ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਭਰ ਵਿੱਚ ਇਕ ਵਾਰ ਫਿਰ ਤੋਂ ਕੋਰੋਨਾ ਮਹਾਂਮਾਰੀ ਆਪਣੀਆਂ ਜਡ਼੍ਹਾਂ ਮਜ਼ਬੂਤ ਕਰਦੀ ਹੋਈ ਨਜ਼ਰ ਆ ਰਹੀ ਹੈ । ਹਰ ਰੋਜ਼ ਵਧ ਰਹੇ ਕਰੋਨਾ ਮਹਾਂਮਾਰੀ ਦੇ ਮਾਮਲੇ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੀਆਂ ਚਿੰਤਾਵਾਂ ਵਧਾ ਰਹੇ ਹਨ । ਇਸੇ ਵੱਧ ਰਹੇ ਕਰੋਨਾ ਦੇ ਮਾਮਲਿਆ ਨੂੰ ਵੇਖਦੇ ਹੋਏ ਹੁਣ ਕਈ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਲਗਾਈਆਂ ਜਾਂਦੀਆਂ ਹਨ । ਇਸੇ ਵਿਚਕਾਰ ਹੁਣ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਇੱਕ ਦੇਸ਼ ਦੇ ਵਿੱਚ ਮੁੜ ਤੋਂ ਲਾਕਡਾਊਨ ਲਾ ਕੇ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ । ਦੱਸ ਦੇਈਏ ਕਿ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਹੁਣ ਉੱਤਰ ਕੋਰੀਆ ਵਿੱਚ ਲਾਕਡਾਊਨ ਲਗਾ ਦਿੱਤਾ ਗਿਆ ਹੈ । ਪੂਰੇ ਦੋ ਸਾਲਾਂ ਬਾਅਦ ਉੱਤਰ ਕੋਰੀਆ ਦੇ ਵਿੱਚ ਕਰੋਨਾ ਮਹਾਂਮਾਰੀ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ ।
ਨਵੇਂ ਮਾਮਲਿਆ ਦੀ ਪੁਸ਼ਟੀ ਹੋਣ ਤੋਂ ਬਾਅਦ ਹੁਣ ਕਿਮ ਜੋਂਗ ਉਨ ਨੇ ਉੱਤਰੀ ਕੋਰੀਆ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਰੋਨਾ ਦੇ ਵਧ ਰਹੇ ਮਾਮਲਿਆ ਨੂੰ ਰੋਕਣ ਦੇ ਉਪਾਅ ਹੋਰ ਜ਼ਿਆਦਾ ਵਧਾਏ ਹਨ , ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ । ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਨਾਲ ਹੀ ਦੇਸ਼ ‘ਚ ਲਾਕਡਾਊਨ ਲਗਾਉਣ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਕੋਰੀਅਨ ਨਿਊਜ਼ ਏਜੰਸੀ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਕੋਰੀਅਨ ਨਿਊਜ਼ ਏਜੰਸੀ ਵਿੱਚ ਆਖਿਆ ਗਿਆ ਹੈ ਕਿ ਰਾਜਧਾਨੀ ਵਿੱਚ ਵੀਰਵਾਰ ਨੂੰ ਕੁਝ ਲੋਕਾਂ ਦੇ ਨਿਮੋਨੀਆ ਦੀ ਜਾਂਚ ਕੀਤੀ ਗਈ , ਇਨ੍ਹਾਂ ਵਿੱਚੋਂ ਕਰੋਨਾ ਦੇ ਓਮਨੀ ਕ੍ਰੌਨ ਵੈਰੀਐਂਟ ਦੀ ਪੁਸ਼ਟੀ ਵੀ ਹੋਈ।
ਜਿਸ ਦੇ ਚਲਦੇ ਲੋਕਾਂ ਨੂੰ ਘਰ ਅੰਦਰ ਰਹਿਣ ਲਈ ਆਖ ਦਿੱਤਾ ਗਿਆ ਹੈ ਤੇ ਅਧਿਕਾਰੀਆਂ ਵੱਲੋਂ ਪੂਰੇ ਦੇਸ਼ ਵਿੱਚ ਲਾਕਡਾਊਨ ਲਗਾ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਇਸ ਮਹਾਂਮਾਰੀ ਨੂੰ ਦੁਨੀਆਂ ਵਿੱਚ ਆਇਆ ਤਿੰਨ ਸਾਲ ਤੋਂ ਜ਼ਿਆਦਾ ਦਾਸਮਾਂ ਹੋਣ ਵਾਲਾ ਹੈ ਪਰ ਇਸ ਮਹਾਂਮਾਰੀ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ।
ਲਗਾਤਾਰ ਇਸ ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਕਾਰਨ ਲੋਕ ਆਪਣੀਆਂ ਜਾਨਾਂ ਗੁਆ ਰਹੇ ਹਨ । ਇਸੇ ਵਿਚਕਾਰ ਹੁਣ ਜਿਸ ਤਰ੍ਹਾਂ ਕੋਰੋਨਾ ਮਹਾਂਮਾਰੀ ਅਾਪਣੀਅਾਂ ਜਡ਼੍ਹਾਂ ਮਜ਼ਬੂਤ ਕਰਨ ਦੇ ਵਿੱਚ ਲੱਗੀ ਹੋਈ ਹੈ ,ਜਿਸ ਕਾਰਨ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …