Breaking News

ਪੰਜਾਬ ਦੀ ਭਗਵੰਤ ਮਾਨ ਸਰਕਾਰ ਕੈਬਿਨੇਟ ਚ ਹੋਵੇਗਾ ਵੱਡਾ ਫੇਰਬਦਲ, ਇਸ ਮੰਤਰੀ ਦੀ ਹੋ ਸਕਦੀ ਛੁੱਟੀ ! ਅਤੇ ਮੰਤਰੀਆਂ ਦੀ ਲਿਸਟ ਚ ਇਹਨਾਂ ਦੇ ਨਾਮ ਅਗੇ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਸਮੁੱਚੇ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਉਲਟ ਫੇਰ ਦੇਖਿਆ ਜਾ ਰਿਹਾ ਹੈ ਜਿਥੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਲਗਾਤਾਰ ਸਿਆਸਤ ਭਖੀ ਹੋਈ ਹੈ। ਉਥੇ ਹੀ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਇਸ ਸਮੇਂ ਸੰਗਰੂਰ ਦਾ ਰੁਖ਼ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਆਪਣੇ ਪਾਰਟੀ ਸਮਰਥਕ ਦੀ ਲਗਾਤਾਰ ਸਪੋਰਟ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਪਾਰਟੀਆਂ ਵੱਲੋਂ ਜਿਥੇ ਸੰਗਰੂਰ ਤੋਂ ਜ਼ਿਮਨੀ ਚੋਣਾਂ ਨੂੰ ਦੇਖਦੇ ਹੋਏ ਆਪਣੇ ਉਮੀਦਵਾਰ ਐਲਾਨੇ ਗਏ ਹਨ ਅਤੇ ਆਉਣ ਵਾਲੀਆਂ ਚੋਣਾਂ ਦੇ ਦੌਰਾਨ ਸਾਰੀਆਂ ਪਾਰਟੀਆਂ ਵੱਲੋਂ ਜਿੱਤ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਉਥੇ ਹੀ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਉੱਥੇ ਹੀ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਵੀ ਹੁਣ ਲਗਾਤਾਰ ਚਰਚਾਵਾਂ ਹੋ ਰਹੀਆਂ ਹਨ।

ਹੁਣ ਭਗਵੰਤ ਮਾਨ ਸਰਕਾਰ ਦੇ ਕੈਬਨਿਟ ਵਿੱਚ ਵੱਡਾ ਫੇਰਬਦਲ ਹੋਵੇਗਾ ਜਿਸ ਵਿੱਚ ਇਸ ਮੰਤਰੀ ਦੀ ਛੁੱਟੀ ਹੋ ਸਕਦੀ ਹੈ, ਅਤੇ ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਸੀ ਅਤੇ ਸਿਹਤ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਨਵੇਂ ਮੰਤਰੀ ਮੰਡਲ ਦਾ ਗਠਨ ਦੀਆਂ ਚਰਚਾਵਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ ਉਥੇ ਹੀ ਹੁਣ ਨਵੇਂ ਮੰਤਰੀ ਮੰਡਲ ਦੇ ਵਿੱਚ ਅਮਨ ਅਰੋੜਾ ਅਤੇ ਸਰਬਜੀਤ ਕੌਰ ਮਾਣੂਕੇ ਦਾ ਨਾਮ ਸਭ ਤੋਂ ਅੱਗੇ ਆ ਰਿਹਾ ਹੈ।

ਜਿੱਥੇ ਹੁਣ ਜੁਲਾਈ ਦੇ ਵਿੱਚ ਭਗਵੰਤ ਮਾਨ ਸਰਕਾਰ ਦੇ ਦੂਜੇ ਮੰਤਰੀ ਮੰਡਲ ਦਾ ਵਿਸਥਾਰ ਹੋ ਸਕਦਾ ਹੈ। ਇਹ ਫੈਸਲਾ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਪਹੁੰਚਣ ਦੇ ਦੌਰਾਨ ਹੋਈ ਚਰਚਾ ਵਿੱਚ ਤੈਅ ਕੀਤਾ ਗਿਆ ਹੈ। ਉੱਥੇ ਹੀ ਸਾਰੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਵੀ ਲਿਆ ਜਾਵੇਗਾ ਅਤੇ ਉਨ੍ਹਾਂ ਸਭ ਦੀ ਸਮੀਖਿਆ ਕੀਤੀ ਜਾਵੇਗੀ।

ਜਿਸ ਬਾਬਤ ਸਾਰੇ ਵਿਧਾਇਕਾਂ ਦੀਆਂ ਵਿਧਾਇਕ ਬਣਨ ਤੋਂ ਪਹਿਲਾਂ ਅਤੇ ਵਿਧਾਇਕ ਬਣਨ ਤੋਂ ਬਾਅਦ ਇਨ੍ਹਾਂ ਸਾਰੀਆਂ ਗਤੀਵਿਧੀਆਂ ਦੀ ਸਮੀਖਿਆ ਉੱਚ ਅਧਿਕਾਰੀਆ ਤੋਂ ਰਿਪੋਰਟ ਮੰਗਵਾ ਕੇ ਕੀਤੀ ਜਾਵੇਗੀ। ਉੱਥੇ ਹੀ ਨਵੇਂ ਮੰਤਰੀ ਮੰਡਲ ਦਾ ਗਠਨ ਦੇ ਦੌਰਾਨ ਮਾਝੇ ਨਾਲ ਸਬੰਧਤ ਇੱਕ ਕੈਬਨਿਟ ਮੰਤਰੀ ਦੀ ਕੈਬਨਿਟ ਤੋਂ ਛੁੱ ਟੀਵੀ ਕੀਤੀ ਜਾ ਸਕਦੀ ਹੈ। ਦੁਆਬੇ ਨਾਲ ਸਬੰਧਤ ਇਕ ਮੰਤਰੀ ਦੀ ਕਾਰਗੁਜ਼ਾਰੀ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …