ਆਈ ਤਾਜ਼ਾ ਵੱਡੀ ਖਬਰ
ਅੱਜ ਦੀ ਨੌਜਵਾਨ ਪੀੜ੍ਹੀ ਜਿੱਥੇ ਬਾਰ੍ਹਵੀਂ ਦੀ ਪੜ੍ਹਾਈ ਤੋਂ ਬਾਅਦ ਵਿਦੇਸ਼ਾਂ ਦਾ ਰੁਖ ਕਰ ਰਹੀ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੰਜਾਬ ਵਿਚ ਆਪਣੇ ਪੰਜਾਬ ਨਾਲ ਜੋੜੀ ਰੱਖਣ ਵਾਸਤੇ ਬਹੁਤ ਸਾਰੀਆਂ ਸਰਕਾਰੀ ਨੌਕਰੀਆਂ ਵੀ ਨੌਜਵਾਨਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸਰਕਾਰੀ ਨੌਕਰੀਆਂ ਦੇ ਨਾਲ ਨੌਜਵਾਨਾਂ ਦੀ ਬੇਰੁਜਗਾਰੀ ਨੂੰ ਦੂਰ ਕੀਤਾ ਜਾ ਸਕੇ ਅਤੇ ਪੰਜਾਬ ਦੇ ਭਵਿੱਖ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ ਤਾਂ ਜੋ ਉਹ ਆਪਣੇ ਕੰਮ ਨੂੰ ਕਰ ਸਕਣ। ਕਿਉਂਕਿ ਪੰਜਾਬ ਵਿੱਚ ਅੱਜ ਬਹੁਤ ਸਾਰੇ ਨੌਜਵਾਨਾਂ ਵੱਲੋਂ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰਦੇ ਹੋਏ ਨਸ਼ੇ ਕਰਨੇ ਸ਼ੁਰੂ ਕਰ ਦਿੱਤੇ ਜਾਂਦੇ ਹਨ ਜਿਸ ਨਾਲ ਪੰਜਾਬ ਦੀ ਜਵਾਨੀ ਨਸ਼ਿਆਂ ਦੇ ਕਾਰਨ ਖ਼ਤਮ ਹੁੰਦੀ ਜਾ ਰਹੀ ਹੈ।
ਉਥੇ ਹੀ ਪੰਜਾਬ ਦੇ ਕੁਝ ਨੌਜਵਾਨਾਂ ਵੱਲੋਂ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਹੁਣ ਪੰਜਾਬ ਦੇ ਪੁੱਤਰ ਦੇ ਦੂਰ ਦੂਰ ਤੱਕ ਚਰਚਾ ਹੋ ਰਹੇ ਹਨ ਜਿਸ ਵੱਲੋਂ 3 ਫੁੱਟ ਦਾ ਟਰੈਕਟਰ ਕਬਾੜ ਦੇ ਸਮਾਨ ਤੋਂ ਬਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਫੱਤਾਕੇਰਾ ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਭਰਾਵਾਂ ਵੱਲੋਂ ਕਬਾੜ ਦੇ ਸਾਮਾਨ ਤੋਂ 7 ਕੁਇੰਟਲ ਦਾ ਭਾਰ ਲਿਆਉਣ ਵਿੱਚ ਕੰਮ ਕਰਨ ਵਾਲਾ ਟ੍ਰੈਕਟਰ ਬਣਾ ਕੇ ਰਿਕਾਰਡ ਪੈਦਾ ਕੀਤਾ ਗਿਆ ਹੈ।
ਜਿੱਥੇ ਬਾਰ੍ਹਵੀਂ ਕਲਾਸ ਵਿਚ ਪੜ੍ਹਨ ਵਾਲੇ 18 ਸਾਲਾਂ ਦੇ ਨੌਜਵਾਨ ਗੁਰਵਿੰਦਰ ਸਿੰਘ ਵੱਲੋਂ ਵੱਖ ਵੱਖ ਮਸ਼ੀਨਾਂ ਬਣਾਉਣ ਦੇ ਸ਼ੌਕ ਨੂੰ ਅੱਗੇ ਵਧਾਉਂਦੇ ਹੋਏ 3 ਫੁੱਟ ਦਾ ਟਰੈਕਟਰ ਆਪਕੀ ਕਬਾੜ ਦੇ ਸਮਾਨ ਨਾਲ ਬਣਾ ਦਿੱਤਾ ਗਿਆ ਹੈ। ਉਸ ਵਿੱਚ ਉਸ ਦੀ ਪੂਰੀ ਮੱਦਦ ਉਸ ਦੇ ਛੋਟੇ ਭਰਾ ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਹੈ। ਉੱਥੇ ਹੀ ਦੋਹਾਂ ਭਰਾਵਾਂ ਦੀ ਮਿਹਨਤ ਸਦਕਾ ਇਸ ਬਣਾਏ ਗਏ ਟਰੈਕਟਰ ਦੀ ਸਭ ਲੋਕਾਂ ਵੱਲੋਂ ਲਗਾਤਾਰ ਸ਼ਲਾਘਾ ਕੀਤੀ ਜਾ ਰਹੀ ਹੈ ਜਿਸ ਦੀ ਵਰਤੋਂ ਖੇਤਾਂ ਵਿੱਚੋਂ ਚਾਰਾ ਲਿਆਉਣ ਅਤੇ ਹੋਰ ਕੰਮ ਕਰਨ ਲਈ ਵੀ ਕੀਤੀ ਜਾ ਰਹੀ ਹੈ।
ਜਦੋਂ ਇਹ ਬੱਚੇ ਲੈ ਕੇ ਗਲੀਆਂ ਸੜਕਾਂ ਤੋਂ ਜਾਂਦੇ ਹਨ ਤਾਂ ਲੋਕ ਵੀ ਵੇਖ ਕੇ ਤਰੀਫ਼ ਕਰਦੇ ਹਨ। ਇਨ੍ਹਾਂ ਬੱਚਿਆਂ ਵੱਲੋਂ ਜਿਥੇ ਆਪਣੇ ਪਿੰਡ ਦਾ ਨਾਮ ਰੌਸ਼ਨ ਕੀਤਾ ਗਿਆ ਹੈ ਉਥੇ ਹੀ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਜਿਨ੍ਹਾਂ ਦੇ ਇਸ ਕੰਮ ਨੂੰ ਦੇਖਦੇ ਹੋਏ ਹੋਰ ਬੱਚੇ ਵੀ ਅਜਿਹਾ ਕੰਮ ਕਰਨ ਲਈ ਉਤਸ਼ਾਹਿਤ ਹੋਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …