ ਵਧਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਕਿਉਂਕਿ ਬੀਤੇ 24 ਘੰਟਿਆਂ ਦੇ ਦੌਰਾਨ ਮਹਾਂਨਗਰ ਲੁਧਿਆਣਾ ਦੇ ਵਿੱਚ ਕਰੋਨਾ ਦੇ 3ਗੁਣਾ ਕੇਸਾਂ ਦਾ ਵਾਧਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਚੌਕਸੀ ਵਰਤਦੇ ਹੋਏ ਸਿਵਲ ਸਰਜਨ ਵੱਲੋਂ ਕੁਝ ਖਾਸ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਬੀਤੇ ਕੁਝ ਦਿਨਾਂ ਦੌਰਾਨ ਜਿਥੇ ਕਰੋਨਾ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ।

ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਿਵਲ ਸਰਜਨ ਡਾਕਟਰ ਐਸ ਪੀ ਸਿੰਘ ਵੱਲੋ ਜ਼ਿਲ੍ਹੇ ਦੇ ਸਾਰੇ ਹੀ ਐਸਐਮਓਜ਼ ਅਤੇ ਬਾਕੀ ਸਾਰੇ ਸਿਹਤ ਅਧਿਕਾਰੀਆਂ ਨੂੰ ਕਰੋਨਾ ਦੇ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਉੱਥੇ ਹੀ ਉਨ੍ਹਾਂ ਵੱਲੋਂ ਦੂਜੇ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਦੀ ਵੀ ਜਾਂਚ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਕਿ ਕਰੋਨਾ ਦੇ ਵਾਧੇ ਨੂੰ ਰੋਕਿਆ ਜਾ ਸਕੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …