ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਕੱਲ ਹੋਣ ਜਾ ਰਹੀਆਂ ਸੰਗਰੂਰ ਦੇ ਵਿੱਚ ਜ਼ਿਮਨੀ ਚੋਣਾਂ ਨੂੰ ਦੇਖਦੇ ਹੋਏ ਇੱਥੇ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਰੱਖਣ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਸੱਚ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਉਨ੍ਹਾਂ ਚੋਣਾਂ ਵਾਲੇ ਜਿਲ੍ਹਿਆਂ ਦੇ ਅੰਦਰ ਵੀ ਸਰਕਾਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਅਤੇ ਉਨ੍ਹਾਂ ਵੱਲੋਂ ਬਹੁਤ ਸਾਰੇ ਸਖ਼ਤ ਦਿਸ਼ਾ ਨਿਰਦੇਸ਼ ਚੋਣਾਂ ਤੱਕ ਲਾਗੂ ਕੀਤੇ ਗਏ ਹਨ। ਇਸ ਰਾਹੀਂ ਪੰਜਾਬ ਅੰਦਰ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਆਦੇਸ਼ ਸਰਕਾਰ ਵੱਲੋਂ ਜਾਰੀ ਕੀਤੇ ਜਾਂਦੇ ਹਨ ਜਿਸ ਨਾਲ ਪੰਜਾਬ ਵਿੱਚ ਮਾਹੌਲ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਸਕਦੇ ਹਨ।
ਹੁਣ ਪੰਜਾਬ ਵਿੱਚ ਜਿੱਥੇ 20 ਅਗਸਤ ਤੱਕ ਲਈ ਇਹ ਪਾਬੰਦੀ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਵਿੱਚ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤ ਸਿੰਘ ਆਈ ਏ ਐਸ ਵੱਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹੱਦ ਅੰਦਰ ਕੁਝ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ ਉਨ੍ਹਾਂ ਵੱਲੋਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ ਅਤੇ ਹੋਰ ਥਾਵਾਂ ਉਪਰ ਸਿਨੇਮਿਆਂ ਅਤੇ ਵੀਡੀਓ ਹਾਲ ਉਪਰ ਅਸ਼ਲੀਲ ਅਤੇ ਇਤਰਾਜ਼ ਯੋਗ ਪੋਸਟਰ ਲਗਾਉਣ ਉੱਪਰ ਮਨਾਹੀ ਕੀਤੀ ਗਈ ਹੈ ਕਿਉਂਕਿ ਇਨ੍ਹਾਂ ਦਾ ਅਸਰ ਨੌਜਵਾਨ ਵਰਗ ਉਪਰ ਸਹੀ ਨਹੀਂ ਪੈ ਰਿਹਾ ਹੈ ਜਿਸ ਦੇ ਚੱਲਦੇ ਹੋਏ ਉਨ੍ਹਾਂ ਨੇ ਇਹ ਹੁਕਮ ਜਾਰੀ ਕੀਤੇ ਹਨ।
ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹੱਦ ਅੰਦਰ ਜਨਤਕ ਥਾਵਾਂ ਤੇ ਮਾਰੂ ਹਥਿਆਰ ਲੈ ਕੇ ਜਾਣ ਉਪਰ ਵੀ ਸਖਤ ਮਨਾਹੀ ਕੀਤੀ ਗਈ ਹੈ। ਇਸ ਤੋਂ ਇਲਾਵਾ ਧਰਨੇ-ਮੁਜ਼ਾਹਰੇ ਹੜਤਾਲਾਂ ਦੇ ਸਮੇਂ ਵੀ ਵੱਖ ਵੱਖ ਜਥੇਬੰਦੀਆਂ ਵੱਲੋਂ ਸੱਦਾ ਦਿੱਤਾ ਜਾਂਦਾ ਹੈ ਅਤੇ ਉਸ ਨਾਲ ਆਵਾਜਾਈ ਉੱਪਰ ਇਸ ਦਾ ਅਸਰ ਪੈਂਦਾ ਹੈ, ਅਜਿਹੀਆਂ ਮੀਟਿੰਗਾਂ ਕਰਨ ਉਪਰ ਵੀ ਸਖਤ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ ਜਿੱਥੇ 20 ਅਗਸਤ 2022 ਤੱਕ ਲਾਗੂ ਕੀਤੇ ਗਏ ਹਨ। ਉਥੇ ਹੀ ਇਕੱਠ ਉਪਰ ਲਗਾਏ ਗਏ ਹੁਕਮ ਫੌਜ ਦੇ ਜਵਾਨਾਂ, ਸਰਕਾਰੀ ਡਿਊਟੀ ਕਰ ਰਹੇ ਪੁਲਸ ਕਰਮਚਾਰੀ ਵਿਆਹ-ਸ਼ਾਦੀਆਂ ਅਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਇਲੈਕਸ਼ਨ ਸਬੰਧੀ ਸਮਾਗਮ ਉੱਪਰ ਜਾਰੀ ਨਹੀਂ ਹੋਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …