Breaking News

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਲਈ ਆਈ ਵੱਡੀ ਮਾੜੀ ਖਬਰ, ਉੱਠੀ ਇਹ ਮੰਗ

ਆਈ ਤਾਜ਼ਾ ਵੱਡੀ ਖਬਰ 

ਰਾਜਨੀਤਿਕ ਪਾਰਟੀਆਂ ਵੱਲੋਂ ਜਿੱਥੇ ਚੋਣਾਂ ਦੇ ਵਿਚ ਅੱਡੀ-ਚੋਟੀ ਦਾ ਜ਼ੋਰ ਲਗਾਇਆ ਗਿਆ ਸੀ ਅਤੇ ਜਿੱਤ ਹਾਸਲ ਕਰਨ ਵਾਸਤੇ ਆਪਣੀਆਂ ਪਾਰਟੀਆਂ ਵਿੱਚ ਕਾਫ਼ੀ ਤਬਦੀਲੀਆਂ ਕੀਤੀਆਂ ਗਈਆਂ ਸਨ। ਜਿੱਥੇ ਆਮ ਆਦਮੀ ਪਾਰਟੀ ਸਾਰੀਆਂ ਪਾਰਟੀਆਂ ਨੂੰ ਪਛਾੜਦੇ ਹੋਏ ਜਿੱਤ ਹਾਸਲ ਕਰਨ ਵਿੱਚ ਕਾਮਯਾਬ ਹੋਈ ਹੈ। ਇਸ ਨੂੰ ਪੰਜਾਬ ਵਿੱਚ 117 ਸੀਟਾਂ ਤੇ ਹੋਈਆਂ ਚੋਣਾਂ ਵਿੱਚ 92 ਸੀਟਾਂ ਤੇ ਕਬਜਾ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਉੱਥੇ ਹੀ ਰਵਾਇਤੀ ਪਾਰਟੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਪਾਰਟੀ ਵਿੱਚ ਪਿਛਲੇ ਕਾਫੀ ਲੰਮੇ ਸਮੇਂ ਤੋਂ ਆਪਸੀ ਚੱਲ ਰਿਹਾ ਕਾਟੋ ਕਲੇਸ਼ ਵੀ ਕਾਂਗਰਸ ਪਾਰਟੀ ਦੀ ਹਾਰ ਦਾ ਕਾਰਨ ਬਣਿਆ ਹੈ ਜਿੱਥੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਕਾਂਗਰਸ ਦਾ ਸਾਥ ਛੱਡ ਦਿੱਤਾ ਗਿਆ ਸੀ।

ਉੱਥੇ ਹੀ ਕਈ ਵਿਧਾਇਕ ਵੱਖ ਵੱਖ ਵਿਵਾਦਾਂ ਦੇ ਵਿਚ ਵੀ ਫਸੇ ਹੋਏ ਹਨ। ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਲਈ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਮੰਗ ਉੱਠੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਜਿੱਥੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਅਹੁਦਾ ਸੰਭਾਲਣ ਦੀ ਕੋਸ਼ਿਸ਼ ਕਰਦੇ ਹੋਏ ਕਈ ਮੀਟਿੰਗਾਂ ਕੀਤੀਆਂ ਗਈਆਂ ਸਨ।

ਪਰ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੀ ਵਾਗਡੋਰ ਕਾਂਗਰਸ ਦੇ ਮੌਜੂਦਾ ਵਧਾਇਕ ਰਾਜਾ ਵੜਿੰਗ ਦੇ ਹੱਥ ਦੇ ਦਿੱਤੀ ਗਈ ਸੀ ਜਿਨ੍ਹਾਂ ਨੂੰ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਉੱਥੇ ਹੀ ਹੁਣ ਨਵਜੋਤ ਸਿੱਧੂ ਦੇ ਖਿਲਾਫ ਕਾਰਵਾਈ ਕਰਨ ਵਾਸਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਰਾਜਾ ਵੜਿੰਗ ਦੀ ਸਿਫਾਰਸ਼ ਉਪਰ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਨਵਜੋਤ ਸਿੱਧੂ ਵੱਲੋਂ ਵੱਖਰਾ ਧੜਾ ਬਣਾ ਕੇ ਸਰਗਰਮੀਆਂ ਕੀਤੇ ਜਾਣ ਦੀ ਗੱਲ ਆਖੀ ਗਈ ਹੈ ਜਿਸ ਨਾਲ ਪਾਰਟੀ ਦੇ ਅਕਸ ਨੂੰ ਢਾਹ ਲੱਗ ਰਹੀ ਹੈ।

ਉਥੇ ਹੀ ਨਵਜੋਤ ਸਿੱਧੂ ਉਪਰ ਪਾਰਟੀ ਵਿਰੋਧੀ ਗਤੀਵਿਧੀਆਂ ਨਵੰਬਰ ਤੋਂ ਹੀ ਚਲਾਏ ਜਾਣ ਦੇ ਦੋਸ਼ ਵੀ ਇਸ ਚਿੱਠੀ ਵਿੱਚ ਲਗਾਏ ਗਏ ਹਨ। ਉਥੇ ਹੀ ਨਵਜੋਤ ਸਿੱਧੂ ਦੇ ਨਾਲ-ਨਾਲ ਅਨੁਸ਼ਾਸ਼ਨ ਭੰਗ ਕਰਨ ਦੇ ਇਲਜ਼ਾਮ ਸੁਨੀਲ ਜਾਖੜ ਤੇ ਵੀ ਲਗਾਏ ਗਏ ਹਨ ਜਿਨ੍ਹਾਂ ਨੂੰ ਕਾਂਗਰਸ ਪਾਰਟੀ ਤੋਂ ਬਰਖ਼ਾਸਤ ਕਰਨ ਵਾਸਤੇ ਦੋ ਸਾਲ ਦੀ ਸਿਫਾਰਸ਼ ਕੀਤੀ ਗਈ ਹੈ। ਕਾਂਗਰਸ ਪਾਰਟੀ ਇਕ ਵਾਰ ਫਿਰ ਤੋਂ ਆਪਸੀ ਵਿਵਾਦਾਂ ਨੂੰ ਲੈ ਕੇ ਚਰਚਾ ਵਿੱਚ ਆ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …