ਆਈ ਤਾਜ਼ਾ ਵੱਡੀ ਖਬਰ
ਇਨ੍ਹੀਂ ਦਿਨੀਂ ਜਿੱਥੇ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਤੋਂ ਗਰਮਾਈ ਹੋਈ ਹੈ। ਉਥੇ ਹੀ ਪੰਜਾਬ ਦੀ ਸਿਆਸਤ ਵਿੱਚ ਇਕ ਵਾਰ ਫਿਰ ਤੋਂ ਕਾਫੀ ਹਲਚਲ ਵੇਖੀ ਜਾ ਰਹੀ ਹੈ। ਕਿਉਂਕਿ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ mp ਦੀ ਸੀਟ ਸੰਗਰੂਰ ਤੋਂ ਖਾਲੀ ਹੋ ਗਈ ਸੀ। ਜਿਸ ਤੋਂ ਬਾਅਦ ਹੁਣ ਸੰਗਰੂਰ ਦੀ ਸੀਟ ਤੋਂ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਵਾਸਤੇ ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਵੀ ਐਲਾਨੇ ਗਏ ਹਨ ਅਤੇ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੀ ਜਿੱਤ ਵਾਸਤੇ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ।
ਉਥੇ ਹੀ ਵੱਖ ਵੱਖ ਪਾਰਟੀਆਂ ਦੇ ਨਾਲ ਸਬੰਧਤ ਸਾਬਕਾ ਵਿਧਾਇਕ ਅਤੇ ਸਾਬਕਾ ਮੁਖ ਮੰਤਰੀ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਚਰਚਾ ਵਿੱਚ ਬਣੇ ਹੋਏ ਹਨ। ਹੁਣ ਹਸਪਤਾਲ ਵਿੱਚ ਦਾਖ਼ਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਿਥੇ ਬੀਤੇ ਦਿਨੀਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉੱਥੇ ਹੀ ਉਨ੍ਹਾਂ ਦੀ ਸਿਹਤ ਬਾਰੇ ਸੋਸ਼ਲ ਮੀਡੀਆ ਉੱਪਰ ਵੱਖ-ਵੱਖ ਚਰਚਾਵਾਂ ਚੱਲ ਰਹੀਆਂ ਸਨ। ਜਿੱਥੇ ਹੁਣ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਤੇ ਜਾਰੀ ਕੀਤੀ ਗਈ ਹੈ।
ਜਿੱਥੇ ਡਾਕਟਰ ਵੱਲੋਂ ਟਵੀਟ ਰਾਹੀਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਇਸ ਸਮੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ ਅਤੇ ਉਹ ਘਰ ਚਲੇ ਜਾਣਗੇ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਟਵੀਟ ਵੀ ਕੀਤਾ ਗਿਆ ਹੈ ਜਿਥੇ ਉਨ੍ਹਾਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੇ ਜਲਦ ਸਿਹਤਯਾਬ ਹੋਣ ਵਾਸਤੇ ਅਰਦਾਸ ਕੀਤੀ ਗਈ ਹੈ।
ਉਥੇ ਹੀ ਇਸ ਦਾ ਜਵਾਬ ਦਿੰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਖਰਾਬ ਹੋਣ ਦੇ ਕਾਰਨ ਚੈੱਕ ਅੱਪ ਲਈ ਹਸਪਤਾਲ ਦਾਖਲ ਕਰਾਇਆ ਗਿਆ ਸੀ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …