Breaking News

ਪੰਜਾਬ ਚ ਇਥੇ 4 ਸਾਲਾਂ ਬੱਚੇ ਨੂੰ ਕੀਤਾ ਗਿਆ ਅਗਵਾਹ, ਘਟਨਾ ਹੋਈ CCTV ਚ ਕੈਦ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ
img class=”alignnone size-full wp-image-24995″ src=”https://jagattmasha.com/wp-content/uploads/2021/02/punjab-2.png” alt=”” width=”622″ height=”497″ />
ਪੰਜਾਬ ਸਰਕਾਰ ਵੱਲੋਂ lਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿਥੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਆਗੂ ਕੀਤੇ ਜਾਂਦੇ ਹਨ ਤਾਂ ਜੋ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਅੱਜ ਕੁਝ ਗ਼ੈਰ-ਸਮਾਜਿਕ ਲੋਕਾਂ ਵੱਲੋਂ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਕਈ ਤਰ੍ਹਾਂ ਦੇ ਹਥਕੰਡੇ ਅਪਣਾਏ ਜਾਂਦੇ ਹਨ। ਜਿੱਥੇ ਆਪਣੀਆਂ ਚਾਲਾਂ ਦਾ ਸ਼ਿਕਾਰ ਮਾਸੂਮ ਬੱਚਿਆਂ ਨੂੰ ਬਣਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਅਗਵਾ ਕਰਕੇ ਫਿਰੌਤੀ ਮੰਗੀ ਜਾਂਦੀ ਹੈ। ਹੁਣ ਪੰਜਾਬ ਵਿੱਚ ਚਾਰ ਸਾਲਾਂ ਦੇ ਬੱਚੇ ਨੂੰ ਅਗਵਾ ਕੀਤਾ ਗਿਆ ਹੈ ਜਿੱਥੇ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।

ਹੁਣ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਬਟਾਲਾ ਅਧੀਨ ਆਉਂਦੇ ਪਿੰਡ ਡੁੱਡੀਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਪਿੰਡ ਵਿੱਚ ਉਸ ਸਮੇਂ ਹਾਹਾਕਾਰ ਮਚ ਗਈ ਜਦੋਂ ਇਕ ਚਾਰ ਸਾਲ ਦਾ ਮਾਸੂਮ ਬੱਚਾ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਅਗਵਾ ਕਰ ਲਿਆ ਗਿਆ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਇਸ ਮਾਸੂਮ ਬੱਚੇ ਦਾ ਪਿਤਾ ਸਰਕਾਰੀ ਹਸਪਤਾਲ ਬੱਬਰੀ ਵਿਖੇ ਆਪਣੀ ਡਿਊਟੀ ਤੇ ਸਾਢੇ ਸੱਤ ਵਜੇ ਦੇ ਕਰੀਬ ਚਲਾ ਗਿਆ, ਉਸ ਤੋਂ 10 ਮਿੰਟ ਬਾਅਦ ਉਸ ਵਿਅਕਤੀ ਦੀ ਪਤਨੀ ਦਾ ਉਸ ਨੂੰ ਫੋਨ ਆਇਆ ਜਿਸ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦਾ ਬੱਚਾ ਕਿਧਰੇ ਵੀ ਨਹੀਂ ਮਿਲ ਰਿਹਾ।

ਉਥੇ ਹੀ ਬੱਚੇ ਦੇ ਪਿਤਾ ਸਰਵਜੀਤ ਸਿੰਘ ਜਿਥੇ ਆਪਣੀ ਡਿਊਟੀ ਤੋਂ ਵਾਪਸ ਪਰਤ ਆਏ, ਜਿਸ ਨੇ ਆਂਢ ਗੁਆਂਢ ਅਤੇ ਪਿੰਡ ਦੇ ਵਿੱਚ ਆਪਣੇ ਚਾਰ ਸਾਲਾਂ ਦੇ ਮਾਸੂਮ ਬੇਟੇ ਸ਼ੁੱਭਮਪ੍ਰੀਤ ਸਿੰਘ ਦੀ ਭਾਲ ਕੀਤੀ। ਜਿੱਥੇ ਉਨ੍ਹਾਂ ਨੂੰ ਕੁਝ ਲੋਕਾਂ ਤੋਂ ਜਾਣਕਾਰੀ ਮਿਲੀ ਕਿ ਜੋ ਵਿਅਕਤੀ ਉਸ ਦੇ ਬੱਚੇ ਨੂੰ ਚੁੱਕ ਕੇ ਪਿੰਡ ਸੁਚੈਨੀਆ ਨੂੰ ਆਪਣੇ ਸਪਲੈਂਡਰ ਮੋਟਰਸਾਈਕਲ ਤੇ ਫ਼ਰਾਰ ਹੋਏ ਹਨ।

ਜਿਨ੍ਹਾਂ ਦੇ ਨਾਲ ਮਾਸੂਮ ਬੱਚਾ ਸੀ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਿੰਡ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਆਪਣੇ ਕਬਜ਼ੇ ਵਿੱਚ ਲੈ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …