Breaking News

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਫਸਿਆ ਕਸੂਤਾ ਇਕ ਹੋਰ ਮਾਮਲੇ ਚ – ਵਧੀਆਂ ਮੁਸ਼ਕਲਾਂ

ਆਈ ਤਾਜ਼ਾ ਵੱਡੀ ਖਬਰ 

ਜਿੱਥੇ ਇੱਕ ਪਾਸੇ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਪੰਜਾਬ ਵਿੱਚ ਸੁਧਾਰ ਕਰਨ ਲਈ ਵੱਖ ਵੱਖ ਕਾਰਜ ਕੀਤੇ ਜਾ ਰਹੇ ਹਨ । ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਫ ਤੌਰ ਤੇ ਆਖਿਆ ਗਿਆ ਹੈ ਕਿ ਜਿਨ੍ਹਾਂ ਵੀ ਮੰਤਰੀਆਂ ਵੱਲੋਂ ਪੁਰਾਣੀਆਂ ਸਰਕਾਰਾਂ ਦੇ ਸਮੇਂ ਵਿੱਚ ਕਰੱਪਸ਼ਨ ਜਾਂ ਹੋਰ ਅਪਰਾਧ ਕੀਤਾ ਗਿਆ ਹੈ , ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ । ਇਸੇ ਵਿਚਕਾਰ ਹੁਣ ਸਾਬਕਾ ਕਾਂਗਰਸੀ ਮੰਤਰੀ ਆਪਣੀ ਸਰਕਾਰ ਸਮੇਂ ਕੀਤੇ ਅਪਰਾਧਾਂ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੇ ਹੋਏ ਹਨ । ਹੁਣ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧ ਚੁੱਕੀਆਂ ਹਨ , ਇਕ ਹੋਰ ਮਾਮਲੇ ਵਿਚ ਸਾਧੂ ਸਿੰਘ ਧਰਮਸੋਤ ਖਿਲਾਫ ਮਾਮਲਾ ਦਰਜ ਹੋ ਚੁੱਕਿਆ ਹੈ ।

ਦਰਅਸਲ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਵੀ ਹੁਣ ਸਾਧੂ ਸਿੰਘ ਧਰਮਸੋਤ ਦਾ ਨਾਮ ਸਾਹਮਣੇ ਆਇਆ ਹੈ । ਜਿਸ ਕਾਰਨ ਹੁਣ ਉਹ ਹੋਰ ਵੀ ਵੱਡੀ ਮੁਸੀਬਤ ਵਿੱਚ ਘਿਰ ਸਕਦੇ ਹਨ । ਵਿਜੀਲੈਂਸ ਬਿਊਰੋ ਜਿਨ੍ਹਾਂ ਨੇ ਸਾਬਕਾ ਕਾਂਗਰਸੀ ਆਗੂ ਨੂੰ ਜੰਗਲਾਤ ਘਪਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੇ ਵੱਲੋਂ ਧਰਮਸੋਤ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਪਤਾ ਚੱਲਿਆ ਹੈ ਕਿ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਵੀ ਉਨ੍ਹਾਂ ਦੀ ਸ਼ਮੂਲੀਅਤ ਹੈ ।

ਮਾਈਨਿੰਗ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਤੋਂ ਬਾਅਦ ਹੁਣ ਚ ਚਾਰੇ ਪਾਸੇ ਇਸ ਮੁੱਦੇ ਨੂੰ ਲੈ ਕੇ ਚਰਚਾ ਛਿੜ ਚੁੱਕੀ ਹੈ ਤੇ ਹੁਣ ਪੁਲੀਸ ਦੇ ਵੱਲੋਂ ਵੀ ਧਰਮਸੋਤ ਨੂੰ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ । ਜਿਥੇ ਪੁਲੀਸ ਰਿਮਾਂਡ ਵਿਚ ਹੋਰ ਜ਼ਿਆਦਾ ਵਾਧਾ ਕਰ ਦਿੱਤਾ ਗਿਆ ਹੈ । ਧਰਮਸੋਤ ਦੀ ਪੁਲੀਸ ਰਿਮਾਂਡ ਹੁਣ ਤੇਰਾਂ ਜੂਨ ਤਕ ਵਧਾ ਦਿੱਤੀ ਗਈ ਹੈ ।

ਇੰਨਾ ਹੀ ਨਹੀਂ ਆਪਣਾ ਨਾਲ ਓ ਐਸ ਡੀ ਚਮਕੌਰ ਸਿੰਘ ਅਤੇ ਇਕ ਹੋਰ ਵਿਅਕਤੀ ਨੂੰ ਰਿਮਾਂਡ ਵਿੱਚ ਵਾਧਾ ਕੀਤਾ ਗਿਆ ਹੈ । ਬਿਊਰੋ ਨੇ ਦੋਸ਼ ਲਾਇਆ ਕਿ ਉਹ ਜੰਗਲਾਤ ਘਪਲੇ ਸਬੰਧੀ ਪੁੱਛਗਿਛ ਵਿਚ ਕਥਿਤ ਤੌਰ ’ਤੇ ਸਹਿਯੋਗ ਨਹੀਂ ਕਰ ਰਹੇ ਹਨ ਅਤੇ ਉਸ ਕੋਲੋਂ ਪੁੱਛਗਿਛ ਲਈ ਹੋਰ ਸਮਾਂ ਚਾਹੀਦਾ ਹੈ।

Check Also

ਪੰਜਾਬ ਚ ਇਥੇ ਵਾਪਰਿਆ ਭਿਆਨਕ ਦਰਦਨਾਕ ਹਾਦਸਾ , ਹੋਈ 2 ਨੌਜਵਾਨਾਂ ਦੀ ਮੌਤ

ਆਈ ਤਾਜਾ ਵੱਡੀ ਖਬਰ  ਹਰ ਰੋਜ਼ ਸੜਕਾਂ ਦੇ ਉੱਪਰ ਹਜ਼ਾਰਾਂ ਹੀ ਐਕਸੀਡੈਂਟ ਹੋ ਰਹੇ ਹਨ …