Breaking News

ਭਗਵੰਤ ਮਾਨ ਸਰਕਾਰ ਨੇ ਹੜਤਾਲ ਤੇ ਗਏ ਤਹਿਸੀਲਦਾਰਾਂ ਨੂੰ ਤੁਰੰਤ ਕੰਮ ਤੇ ਆਉਣ ਦੇ ਦਿੱਤੇ ਹੁਕਮ

ਆਈ ਤਾਜ਼ਾ ਵੱਡੀ ਖਬਰ

ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਕੋਈ ਵੀ ਦੇਰ ਨਹੀਂ ਕੀਤੀ ਗਈ ਹੈ ਉਹ ਸਾਰੇ ਵਰਗਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਵਿੱਚ ਭਰਤੀ ਵੀ ਕੀਤੀ ਜਾ ਰਹੀ ਹੈ ਪਰ ਕੁਝ ਵਿਭਾਗਾਂ ਦੇ ਵਿੱਚ ਕੱਚੇ ਕਰਮਚਾਰੀਆਂ ਵੱਲੋਂ ਪੱਕੇ ਨਾ ਕੀਤੇ ਜਾਣ ਦੇ ਚਲਦਿਆਂ ਹੋਇਆਂ ਵੀ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਅਜਿਹੇ ਬਹੁਤ ਸਾਰੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਕਈ ਤਰਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਹੁਣ ਭਗਵੰਤ ਮਾਨ ਸਰਕਾਰ ਵੱਲੋਂ ਹੜਤਾਲ ਤੇ ਗਏ ਤਹਿਸੀਲਦਾਰਾਂ ਨੂੰ ਤੁਰੰਤ ਕੰਮ ਤੇ ਵਾਪਸ ਆਉਣ ਦੇ ਹੁਕਮ ਦਿੱਤੇ ਗਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਰਕਾਰ ਕਾਫੀ ਐਕਸ਼ਨ ਮੁੜ ਵਿੱਚ ਨਜ਼ਰ ਆਈ ਹੈ ਜਿਸ ਵੱਲੋਂ ਸਖਤੀ ਨਾਲ ਹੁਕਮ ਜਾਰੀ ਕੀਤੇ ਗਏ ਹਨ ਅਤੇ ਆਖਿਆ ਗਿਆ ਹੈ ਕੇ ਹੜਤਾਲ ਤੇ ਗਏ ਸਾਰੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰ ਜਲਦੀ ਹੀ ਆਪਣੇ ਕੰਮ ਤੇ ਵਾਪਸ ਪਰਤਣ, ਕਿਉਂਕਿ ਉਨ੍ਹਾਂ ਦੇ ਹੜਤਾਲ ਤੇ ਜਾਣ ਕਾਰਨ ਲੋਕਾਂ ਨੂੰ ਆਪਣੇ ਕੰਮ ਕਰਨ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਉਨ੍ਹਾਂ ਵੱਲੋਂ ਸਖਤੀ ਵਰਤਦੇ ਹੋਏ ਆਖਿਆ ਗਿਆ ਹੈ ਕਿ ਅਗਰ ਉਹਨਾਂ ਵੱਲੋਂ ਆਪਣੀ ਹੜਤਾਲ ਨੂੰ ਖਤਮ ਕਰਦੇ ਹੋਏ ਕੰਮ ਨਹੀਂ ਸ਼ੁਰੂ ਕੀਤਾ ਜਾਂਦਾ ਤਾਂ ਨੋ ਪੇ, ਨੋ ਵਰਕ,ਇਹ ਨਿਯਮ ਲਾਗੂ ਕੀਤਾ ਜਾਵੇਗਾ। ਇੱਕ ਜੂਨ ਤੋਂ ਲੈ ਕੇ ਛੇ ਜੂਨ ਤੱਕ ਪੰਜਾਬ ਦੇ ਸਾਰੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰ ਹੜਤਾਲ ਤੇ ਹਨ।

ਦੱਸਿਆ ਗਿਆ ਹੈ ਕਿ ਦਸੰਬਰ 2019 ਤੋਂ ਲੈ ਕੇ ਜੁਲਾਈ 2021 ਤੱਕ ਲਈ ਗ਼ੈਰਕਾਨੂੰਨੀ ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟ੍ਰੇਸ਼ਨ ਤੇ ਕੋਈ ਪਾਬੰਦੀ ਨਹੀਂ ਸੀ, ਉਸ ਸਮੇਂ ਜਿਥੇ ਹਾਈਕੋਰਟ ਵੱਲੋਂ ਕੁਝ ਸਮੇਂ ਲਈ ਪਾਬੰਦੀ ਲਾਈ ਸੀ। ਉਸ ਸਮੇਂ ਕੁਝ ਅਫਸਰਾਂ ਨੂੰ ਸਰਕਾਰ ਵੱਲੋਂ ਸਸਪੈਂਡ ਕਰ ਦਿੱਤਾ ਗਿਆ ਸੀ ਜਿਸ ਦੇ ਵਿਰੋਧ ਵਿੱਚ ਅਤੇ ਉਨ੍ਹਾਂ ਨੂੰ ਸਮਰਥਨ ਦਿੰਦੇ ਹੋਏ ਇਹ ਵਿਰੋਧ ਕੀਤਾ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …