ਆਈ ਤਾਜ਼ਾ ਵੱਡੀ ਖਬਰ
ਪੁਰਾਣੀਆਂ ਸਰਕਾਰਾਂ ਦੇ ਕੰਮਾਂ ਤੋਂ ਪ੍ਰੇਸ਼ਾਨ ਆ ਕੇ ਇਸ ਵਾਰ ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਪੰਜਾਬ ਵਿੱਚ ਆਪ ਦੀ ਸਰਕਾਰ ਬਣਾਈ । ਜਿਸ ਤੋਂ ਬਾਅਦ ਹੁਣ ਪੰਜਾਬ ਦੀ ਆਪ ਸਰਕਾਰ ਦੇ ਵੱਲੋਂ ਵੀ ਪੰਜਾਬੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਕਾਰਜ ਕੀਤੇ ਜਾ ਰਹੇ ਹਨ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵੀ ਪੰਜਾਬੀਆਂ ਦੇ ਲਈ ਐਲਾਨ ਤੇ ਐਲਾਨ ਕੀਤੇ ਜਾ ਰਹੇ ਹਨ । ਇਸੇ ਵਿਚਕਾਰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਸੇਵਾ ਕੇਂਦਰਾਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਜਿਸ ਦੇ ਚੱਲਦੇ ਹੁਣ ਪੰਜਾਬੀਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮਿਲਣ ਜਾ ਰਹੀਆਂ ਹਨ ।
ਦੱਸ ਦੇਈਏ ਕਿ ਹੁਣ ਭਗਵੰਤ ਮਾਨ ਦੀ ਸਰਕਾਰ ਦੇ ਵੱਲੋਂ ਸੇਵਾ ਕੇਂਦਰਾਂ ਤੇ ਮਿਲਦੀਆਂ ਸਹੂਲਤਾਂ ਨੂੰ ਵਧਾ ਦਿੱਤਾ ਗਿਆ । ਜਿਸ ਕਾਰਨ ਹੁਣ ਸੇਵਾ ਕੇਂਦਰਾਂ ਤੇ ਸੌ ਤੋਂ ਵੱਧ ਹੋਰ ਨਵੀਆਂ ਸਹੂਲਤਾਂ ਮਿਲਣਗੀਆਂ । ਇਹ ਸਾਰੀਆਂ ਸਹੂਲਤਾਂ ਆਨਲਾਈਨ ਪ੍ਰਾਪਤ ਹੋਣਗੀਆਂ, ਜਿਸ ਕਾਰਨ ਲੋਕ ਘਰਾਂ ਵਿੱਚ ਬੈਠ ਕੇ ਹੀ ਇਸ ਦਾ ਫਾਇਦਾ ਚੁੱਕ ਸਕਣਗੇ ।
ਦੱਸ ਦੇਈਏ ਕਿ ਇਸ ਬਾਬਤ ਐਲਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਹੈ ਕਿ ਆਮ ਲੋਕਾਂ ਤਕ ਸਹੂਲਤਾਂ ਪਹੁੰਚਾਉਣ ਲਈ ਲੋਕਾਂ ਨੂੰ ਪਿੰਡਾਂ ਸ਼ਹਿਰਾਂ ਦੇ ਪੱਧਰ ਤੇ ਸੇਵਾਵਾਂ ਦੇਣ ਲਈ ਅੱਜ ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਮਿਲਦੀਆਂ ਸਹੂਲਤਾਂ ਵਿੱਚ ਵਾਧਾ ਕਰਦਿਆਂ ਸੌ ਤੋਂ ਜ਼ਿਆਦਾ ਸੇਵਾਵਾਂ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ।
ਇਸ ਨਾਲ ਲੋਕਾਂ ਦਾ ਸਮਾਂ ਵੀ ਬਚੇਗਾ ਤੇ ਲੋਕ ਆਪਣੇ ਘਰਾਂ ਦੇ ਵਿੱਚ ਬੈਠ ਕੇ ਹੀ ਕੰਮ ਕਰਵਾ ਸਕਣਗੇ, ਜਿਸ ਕਾਰਨ ਲੋਕਾਂ ਨੂੰ ਖੱਜਲ ਖੁਆਰ ਨਹੀਂ ਹੋਣਾ ਪਵੇਗਾ । ਜ਼ਿਕਰਯੋਗ ਹੈ ਕਿ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਹਰੇਕ ਵਿਭਾਗ ਵਿੱਚ ਸੁਧਾਰ ਦੇ ਲਈ ਕਾਰਜ ਕੀਤੇ ਜਾ ਰਹੇ ਨੇ ਕਈ ਤਰ੍ਹਾਂ ਦੇ ਐਲਾਨ ਕਰਦੀ ਹੋਈ ਹੁਣ ਪੰਜਾਬ ਦੀ ਮਾਨ ਸਰਕਾਰ ਨਜ਼ਰ ਆ ਰਹੀ ਹੈ ।ਇਸੇ ਵਿਚਕਾਰ ਮਾਨ ਸਰਕਾਰ ਦੇ ਵੱਲੋਂ ਜੋ ਸੇਵਾ ਕੇਂਦਰਾ ਨੂੰ ਲੈ ਕੇ ਐਲਾਨ ਕੀਤਾ ਗਿਆ ਹੈ ਉਸ ਬਾਬਤ ਤੁਹਾਡੀ ਕੀ ਰਾਇ ਹੈ ਸਾਡੇ ਕੁਮੈਂਟ ਬਾਕਸ ਵਿੱਚੋਂ ਸਾਨੂੰ ਲਿਖ ਕਿ ਜ਼ਰੂਰ ਭੇਜੋ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …