ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਦੌਰ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਉੱਥੇ ਹੀ ਉਸ ਸਮੇਂ ਰੇਲਵੇ ਅਤੇ ਬੱਸ ਸਫ਼ਰ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਸੀ। ਜਿੱਥੇ ਰੇਲਵੇ ਆਵਾਜਾਈ ਪ੍ਰਭਾਵਿਤ ਹੋਈ ਉਥੇ ਹੀ ਲੰਬੇ ਰੂਟ ਦੀਆਂ ਬੱਸਾਂ ਨੂੰ ਵੀ ਰੋਕ ਦਿੱਤਾ ਗਿਆ ਸੀ। ਜਿਸ ਨਾਲ ਲੋਕਾਂ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਉੱਥੇ ਹੀ ਕਰੋਨਾ ਦੇ ਚੱਲਦੇ ਹੋਏ ਜਿੱਥੇ ਸੜਕੀ ਆਵਾਜਾਈ ਅਤੇ ਰੇਲਵੇ ਆਵਾਜਾਈ ਪ੍ਰਭਾਵਿਤ ਹੋਈ ਸੀ ਉਥੇ ਹੀ ਰੋਜ਼ਾਨਾ ਆਉਣ ਜਾਣ ਵਾਲੇ ਕੰਮ ਕਾਜ਼ ਉਪਰ ਬਹੁਤ ਸਾਰੇ ਯਾਤਰੀਆ ਨੂੰ ਮੁਸ਼ਕਲਾਂ ਪੇਸ਼ ਆਈਆਂ।
ਜਿੱਥੇ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਲੋਕਾਂ ਵੱਲੋਂ ਮੁੜ ਜਿੰਦਗੀ ਨੂੰ ਪਟੜੀ ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉੱਥੇ ਹੀ ਵਾਲਵੋ ਬੱਸ ਦੀਆਂ ਸੇਵਾਵਾਂ ਨੂੰ ਮੁੜ ਜਾਰੀ ਨਾ ਕੀਤੇ ਜਾਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਹੁਣ ਸਫਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਇਹ ਸਹੂਲਤ ਸ਼ੁਰੂ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਤੋਂ ਚੰਡੀਗੜ੍ਹ ਜਾਣ ਵਾਲੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਰੋਜ਼ਾਨਾ ਆਉਣ ਜਾਣ ਵਿੱਚ ਫਾਇਦਾ ਹੋਵੇਗਾ। ਜਿੱਥੇ ਹੁਣ ਜਲੰਧਰ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਜਲੰਧਰ ਲਈ ਵਾਲਵੋ ਬੱਸ ਨੂੰ ਦੁਬਾਰਾ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।
ਜਿੱਥੇ ਕਰੋਨਾ ਤੇ ਚਲਦਿਆਂ ਹੋਇਆਂ ਇਸ ਬੱਸ ਸੇਵਾ ਨੂੰ ਪੰਜ ਮਹੀਨੇ ਤੋਂ ਵਧੇਰੇ ਸਮੇਂ ਲਈ ਬੰਦ ਰੱਖਿਆ ਗਿਆ ਸੀ ਅਤੇ ਹੁਣ ਫਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿੱਥੇ ਜਲੰਧਰ ਤੋਂ ਚੰਡੀਗੜ੍ਹ ਲਈ ਇਹ ਬੱਸ ਰਵਾਨਾ ਹੋਵੇਗੀ, ਉੱਥੇ ਹੀ ਇਸ ਦਾ ਕਿਰਾਇਆ ਇਕ ਵਿਅਕਤੀ ਦੇ ਅਨੁਸਾਰ ਚਾਰ ਸੌ ਪੱਚੀ ਰੁਪਏ ਰੱਖਿਆ ਗਿਆ ਹੈ। ਉਥੇ ਹੀ ਜਲੰਧਰ ਤੋਂ ਅੰਮ੍ਰਿਤਸਰ ਆਉਣ ਲਈ ਦੋ ਸੌ ਪੱਚੀ ਰੁਪਏ ਨਿਰਧਾਰਤ ਕੀਤਾ ਗਿਆ ਹੈ।
ਇਹ ਬਸ ਰੋਜ਼ਾਨਾ ਜਲੰਧਰ ਦੇ ਬੱਸ ਸਟੈਂਡ ਤੋਂ ਸਵੇਰੇ 6:17 ਵਜੇ ਰਵਾਨਾ ਹੋਵੇਗੀ ਅਤੇ ਚੰਡੀਗੜ੍ਹ ਵਿਖੇ 8:45 ਵਜੇ ਪਹੁੰਚ ਜਾਵੇਗੀ। ਅਤੇ ਚੰਡੀਗੜ੍ਹ ਤੋਂ ਦੁਬਾਰਾ ਫਿਰ ਵਾਪਸ ਆਉਣ ਲਈ 9:50 ਵਜੇ ਚੱਲੇਗੀ। ਇਸ ਬਸਤੇ ਕਾਰਨ ਰੋਜ਼ਾਨਾ ਆਉਣ ਵਾਲੇ ਲੋਕਾਂ ਨੂੰ ਫਾਇਦਾ ਹੋਵੇਗਾ। ਦਿੱਲੀ ਨੂੰ ਜਾਣ ਵਾਲੀ ਵਾਲਵੋ ਬੱਸ ਜਿੱਥੇ ਕਰੋਨਾ ਦੇ ਦੌਰਾਨ ਬੰਦ ਕਰ ਦਿੱਤੀ ਗਈ ਸੀ ਉਥੇ ਹੀ ਸਰਕਾਰ ਵੱਲੋਂ ਇਸ ਨੂੰ ਹੋਰ ਰੂਟਾਂ ਤੇ ਚਲਾਉਣ ਬਾਰੇ ਸੋਚਿਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …