ਆਈ ਤਾਜ਼ਾ ਵੱਡੀ ਖਬਰ
ਫਰਵਰੀ 2022 ਵਿੱਚ ਪਿੱਛੇ ਜਿਥੇ ਦੇਸ਼ ਅੰਦਰ ਪੰਜ ਸੂਬਿਆਂ ਵਿਚ ਹੋਈਆਂ ਚੋਣਾਂ ਦੇ ਵਿਚ ਕਈ ਪਾਰਟੀਆਂ ਨੂੰ ਵੱਡੇ ਝਟਕੇ ਲੱਗੇ ਹਨ ਅਤੇ ਬਹੁਤ ਸਾਰੀਆਂ ਪਾਰਟੀਆਂ ਸਿਆਸਤ ਵਿੱਚ ਕਬਜ਼ਾ ਕਰਨ ਵਿੱਚ ਕਾਮਯਾਬ ਰਹੀਆਂ ਹਨ। ਵੱਖ ਵੱਖ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਜਿੱਥੇ ਕਈ ਕਾਰਨਾਂ ਦੇ ਚਲਦੇ ਹੋਏ ਪਾਰਟੀਆਂ ਤੋਂ ਵੱਖ ਹੋ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਕੇ ਚੋਣਾਂ ਲੜੀਆਂ ਗਈਆਂ ਸਨ ਉੱਥੇ ਹੀ ਬਹੁਤ ਸਾਰੀਆਂ ਪਾਰਟੀਆਂ ਨੂੰ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਦੇ ਸ਼ਾਮਲ ਹੋਣ ਨਾਲ ਮਜ਼ਬੂਤੀ ਮਿਲੀ ਅਤੇ ਦੂਜੀਆਂ ਪਾਰਟੀਆਂ ਨੂੰ ਝਟਕੇ ਵੀ ਸਹਿਣ ਕਰਨੇ ਪਏ ਸਨ।
ਪੰਜਾਬ ਵਿੱਚ ਜਿੱਥੇ ਕਾਂਗਰਸ ਪਾਰਟੀ ਆਏ ਦਿਨ ਹੀ ਵੱਖ ਵੱਖ ਵਿਵਾਦਾਂ ਦੇ ਵਿਚ ਬਣੀ ਹੋਈ ਹੈ। ਉੱਥੇ ਹੀ ਹੁਣ ਕੁਝ ਹੋਰ ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਸਾਰੀਆਂ ਪਾਰਟੀਆਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਦੀ ਪਾਰਟੀ ਨੂੰ ਜਿੱਤ ਹਾਸਲ ਹੋ ਸਕੇ। ਹੁਣ ਕਾਂਗਰਸ ਪਾਰਟੀ ਲਈ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਝਟਕਾ ਲਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਆਉਣ ਵਾਲੇ ਮਹੀਨਿਆਂ ਦੇ ਵਿੱਚ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਕਮਰ ਕੱਸ ਲਈ ਗਈ ਹੈ ਅਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਕਾਂਗਰਸ ਪਾਰਟੀ ਨੂੰ ਬੁੱਧਵਾਰ ਨੂੰ ਭਾਰੀ ਝਟਕਾ ਲੱਗਾ ਹੈ ਜਦੋਂ ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣਾਏ ਗਏ ਹਾਰਦਿਕ ਪਟੇਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ। ਜਿਸ ਨਾਲ ਕਾਂਗਰਸ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫਾ ਸੂਬੇ ਅੰਦਰ ਚਲੀ ਆ ਰਹੀ ਆਪਣੀ ਲੀਡਰਸ਼ਿਪ ਨਾਲ ਨਰਾਜ਼ਗੀ ਨੂੰ ਦੇਖਦੇ ਹੋਏ ਦਿੱਤਾ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਕੋਈ ਵੀ ਨਰਾਜਗੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਕਾਂਗਰਸ ਵਿੱਚ ਉਨ੍ਹਾਂ ਨੂੰ ਗੁਜਰਾਤ ਵਿੱਚ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ। ਉੱਥੇ ਹੀ ਉਹਨਾਂ ਦੀ ਹਾਲਤ ਅਜਿਹੀ ਹੋ ਚੁੱਕੀ ਸੀ ਜਿਥੇ ਉਨ੍ਹਾਂ ਨੂੰ ਪਾਰਟੀ ਵਿੱਚ ਕੋਈ ਵੀ ਫੈਸਲਾ ਲੈਣ ਦਾ ਅਧਿਕਾਰ ਨਹੀਂ ਸੀ। ਜਿਸਦੇ ਚਲਦੇ ਹੋਏ ਉਨ੍ਹਾਂ ਵੱਲੋਂ ਹਿੰਮਤ ਕਰਕੇ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …