ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਨੌਜਵਾਨ ਜਿੱਥੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਨਸ਼ਿਆਂ ਦੇ ਆਦੀ ਹੋ ਜਾਂਦੇ ਹਨ ਅਤੇ ਅਜਿਹੇ ਨੌਜਵਾਨਾਂ ਵੱਲੋਂ ਜਿੱਥੇ ਗਲਤ ਸੰਗਤ ਵਿੱਚ ਪੈ ਕੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਸ ਨਾਲ ਬਹੁਤ ਸਾਰੇ ਨੌਜਵਾਨ ਗ਼ਲਤ ਸੰਗਤ ਵਿੱਚ ਪੈਣ ਦੇ ਕਾਰਨ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ ਜਿਨ੍ਹਾਂ ਵੱਲੋਂ ਨਸ਼ਿਆਂ ਦੀ ਵਧੇਰੇ ਵਰਤੋ ਕਰ ਲਈ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਮਾਪੇ ਪੰਜਾਬ ਵਿਚ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਆਪਣੇ ਬੱਚਿਆਂ ਦੇ ਬਿਹਤਰ ਭਵਿੱਖ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵਿਦੇਸ਼ ਭੇਜ ਦਿੰਦੇ ਹਨ। ਪਰ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਭਰੋਸਾ ਦਿਵਾਇਆ ਗਿਆ ਸੀ।
ਜਿੱਥੇ ਉਨ੍ਹਾਂ ਵੱਲੋਂ ਆਪਣੇ ਕੀਤੇ ਗਏ ਇਸ ਵਾਅਦੇ ਨੂੰ ਲਗਾਤਾਰ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿੱਥੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਨਾ ਦਿੱਤੇ ਜਾਣ ਵਾਸਤੇ ਪੰਜਾਬ ਪੁਲਿਸ ਭਰਤੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉੱਥੇ ਹੀ ਇਹ ਯੋਗਤਾ ਪੂਰੀ ਕਰਨ ਵਾਲੇ 4358 ਨੌਜਵਾਨਾਂ ਲਈ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਦੀ ਭਰਤੀ ਦੀ ਪ੍ਰੀਖਿਆ ਨੂੰ ਵੀ ਮੁੱਖ ਮੰਤਰੀ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ।
ਚੁਣੇ ਗਏ ਇਨ੍ਹਾਂ ਸਾਰੇ ਕਾਂਸਟੇਬਲਾਂ ਦੀ ਭਰਤੀ ਪ੍ਰੀਖਿਆ ਦੇ ਨਤੀਜਿਆਂ ਨੂੰ ਜਿਥੇ ਹੁਣ ਨਿਰਪੱਖ ਢੰਗ ਨਾਲ ਕੀਤਾ ਜਾਵੇਗਾ ਉਥੇ ਹੀ ਮੈਡੀਕਲ ਜਾਂਚ ਅਤੇ ਵੈਰੀਫਕੇਸ਼ਨ ਤੋਂ ਬਾਅਦ ਇਨ੍ਹਾਂ ਦੀ ਨਿਯੁਕਤੀ ਵੀ ਕੀਤੀ ਜਾਵੇਗੀ ਜਿਸ ਵਾਸਤੇ ਇਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਜਾਣਗੇ। ਉੱਥੇ ਹੀ ਮੁੱਖ ਮੰਤਰੀ ਵੱਲੋਂ ਆਖਿਆ ਗਿਆ ਹੈ ਕਿ ਜਲਦੀ ਹੀ ਹੋਰ ਵੀ ਅਸਾਮੀਆਂ ਕੱਢੀਆਂ ਜਾਣਗੀਆਂ ਜਿਸ ਦੀ ਭਰਤੀ ਵਾਸਤੇ ਇਸ਼ਤਿਹਾਰ ਜਲਦ ਜਾਰੀ ਕੀਤੇ ਜਾਣਗੇ। ਪੰਜਾਬ ਵਿੱਚ 26,754 ਅਹੁਦਿਆਂ ਤੇ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਭਰਤੀ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …