ਸਾਰੇ ਪਾਸੇ ਹੋ ਰਹੀ ਚਰਚਾ
ਇਸ ਸਮੇ ਸਾਰੇ ਦੇਸ਼ ਅਤੇ ਪੰਜਾਬ ਚ ਇਕੋ ਇੱਕ ਮੁਦਾ ਪੂਰੀ ਤਰਾਂ ਨਾਲ ਗਰਮਾਇਆ ਹੋਇਆ ਹੈ ਉਹ ਹੈ ਕਿਸਾਨ ਬਿੱਲਾਂ ਦਾ ਜਿਸ ਨੂੰ ਕੇਂਦਰ ਸਰਕਾਰ ਨੇ ਪਾਸ ਕੀਤਾ ਹੈ ਅਤੇ ਰਾਸ਼ਟਰਪਤੀ ਦੀ ਮੋਹਰ ਤੋਂ ਬਾਅਦ ਹੁਣ ਇਹ ਬਿੱਲ ਕਾਨੂੰਨ ਦਾ ਰੂਪ ਬਣ ਗਏ ਹਨ। ਪਰ ਕਿਸਾਨਾਂ ਵਲੋਂ ਇਹਨਾਂ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਵੱਖ ਵੱਖ ਤਰੀਕਿਆਂ ਦੇ ਨਾਲ ਕਿਤੇ ਧਰਨੇ ਲਗਾਏ ਜਾ ਰਹੇ ਹਨ ਅਤੇ ਕਿਤੇ ਰੇਲਾਂ ਰੋਕੀਆਂ ਜਾ ਰਹੀਆਂ ਹਨ। ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਹੁਣ ਇੱਕ ਵੱਡੀ ਖਬਰ ਰਾਹੁਲ ਗਾਂਧੀ ਦੇ ਬਾਰੇ ਆ ਰਹੀ ਹੈ।
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪੰਜਾਬ ‘ਚ ਟਰੈਕਟਰ ਰੈਲੀ ਕੱਢਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਉਹਨਾਂ ਵੱਲੋਂ ਤਿੰਨ ਦਿਨ ਦਾ ਪੰਜਾਬ ਦੌਰਾ ਕੀਤਾ ਜਾਵੇਗਾ, ਜਿਸਦੀ ਸ਼ੁਰੂਆਤ ਮੋਗਾ ਤੋਂ 2 ਅਕਤੂਬਰ ਨੂੰ ਹੋ ਸਕਦੀ ਹੈ। ਹਾਲਾਂਕਿ ਪਾਰਟੀ ਵੱਲੋਂ ਦੇਰ ਸ਼ਾਮ ਤੱਕ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ ਪਰ ਸੂਤਰਾਂ ਮੁਤਾਬਕ ਉਹ 2 ਨੂੰ ਮੋਗਾ, 3 ਨੂੰ ਸੰਗਰੂਰ ਤੇ 4 ਅਕਤੂਬਰ ਨੂੰ ਪਟਿਆਲਾ ‘ਚ ਟਰੈਕਟਰ ਰੈਲੀ ਕਰ ਸਕਦੇ ਹਨ।
ਦੱਸ ਦੇਈਏ ਕਿ ਰਾਹੁਲ ਗਾਂਧੀ ਦਾ ਇਹ ਦੌਰਾ ਕਿਸਾਨ ਵਿਰੋਧੀ ਖੇਤੀ ਕਾਨੂੰਨ ਨੂੰ ਲੈ ਕੇ ਹੈ। ਕਿਸਾਨਾਂ ਦਾ ਸਾਥ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ ਵਿਚ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਨ ਲਈ ਅਤੇ ਕਿਸਾਨਾਂ ਦਾ ਹੌਸਲਾਅਫ਼ਜ਼ਾਈ ਕਰਨ ਲਈ ਰਾਹੁਲ ਗਾਂਧੀ ਨੇ ਇਹ ਪ੍ਰੋਗਰਾਮ ਉਲੀਕਿਆ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …