ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਉਥੇ ਹੀ ਆਏ ਦਿਨ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਨ੍ਹਾਂ ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਵਾਰਾਂ ਵਿੱਚ ਉਨ੍ਹਾਂ ਵਿਅਕਤੀਆਂ ਤੇ ਜਾਣ ਨਾਲ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਜਾਂਦਾ ਹੈ ਜੋ ਘਰ ਦੇ ਮੁਖੀ ਹੁੰਦੇ ਹਨ ਅਤੇ ਉਨ੍ਹਾਂ ਦੇ ਸਿਰ ਤੇ ਹੀ ਪੂਰੀ ਜ਼ਿੰਮੇਵਾਰੀ ਹੁੰਦੀ ਹੈ। ਸੜਕੀ ਆਵਾਜਾਈ ਮੰਤਰਾਲਾ ਵੱਲੋਂ ਜਿੱਥੇ ਵਾਹਨ ਚਾਲਕਾਂ ਲਈ ਬਹੁਤ ਸਾਰੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਪਰ ਲੋਕਾਂ ਵੱਲੋਂ ਕਈ ਜਗ੍ਹਾ ਤੇ ਅਣਗਹਿਲੀ ਵਰਤੀ ਜਾਂਦੀ ਹੈ ਅਤੇ ਕੁਝ ਹਾਦਸੇ ਅਚਾਨਕ ਹੀ ਵਾਪਰ ਜਾਂਦੇ ਹਨ, ਸਾਹਮਣੇ ਆਉਣ ਵਾਲੀਆਂ ਅਜਿਹੀਆਂ ਕਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਪੰਜਾਬ ਵਿੱਚ ਇਥੇ ਗੁਰਦੁਆਰੇ ਤੋਂ ਮੱਥਾ ਟੇਕ ਕੇ ਵਾਪਸ ਪਰਤਦਿਆ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਦੋ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼ੇਰਪੁਰ ਦੇ ਅਧੀਨ ਆਉਂਦੇ ਪਿੰਡ ਖੇੜੀ ਕਲਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੀਆਂ ਰਹਿਣ ਵਾਲੀਆਂ ਦੋ ਔਰਤਾਂ ਗੁਰਮੇਲ ਕੌਰ ਪਤਨੀ ਕਰਨੈਲ ਸਿੰਘ ਅਤੇ ਚਰਨਜੀਤ ਕੌਰ ਪਤਨੀ ਨਿਰਮਲ ਸਿੰਘ ਨਜ਼ਦੀਕ ਪੈਂਦੇ ਗੁਰਦੁਆਰਾ ਨੌਵੀਂ ਦਸ਼ਮੀ ਸ੍ਰੀ ਮੰਜੀ ਸਾਹਿਬ ਮੂਲੋਵਾਲ ਵਿਖੇ ਮੱਥਾ ਟੇਕਣ ਲਈ ਬਸ ਰਾਹੀਂ ਗਈਆਂ ਹੋਈਆਂ ਸਨ।
ਉਥੇ ਹੀ ਇਸ ਪਿੰਡ ਦਾ ਰਹਿਣ ਵਾਲਾ ਸੇਵਾਮੁਕਤ ਐਸ ਐਸ ਏ ਬਿਜਲੀ ਵਿਭਾਗ ਤੋਂ ਕੌਰ ਸਿੰਘ ਪੁੱਤਰ ਜੋਰਾ ਸਿੰਘ ਵੀ ਆਪਣੀ ਐਕਟਿਵਾ ਤੇ ਗਿਆ ਹੋਇਆ ਸੀ। ਵਾਪਸ ਆਉਣ ਸਮੇਂ ਉਨ੍ਹਾਂ ਵੱਲੋਂ ਇਨ੍ਹਾਂ ਔਰਤਾਂ ਨੂੰ ਵੀ ਆਪਣੇ ਨਾਲ ਹੀ ਲਿਆਂਦਾ ਗਿਆ ਅਤੇ ਜਦੋਂ ਇਹ ਤਿੰਨੋਂ ਹੀ ਸਕੂਟਰੀ ਤੇ ਸਵਾਰ ਹੋ ਕੇ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਇੱਕ ਮੋੜ ਤੇ ਸਕੂਟਰੀ ਦੀ ਟੱਕਰ ਇਕ ਛੋਟੇ ਹਾਥੀ ਨਾਲ ਹੋ ਗਈ। ਜਿੱਥੇ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕੌਰ ਸਿੰਘ ਅਤੇ, ਗੁਰਮੇਲ ਕੌਰ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।
ਚਰਨਜੀਤ ਕੌਰ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਪਹਿਲਾਂ ਸ਼ੇਰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ ਅਤੇ ਉਥੋਂ ਉਸ ਦੀ ਹਾਲਤ ਨੂੰ ਦੇਖਦੇ ਹੋਏ ਬਰਨਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਦੇ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …