ਆਈ ਤਾਜ਼ਾ ਵੱਡੀ ਖਬਰ
ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿਚ ਹੁੰਦੇ ਵਾਧੇ ਨੂੰ ਦੇਖਦੇ ਹੋਏ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਵਾਹਨ ਚਲਾਉਣ ਵਾਲਿਆਂ ਲਈ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਇਨ੍ਹਾਂ ਨਿਯਮਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਕੀਤਾ ਜਾ ਸਕੇ। ਪਰ ਕੁਝ ਵਾਹਨ ਚਾਲਕਾਂ ਵੱਲੋਂ ਜਿਥੇ ਇਨਾਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਤੇਜ਼ ਰਫਤਾਰ ਦੇ ਨਾਲ ਵਾਹਨਾਂ ਨੂੰ ਚਲਾਇਆ ਜਾਂਦਾ ਹੈ ਅਤੇ ਸੜਕ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਉੱਥੇ ਹੀ ਅਜਿਹੇ ਵਾਹਨ ਚਾਲਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਕਈ ਕੀਮਤੀ ਜਾਨਾਂ ਇਨ੍ਹਾਂ ਹਾਦਸਿਆਂ ਦੀ ਚਪੇਟ ਵਿਚ ਆ ਜਾਂਦੀਆਂ ਹਨ।
ਹੁਣ ਪੰਜਾਬ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਦੇਖਣ ਵਾਲਿਆਂ ਦੇ ਹੋਸ਼ ਉੱਡ ਗਏ ਹਨ ਅਤੇ ਬਜ਼ੁਰਗ ਜੋੜਾ ਹਵਾ ਵਿੱਚ ਉੱਛਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਸਮਰਾਲਾ ਦੇ ਅਧੀਨ ਆਉਂਦੇ ਪਿੰਡ ਚਹਿਲਾਂ ਦੇ ਨਜਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਬਜ਼ੁਰਗ ਜੋੜਾ ਉਸ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਉਹ ਆਪਣੀ ਸਕੂਟਰੀ ਤੇ ਸਵਾਰ ਹੋ ਕੇ ਆਪਣੀ ਰਿਸ਼ਤੇਦਾਰੀ ਦੇ ਵਿੱਚ ਜਾਣ ਲਈ ਆਪਣੇ ਪਿੰਡ ਤੋਂ ਰਵਾਨਾ ਹੋਇਆ ਸੀ।
ਪਿੰਡ ਚਣਕੋਈਆਂ ਦੇ ਰਹਿਣ ਵਾਲੇ ਰਘਬੀਰ ਸਿੰਘ 75 ਸਾਲਾ ਆਪਣੀ ਪਤਨੀ 70 ਸਾਲਾ ਰਣਜੀਤ ਕੌਰ ਦੇ ਨਾਲ ਆਪਣੀ ਸਕੂਟੀ ਤੇ ਸਮਰਾਲਾ ਦੇ ਨਜ਼ਦੀਕ ਪੈਂਦੇ ਪਿੰਡ ਬਘੌਰ ਵਿਖੇ ਰਿਸ਼ਤੇਦਾਰੀ ਵਿੱਚ ਜਾ ਰਹੇ ਸਨ। ਉਸ ਸਮੇਂ ਹੀ ਲੁਧਿਆਣਾ ਚੰਡੀਗੜ੍ਹ ਹਾਈਵੇ ਤੇ ਪਿੰਡ ਚਹਿਲਾਂ ਦੇ ਨਜ਼ਦੀਕ ਪਹੁੰਚਣ ਦੌਰਾਨ ਪਿੱਛੇ ਤੋਂ ਇੱਕ ਨਿੱਜੀ ਕੰਪਨੀ ਦੀ ਆ ਰਹੀ ਤੇਜ਼ ਰਫਤਾਰ ਬੱਸ ਵੱਲੋਂ ਉਨ੍ਹਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਪਤੀ ਪਤਨੀ ਜਿਥੇ ਹਵਾ ਵਿਚ ਉੱਛਲਦੇ ਹੋਏ ਲੋਕਾਂ ਵੱਲੋਂ ਦੇਖੇ ਗਏ।
ਉੱਥੇ ਹੀ ਹੇਠਾਂ ਡਿਗਦੇ ਸਾਰ ਪਤੀ-ਪਤਨੀ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਪਤੀ ਪਤਨੀ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਨਿੱਜੀ ਕੰਪਨੀ ਦੀ ਬੱਸ ਦੇ ਚਾਲਕ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਬੱਸ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …