ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬੇਰੁਜਗਾਰੀ ਦੇ ਚਲਦੇ ਹੋਏ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ। ਉਥੇ ਹੀ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਵਿਚ ਤੈਨਾਤ ਬਹੁਤ ਸਾਰੇ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀਆਂ ਮੰਗਾਂ ਕੀਤੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਸਾਰੇ ਠੇਕੇ ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ। ਉਥੇ ਹੀ ਸਰਕਾਰ ਵੱਲੋਂ ਇੱਕ ਤੋਂ ਬਾਅਦ ਇੱਕ ਕੀਤੇ ਹੋਏ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਦਕਿ ਪਿਛਲੀ ਦਿਨੀਂ ਪੰਜਾਬ ਰੋਡਵੇਜ, ਪਨਬੱਸ ਅਤੇ ਪੀਆਰਟੀਸੀ ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਐਲਾਨ ਕੀਤਾ ਗਿਆ ਸੀ।
ਜਿੱਥੇ ਇਨ੍ਹਾਂ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾਂਦੇ ਹਨ ਅਤੇ ਹੜਤਾਲ ਕੀਤੀ ਜਾਂਦੀ ਹੈ ਅਤੇ ਲੋਕਾਂ ਨੂੰ ਆਵਾਜਾਈ ਦੇ ਦੌਰਾਨ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਸਫਰ ਕਰਨ ਵਾਲਿਆਂ ਲਈ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਅੰਦਰ ਪੀਆਰਟੀਸੀ ਅਤੇ ਪੰਜਾਬ ਰੋਡਵੇਜ ਵਿਚ ਕੰਮ ਕਰ ਰਹੇ ਠੇਕੇ ਤੇ ਤੈਨਾਤ ਕਰਮਚਾਰੀਆਂ ਵੱਲੋਂ ਹੁਣ ਉਨ੍ਹਾਂ ਨੂੰ ਪੱਕੇ ਕੀਤੇ ਜਾਣ ਦੀ ਮੰਗ ਕਰਦਿਆਂ ਹੋਇਆਂ ਤਿੰਨ ਦਿਨ ਦੀ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਗਿਆ ਸੀ।
ਜਿੱਥੇ ਇਨ੍ਹਾਂ ਕਰਮਚਾਰੀਆਂ ਵੱਲੋਂ 8 9 ਅਤੇ 10 ਜੂਨ ਨੂੰ ਹੜਤਾਲ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਉਥੇ ਹੀ ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਇਹ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕੇ ਕੀਤੇ ਜਾਣ ਸਬੰਧੀ ਜਥੇਬੰਦੀ ਨਾਲ ਮੀਟਿੰਗ ਕਰਵਾਉਣ ਨੂੰ ਸਹਿਮਤੀ ਦਿੱਤੀ ਹੈ।
ਜਿੱਥੇ ਹੁਣ ਇਨ੍ਹਾਂ ਮੁਲਾਜ਼ਮਾਂ ਲਈ ਇਹ ਇਕ ਵੱਡੀ ਰਾਹਤ ਦੀ ਖ਼ਬਰ ਆਉਂਦੇ ਹੀ ਉਨ੍ਹਾਂ ਵੱਲੋਂ ਵੀ ਇਨ੍ਹਾਂ ਦੀ ਕੀਤੀ ਜਾਣ ਵਾਲੀ ਹੜਤਾਲ ਨੂੰ ਮੁਲਤਵੀ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਜਿਸ ਨਾਲ ਇਨ੍ਹਾਂ ਤਿੰਨ ਦਿਨਾਂ ਦੇ ਦੌਰਾਨ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਬਾਰੇ ਸਾਰੀ ਜਾਣਕਾਰੀ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਵੱਲੋਂ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …