Breaking News

ਪੰਜਾਬ ਚ ਬਿਜਲੀ ਨੂੰ ਲੈਕੇ ਆਈ ਮਾੜੀ ਖਬਰ, ਪੈ ਗਿਆ ਇਕ ਹੋਰ ਪੰਗਾ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਸੂਬੇ ਅੰਦਰ ਗਰਮੀ ਦਾ ਕਹਿਰ ਲਗਾਤਾਰ ਵਧ ਰਿਹਾ ਹੈ ਉਥੇ ਹੀ ਬਿਜਲੀ ਦੇ ਲੱਗਣ ਵਾਲੇ ਕੱਟ ਲੋਕਾਂ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਹੇ ਹਨ। ਪਿਛਲੇ ਕਾਫੀ ਲੰਮੇ ਸਮੇਂ ਤੋਂ ਪੰਜਾਬ ਜਿੱਥੇ ਬਿਜਲੀ ਸੰਕਟ ਨਾਲ ਜੂਝ ਰਿਹਾ ਹੈ ਉੱਥੇ ਵੀ ਕੋਲੇ ਦੀ ਸਪਲਾਈ ਨਾ ਹੋਣ ਕਾਰਨ ਪਾਵਰ ਪਲਾਂਟਾਂ ਵਿਚ ਕੋਲੇ ਦੀ ਕਮੀ ਦੇ ਚਲਦਿਆਂ ਹੋਇਆਂ ਬਿਜਲੀ ਉਤਪਾਦਨ ਵਿਚ ਵੀ ਲਗਾਤਾਰ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਬੀਤੇ ਮਹੀਨੇ ਜਿਥੇ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਬਿਜਲੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਪੰਜਾਬ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਰਕਾਰ ਵੱਲੋਂ ਹਰਿਆਣਾ ਸਰਕਾਰ ਨੂੰ ਦੇ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਵੀ ਪੰਜਾਬ ਦੇ ਲੋਕਾਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵੇਖਿਆ ਜਾ ਰਿਹਾ ਹੈ।

ਉਥੇ ਹੀ ਬਿਜਲੀ ਤੇ ਲੱਗਣ ਵਾਲੇ ਕੱਟਾਂ ਨੂੰ ਦੇਖਦੇ ਹੋਏ ਪੰਜਾਬ ਵਿੱਚ ਲੋਕਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਬਿਜਲੀ ਨੂੰ ਲੈ ਕੇ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਹੋਰ ਪੰਗਾ ਪੈ ਗਿਆ ਹੈ। ਕੋਲੇ ਦੀ ਘਾਟ ਦੇ ਚਲਦਿਆਂ ਹੋਇਆਂ ਜਿੱਥੇ ਕਈ ਪਾਵਰ ਪਲਾਂਟਾਂ ਵਿੱਚ ਕੰਮ ਪ੍ਰਭਾਵਤ ਹੋਇਆ ਹੈ ਉੱਥੇ ਹੀ ਹੁਣ ਤਕਨੀਕੀ ਖਰਾਬੀ ਦੇ ਚਲਦਿਆਂ ਹੋਇਆਂ ਐਤਵਾਰ ਨੂੰ ਪਾਵਰਕਾਮ ਨੂੰ ਬਿਜਲੀ ਉਤਪਾਦਨ ਵਿਚ ਉਸ ਸਮੇਂ ਇਕ ਵੱਡਾ ਝਟਕਾ ਲੱਗਾ ਜਦੋਂ ਇਸ ਤਕਨੀਕੀ ਖਰਾਬੀ ਦੇ ਚਲਦਿਆਂ ਹੋਇਆਂ ਲਹਿਰਾ ਮੁਹੱਬਤ ਥਰਮਲ ਪਲਾਂਟ ਦਾ ਇਕ ਯੂਨਿਟ ਬੰਦ ਹੋ ਗਿਆ ਹੈ।

ਪੰਜਾਬ ਵਿੱਚ ਲਗਾਤਾਰ ਗਈ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਲੱਗਣ ਵਾਲੇ 5 ਤੋਂ 6 ਘੰਟੇ ਦੇ ਕੱਟਾਂ ਦੇ ਬਾਵਜੂਦ ਵੀ ਪੰਜਾਬ ਵਿੱਚ ਬਿਜਲੀ ਦੀ ਕਿਲਤ ਨੂੰ ਦੂਰ ਨਹੀਂ ਕੀਤਾ ਜਾ ਰਿਹਾ। ਇਸ ਸਮੇਂ ਪੰਜਾਬ ਦੇ ਵਿੱਚ ਚੱਲ ਰਹੇ ਸਾਰੇ ਪੰਜ ਥਰਮਲ ਪਲਾਂਟਾਂ ਦੇ ਪੰਦਰਾਂ ਯੂਨਿਟ ਵਿੱਚੋ ਸਿਰਫ 12 ਯੂਨਿਟ ਹੀ ਬਿਜਲੀ ਉਤਪਾਦਨ ਦਾ ਕੰਮ ਕਰ ਰਹੇ ਹਨ।

ਜਦ ਕੇ ਤਿੰਨ ਯੂਨਿਟਾਂ ਦੇ ਬੰਦ ਹੋਣ ਕਾਰਨ 1140 ਮੈਗਾਵਾਟ ਬਿਜਲੀ ਦਾ ਕੁੱਲ ਉਤਪਾਦਨ ਪ੍ਰਭਾਵਿਤ ਹੋਇਆ ਹੈ। ਇਨ੍ਹਾਂ ਵਿੱਚ ਗੋਇੰਦਵਾਲ ਸਾਹਿਬ, ਤਲਵੰਡੀ ਸਾਬੋ ਅਤੇ ਲਹਿਰਾ ਮੁਹੱਬਤ ਦਾ ਇਕ ਇਕ ਯੂਨਿਟ ਸ਼ਾਮਲ ਹੈ। ਉਥੇ ਹੀ ਪੰਜਾਬ ਦੇ ਕਈ ਪਾਵਰ ਪਲਾਂਟਾਂ ਵਿੱਚ ਕੁਝ ਦਿਨ ਦਾ ਕੋਲਾ ਹੀ ਬਾਕੀ ਬਚਿਆ ਹੈ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲਗਾਤਾਰ ਦੂਜੇ ਸੂਬਿਆਂ ਤੋਂ ਬਿਜਲੀ ਲਏ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੰਜਾਬ ਸੂਬੇ ਵੱਲੋਂ ਦੂਸਰੇ ਸੂਬਿਆਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …