Breaking News

ਪੰਜਾਬ ਚ ਇਥੇ ਵਿਆਹੁਤਾ ਦੀ ਇਸ ਹਾਲਤ ਚ ਨਹਿਰ ਚੋਂ ਮਿਲੀ ਲਾਸ਼, ਪਰਿਵਾਰ ਕਰ ਰਿਹਾ ਇਹ ਮੰਗ

ਆਈ ਤਾਜ਼ਾ ਵੱਡੀ ਖਬਰ 

ਮਾਪਿਆਂ ਵੱਲੋਂ ਆਪਣੀਆਂ ਧੀਆਂ ਦਾ ਚਾਈਂ-ਚਾਈਂ ਵਿਆਹ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਪੜ੍ਹਾ-ਲਿਖਾ ਕੇ ਪੈਰਾਂ ਸਿਰ ਕੀਤਾ ਜਾਂਦਾ ਹੈ। ਜਿਥੇ ਮਾਪਿਆਂ ਵੱਲੋਂ ਆਪਣੀਆਂ ਧੀਆਂ ਦੇ ਵਿਆਹ ਨੂੰ ਲੈ ਕੇ ਚਿੰਤਾ ਵੀ ਅਕਸਰ ਬਹੁਤ ਸਾਰੇ ਪਰਿਵਾਰਾਂ ਵਿੱਚ ਵੇਖੀ ਜਾਂਦੀ ਹੈ। ਸਾਰੇ ਮਾਪਿਆਂ ਵੱਲੋਂ ਆਪਣੀਆਂ ਧੀਆਂ ਨੂੰ ਚਾਈਂ-ਚਾਈਂ ਵਿਆਹ ਕਰ ਕੇ ਸਹੁਰੇ ਘਰ ਭੇਜਿਆ ਜਾਂਦਾ ਹੈ ਉਥੇ ਹੀ ਲਾਲਚੀ ਸਹੁਰਿਆਂ ਵੱਲੋਂ ਜਿੱਥੇ ਲੜਕੀਆਂ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ,ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦਿਲ ਦਹਿਲਾਉਣ ਵਾਲੀਆਂ ਘਟਨਾਵਾਂ ਨੇ ਬਹੁਤ ਸਾਰੇ ਮਾਪਿਆਂ ਦੇ ਦਿਲਾਂ ਵਿਚ ਆਪਣੀਆਂ ਧੀਆਂ ਦੇ ਭਵਿੱਖ ਨੂੰ ਲੈ ਕੇ ਕਈ ਸਵਾਲ ਖੜੇ ਕਰ ਦਿੱਤੇ ਹਨ। ਹੁਣ ਪੰਜਾਬ ਵਿਚ ਇਕ ਵਿਆਹੁਤਾ ਲੜਕੀ ਦੀ ਇਸ ਹਾਲਤ ਵਿੱਚ ਨਹਿਰ ਵਿੱਚੋਂ ਲਾਸ਼ ਮਿਲੀ ਹੈ ਜਿੱਥੇ ਪਰਿਵਾਰ ਵੱਲੋਂ ਮੰਗ ਕੀਤੀ ਗਈ ਹੈ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫ਼ਰੀਦਕੋਟ ਜ਼ਿਲੇ ਦੇ ਅਧੀਨ ਆਉਣ ਵਾਲੇ ਪਿੰਡ ਟਹਿਣਾ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦੀ ਇਕ ਵਿਆਹੁਤਾ ਲੜਕੀ ਦੀ ਲਾਸ਼ ਕਈ ਦਿਨਾਂ ਬਾਅਦ ਨਹਿਰ ਵਿੱਚੋਂ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੇ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਹ ਪਿੰਡ ਦਾਨਾ ਰੋਮਾਣਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਧੀ ਦਾ ਵਿਆਹ ਪਿੰਡ ਟਹਿਣਾ ਦੇ ਲੜਕੇ ਨਾਲ ਡੇਢ ਸਾਲ ਪਹਿਲਾਂ ਕੀਤਾ ਗਿਆ ਸੀ। ਜਿੱਥੇ ਸਹੁਰੇ ਪਰਿਵਾਰ ਵੱਲੋਂ ਉਹਨਾਂ ਦੀ ਧੀ ਨੂੰ ਦਹੇਜ ਦੀ ਖਾਤਰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਸੀ।

ਜਿਥੇ ਬੀਤੇ ਦਿਨੀਂ ਲੜਕੀ ਵੱਲੋਂ ਆਪਣੇ ਪੇਕੇ ਪਰਿਵਾਰ ਨੂੰ ਆਖਿਆ ਗਿਆ ਸੀ ਕਿ ਸਹੁਰਿਆਂ ਵੱਲੋਂ ਪਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਕਾਰਨ ਉਸ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਵੇਗੀ। ਹੁਣ ਜਿੱਥੇ ਕਈ ਦਿਨ ਪਹਿਲਾਂ ਇਹ ਲੜਕੀ ਅਚਾਨਕ ਲਾਪਤਾ ਹੋ ਗਏ ਸੀ ਅਤੇ ਉਸ ਤੋਂ ਬਾਅਦ ਪਰਿਵਾਰ ਵਾਲਿਆਂ ਵੱਲੋਂ ਉਸ ਦੇ ਲਾਪਤਾ ਹੋਣ ਦੀ ਸ਼ਿਕਾਇਤ ਪੁਲਿਸ ਥਾਣੇ ਵਿਚ ਕੀਤੀ ਗਈ ਸੀ।

ਜਿਸ ਦੀ ਤਲਾਸ਼ ਅੱਜ ਫਰੀਦਕੋਟ ਵਿੱਚ ਵਿੱਚ ਨਹਿਰਾ ਤੋਂ ਸ਼ੁਰੂ ਕੀਤੀ ਗਈ ਸੀ ਤਾਂ ਇਸ ਵਿਆਹੁਤਾ ਲੜਕੀ ਦੀ ਲਾਸ਼ ਰਾਜਸਥਾਨ ਦੇ ਲੱਖੋਵਾਲ ਕੋਲ ਰਾਜਸਥਾਨ ਫੀਡਰ ਦੀ ਬੁਰਜੀ ਕੋਲੋਂ ਬਰਾਮਦ ਕੀਤੀ ਗਈ ਹੈ। ਉਥੇ ਹੀ ਲੜਕੀ ਪਰਿਵਾਰ ਵੱਲੋਂ ਸਹੁਰੇ ਪਰਿਵਾਰ ਦੇ ਖਿਲਾਫ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਦਾ ਕਹਿਣਾ ਹੈ ਕਿ ਪੋਸਟ ਮਾਰਟਮ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਲਾਸ਼ ਕਰ ਦਿੱਤੀ ਜਾਵੇਗੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …